Punjab

BJP Punjab: ਹੁਣ ਨਸ਼ਾ ਤੇ ਕਾਨੂੰਨ ਪ੍ਰਬੰਧ ਦੇ ਮੁੱਦੇ ’ਤੇ ਪੰਜਾਬ ਸਰਕਾਰ ਨੂੰ ਘੇਰੇਗੀ ਭਾਜਪਾ, ਪੰਜਾਬ ’ਚ ਕਰੇਗੀ ’ਚ ਮਹਾਂ ਯਾਤਰਾ
CM Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ
Punjab: ਪੂਰੇ ਦੇਸ਼ 'ਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ : ਕੇਜਰੀਵਾਲ
Punjab News: ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਰਾਹੁਲ ਗਾਂਧੀ 'ਤੇ ਸਾਧਿਆ ਨਿਸ਼ਾਨਾ, ਕਿਹਾ- ਪੰਜਾਬ ਦਾ ਸੱਭਿਆਚਾਰ 'ਲਾਸ਼ਾਂ 'ਤੇ ਰਾਜਨੀਤੀ' ਦੀ ਇਜਾਜ਼ਤ ਨਹੀਂ ਦਿੰਦਾ, ਇਹ ਭਾਈਚਾਰਕ ਸਾਂਝ ਅਤੇ 'ਸਰਬੱਤ ਦੇ ਭਲੇ' ਵਿੱਚ ਵਿਸ਼ਵਾਸ ਰੱਖਦਾ ਹੈ
Amritsar Crime News Today: ਅੰਮ੍ਰਿਤਸਰ ਪੁਲਿਸ ਨੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕੀਤੇ ਕਾਬੂ

ਸੀ.ਆਈ.ਏ. ਸਟਾਫ਼ ਵੱਲੋਂ 5 ਕਰੋੜ 20 ਲੱਖ ਦੀ ਹੈਰੋਇਨ ਸਮੇਤ ਤਸਕਰ ਕਾਬੂ

Sach Kahoon Punjabi Desk Picture
Published On

ਸੀ.ਆਈ.ਏ. ਸਟਾਫ਼ ਵੱਲੋਂ 5 ਕਰੋੜ 20 ਲੱਖ ਦੀ ਹੈਰੋਇਨ ਸਮੇਤ ਇੱਕ ਤਸਕਰ ਕਾਬੂ

ਫਿਰੋਜ਼ਪੁਰ। ਸੀ.ਆਈ.ਏ. ਸਟਾਫ ਫਿਰੋਜ਼ਪੁਰ ਦੀ ਪੁਲਿਸ ਨੇ ਇੱਕ ਤਸਕਰ ਨੂੰ ਗ੍ਰਿਫਤਾਰ ਕਰਦਿਆਂ ਉਸਦੀ ਨਿਸ਼ਾਨਦੇਹੀ ਤੋਂ ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ਤੋਂ 1 ਕਿਲੋ 40 ਗ੍ਰਾਮ ਹੈਰੋਇਨ ਬਰਾਮਦ ਕੀਤੀ। ਬਰਾਮਦ ਕੀਤੀ ਗਈ ਹੈਰੋਇਮ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਕਰੀਬ 5 ਕਰੋੜ 20 ਲੱਖ ਰੁਪਏ ਦੇ ਕਰੀਬ ਦੀ ਦੱਸੀ ਜਾ ਰਹੀ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਫਿਰੋਜ਼ਪੁਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਸੀ.ਆਈ.ਏ. ਸਟਾਫ ਫਿਰੋਜ਼ਪੁਰ ਦੇ ਸਬ ਇੰਸਪੈਕਟਰ ਪਿੱਪਲ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਗੁਰਦੇਵ ਸਿੰਘ ਜਿਸਦੀ ਜ਼ਮੀਨ ਤਾਰ ਦੇ ਪਾਰ ਹੈ, ਉਸਦੇ ਪਾਕਿਸਤਾਨੀ ਸਮੱਗਲਰਾਂ ਨਾਲ ਸਬੰਧ ਹਨ। ਗੁਪਤ ਸੂਚਨਾ ਦੇਣ ਵਾਲੇ ਮੁਖਬਰ ਨੇ ਪੁਲਿਸ ਨੂੰ ਦੱਸਿਆ ਕਿ ਜਦ ਗੁਰਦੇਵ ਸਿੰਘ ਖੇਤੀ ਕਰਨ ਲਈ ਜਾਂਦਾ ਹੈ ਤਾਂ ਪਾਕਿਸਤਾਨੀ ਸਮੱਗਲਰਾਂ ਤੋਂ ਹੈਰੋਇਨ ਮੰਗਵਾਉਂਦਾ ਹੈ, ਜਿਸ ਨੂੰ ਉਹ ਅੱਗੇ ਵੇਚ ਦਿੰਦਾ ਹੈ।

ਗੁਰਦੇਵ ਸਿੰਘ ਨੇ ਪਾਕਿ ਸਮੱਗਲਰਾਂ ਤੋਂ ਹੈਰੋਇਨ ਦੀ ਇਕ ਖੇਪ ਮੰਗਵਾਈ ਹੋਈ ਹੈ ਅਤੇ ਉਹ ਹੀਰੋਇਨ ਅੱਗੇ ਵੇਚਣ ਦੀ ਤਾਕ ਵਿਚ ਹੈ। ਐੱਸ.ਪੀ. ਇਨਵੈਸਟੀਗੇਸ਼ਨ ਅਜੇਬੀਰ ਸਿੰਘ ਅਤੇ ਡੀ.ਐੱਸ.ਪੀ. ਇਨਵੈਸਟੀਗੇਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੱਪਲ ਸਿੰਘ ਨੇ ਪੁਲਿਸ ਪਾਰਟੀ ਅਤੇ ਬੀ.ਐੱਸ.ਐੱਫ. ਨੂੰ ਨਾਲ ਲੈ ਕੇ ਜਦੋਂ ਨੋ ਬਹਿਰਾਮ ਸ਼ੇਰ ਸਿੰਘ ਵਾਲਾ ਜੀਰੋ ਲਾਈਨ ‘ਤੇ ਗੁਰਦੇਵ ਸਿੰਘ ਦੀ ਨਿਸ਼ਾਨਦੇਹੀ ‘ਤੇ ਰੇਡ ਕੀਤਾ ਤਾਂ ਇਕ ਕਿਲੋ 40 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਵੱਲੋਂ ਫੜੇ ਗਏ ਕਥਿਤ ਤਸਕਰ ਗੁਰਦੇਵ ਸਿੰਘ ਪੁੱਤਰ ਜੀਤ ਸਿੰਘ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

About The Author

Related Posts