Punjab

Agniveer Punjab: ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ 'ਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ
CM Mann ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨਾਲ ਸਰਹੱਦੀ ਸੁਰੱਖਿਆ, ਰਾਹਤ ਕਾਰਜਾਂ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ
Punjab News: ਵਧ ਰਹੇ ਗੈਂਗਸਟਰਵਾਦ ਤੇ ਗੁੰਡਾਗਰਦੀ ਸਬੰਧੀ ਹਰਪਾਲ ਸਿੰਘ ਚੀਮਾ ਦਾ ਵੱਡਾ ਬਿਆਨ, ਭਾਜਪਾ 'ਤੇ ਸਿੰਨ੍ਹੇ ਨਿਸ਼ਾਨੇ
Yudh Nashian Virudh: ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ; ਕਿਹਾ, ਅਸੀਂ ਪੰਜਾਬ ‘ਚੋਂ ਨਸ਼ਿਆਂ ਦਾ ਕਲੰਕ ਮਿਟਾ ਦੇਵਾਂਗੇ
Punjab Education: ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਅਸਰ, ਪੰਜਾਬ ਦੇ 416 ਸਰਕਾਰੀ ਸਕੂਲਾਂ ਦੀ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

Safai Sevak Protest: ਸਫ਼ਾਈ ਕਰਮਚਾਰੀਆਂ ਨੇ ਕੀਤਾ ਘੱਗਾ ਵਿਖੇ ਭਾਰੀ ਰੋਸ ਪ੍ਰਦਰਸ਼ਨ

ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ, ਸਰਕਾਰ ਨੂੰ ਬੁਰੀ ਤਰ੍ਹਾਂ ਕੋਸਿਆ

Satinder Mathur  Picture
Published On

Safai Sevak Protest: (ਮਨੋਜ ਗੋਇਲ) ਘੱਗਾ। ਨਗਰ ਪੰਚਾਇਤ ਘੱਗਾ ਦੇ ਸਮੂਹ ਸਫਾਈ ਸੇਵਕ ਕਰਮਚਾਰੀਆਂ ਅਤੇ ਆਉਟਸੋਰਸ ਮੁਲਾਜ਼ਮਾਂ ਵੱਲੋਂ ਘੱਗਾ ਵਿਖੇ ਅੱਜ ਪੰਜਾਬ ਸਰਕਾਰ ਖਿਲਾਫ ਭਾਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਸਰਕਾਰ ਵੱਲੋਂ ਜਾਰੀ 10 ਸਾਲਾਂ ਪਾਲਿਸੀ ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਇਸ ਮੌਕੇ ਸਫਾਈ ਕਰਮਚਾਰੀ ਵੱਲੋਂ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਭਾਰੀ ਨਾਅਰੇਬਾਜ਼ੀ ਕਰਦਿਆਂ ਪਿੱਟ ਸਿਆਪਾ ਵੀ ਕੀਤਾ ਗਿਆ। ਪੰਜਾਬ ਮਿਊਂਸਿਪਲ ਐਕਸ਼ਨ ਕਮੇਟੀ ਦੇ ਸੱਦੇ ’ਤੇ ਪੰਜਾਬ ਭਰ ਵਿੱਚ ਸਫਾਈ ਸੇਵਕ ਕਰਮਚਾਰੀਆਂ ਵੱਲੋਂ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿੱਚ 6 ਮਈ ਤੋਂ ਕੰਮ ਛੋੜ ਹੜਤਾਲ ਸ਼ੁਰੂ ਕੀਤੀ ਗਈ ਹੈ ਤੇ ਇਸੇ ਤਹਿਤ ਨਗਰ ਪੰਚਾਇਤ ਘੱਗਾ ਵੱਲੋਂ ਵੀ ਲਗਾਤਾਰ ਕੰਮ ਛੋੜ ਹੜਤਾਲ ਜਾਰੀ ਹੈ ਅਤੇ ਇਸ ਹੜਤਾਲ ਵਿੱਚ ਉਨ੍ਹਾਂ ਦਾ ਨਗਰ ਪੰਚਾਇਤ ਘੱਗਾ ਦੇ ਆਓਟਸੋਰਸ ਮੁਲਾਜ਼ਮਾਂ ਵੱਲੋਂ ਵੀ ਸਮਰਥਨ ਕੀਤਾ ਗਿਆ।

 ਸਫਾਈ ਕਰਮਚਾਰੀ ਘੱਗਾ ਦੇ ਪ੍ਰਧਾਨ ਕਰਮਜੀਤ ਸਿੰਘ ਅਤੇ ਆਊਟਸੋਰਸ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਰੋਬਿਨ ਕੁਮਾਰ ਦੀ ਅਗਵਾਈ ਵਿੱਚ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਗਿਆ। ਇਸ ਰੋਸ ਮਾਰਚ ਵਿੱਚ ਉਚੇਚੇ ਤੌਰ 'ਤੇ ਨੌਜਵਾਨ ਭਾਰਤ ਸਭਾ ਦੇ ਸੂਬਾ ਕਮੇਟੀ ਮੈਂਬਰ ਦਵਿੰਦਰ ਛਬੀਲਪੁਰ, ਗੁਰਮੇਲ ਸਿੰਘ ਘੱਗਾ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਇਹ ਰੋਸ ਮਾਰਚ ਸ਼ਹਿਰ ਦੇ ਮੇਨ ਬਾਜ਼ਾਰ ਵਿੱਚੋਂ ਦੀ ਹੁੰਦਾ ਹੋਇਆ, ਕਲਵਾਣੁ ਰੋਡ ਤੱਕ ਕੱਢਿਆਂ ਗਿਆ । ਜਿੱਥੇ ਸਮੂਹ ਸਫਾਈ ਕਰਮਚਾਰੀਆਂ ਅਤੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਭਾਰੀ ਨਾਅਰੇਬਾਜ਼ੀ ਕੀਤੀ ਗਈ।

ਇਸ ਮੌਕੇ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਅਹਿਮ ਮੰਗਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ, ਪੈਨਸ਼ਨਾਂ ਬਹਾਲ ਕਰਨੀਆਂ ਸਮੇਤ ਹੋਰ ਵੀ ਜੋ ਜਾਇਜ਼ ਮੰਗਾਂ ਹਨ ਨੂੰ ਪੰਜਾਬ ਸਰਕਾਰ ਵੱਲੋਂ ਪੂਰਾ ਨਹੀਂ ਕੀਤਾ ਜਾਂਦਾ ਉਦੋਂ ਤੱਕ ਸਾਡੀ "ਕੰਮ ਛੋੜ ਹੜਤਾਲ" ਇਸੇ ਪ੍ਰਕਾਰ ਹੀ ਜਾਰੀ ਰਹੇਗੀ। ਇਸ ਰੋਸ ਪ੍ਰਦਰਸ਼ਨ ਦੌਰਾਨ ਪਾਤੜਾਂ ਤੋਂ ਰਵੀ ਪ੍ਰਧਾਨ, ਸੇਵਾ ਸਿੰਘ, ਮੱਖਣ ਸਿੰਘ, ਅਮਰ ਸਿੰਘ, ਬਲਵਿੰਦਰ ਸਿੰਘ, ਜਸਪਾਲ ਸਿੰਘ ਨੌਜਵਾਨ ਭਾਰਤ ਸਭਾ ਦੇ ਜਿਲ੍ਹਾ ਆਗੂ ਗੁਰਦੀਪ ਕਲਵਾਣੁ ਅਤੇ ਵੱਡੀ ਗਿਣਤੀ ਵਿਚ ਸਫਾਈ ਸੇਵਕ ਸ਼ਾਮਲ ਰਹੇ। 

Safai-Sevak-Protest
ਘੱਗਾ: ਪਾਲਿਸੀ ਦੀਆਂ ਕਾਪੀਆਂ ਸਾੜਦੇ ਹੋਏ ਮਜ਼ਦੂਰ । ਤਸਵੀਰ: ਮਨੋਜ ਗੋਇਲ

About The Author

Related Posts