Punjab
ਐੱਲਏਡੀਸੀ ਨੀਤੀ ਦੇ ਵਿਰੋਧ ’ਚ ਵਕੀਲਾਂ ਵੱਲੋਂ ਸੂਬੇ ਭਰ ’ਚ ਮੁਕੰਮਲ ਹੜਤਾਲ ਤੇ ਰੋਸ ਪ੍ਰਦਰਸ਼ਨ
ਮੁਕੰਮਲ ਹੜਤਾਲ ਕਰਕੇ ਰੋਸ ਪ੍ਰਦਰਸ਼ਨ
ਬਰਨਾਲਾ (ਜਸਵੀਰ ਗਹਿਲ)। ਐੱਲ.ਏ.ਡੀ.ਸੀ. (ਲੀਗਲ ਏਡ ਡਿਫੈਂਸ ਕੌਂਸਲ) ਨੀਤੀ ਦੇ ਵਿਰੋਧ ਵਿੱਚ ਮੰਗਲਵਾਰ ਨੂੰ ਸੂਬੇ ਭਰ ਵਿੱਚ ਬਾਰ ਐਸੋਸੀਏਸ਼ਨਾ ਦੀ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ’ਤੇ ਮੁਕੰਮਲ ਹੜਤਾਲ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਪ੍ਰਦਰਸ਼ਨਕਾਰੀਆਂ ਨੇ ਐੱਲ.ਏ.ਡੀ.ਸੀ. ਨੀਤੀ ਨੂੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ।
ਇੱਥੇ ਜ਼ਿਲ੍ਹਾ ਅਦਾਲਤ ਕੰਪਲੈਕਸ ਵਿਖੇ ਚੇਅਰਮੈਨ ਐਡਵੋਕੇਟ ਹਰਿੰਦਰਪਾਲ ਸਿੰਘ ਰਾਣੂੰ ਦੀ ਅਗਵਾਈ ’ਚ ਵੱਡੀ ਗਿਣਤੀ ’ਚ ਵਕੀਲ ਨੇ ਬਾਰ ਐਸੋਸੀਏਸ਼ਨ ਦੇ ਜਨਰਲ ਹਾਊਸ ਵੱਲੋਂ ਪਾਸ ਕੀਤੇ ਮਤੇ ’ਤੇ ਸਹਿਮਤੀ ਜਤਾਉਂਦੇ ਹੋਏ ਆਪਣਾ ਰੋਸ ਪ੍ਰਗਟਾਇਆ। ਚੇਅਰਮੈਨ ਐਡਵੋਕੇਟ ਹਰਵਿੰਦਰ ਪਾਲ ਸਿੰਘ ਰਾਣੂ, ਐਡਵੋਕੇਟ ਧਰਮਿੰਦਰ ਸਿੰਘ ਧਾਲੀਵਾਲ, ਐਡਵੋਕੇਟ ਰਘਵਿੰਦਰ ਸਿੰਘ ਸਿੱਧੂ, ਐਡਵੋਕੇਟ ਜਗਦੀਪ ਸਿੰਘ ਸੰਧੂ ਤੇ ਐਡਵੋਕੇਟ ਦਰਸ਼ਨ ਸਿੰਘ ਸਿੱਧੂ ਨੇ ਕਿਹਾ ਕਿ ਮੌਜੂਦਾ ਐੱਲ.ਏ.ਡੀ.ਸੀ. ਨੀਤੀ ’ਚ ਕਈ ਖਾਮੀਆਂ ਹਨ, ਜਿਸ ਕਾਰਨ ਵਕੀਲਾਂ ਦੀ ਪੇਸ਼ੇਵਰ ਸੁਤੰਤਰਤਾ ਤੇ ਹਿੱਤ ਪ੍ਰਭਾਵਿਤ ਹੋ ਰਹੇ ਹਨ।
Read Also : 70 ਲੱਖ ਬੂਟਿਆਂ ਨਾਲ ਹਰੀ-ਭਰੀ ਬਣੇਗੀ ਦਿੱਲੀ, ਅਮਿਤ ਸ਼ਾਹ ਵੱਲੋਂ ਸ਼ੁਰੂਆਤ
ਉਨ੍ਹਾਂ ਨੇ ਦੋਸ਼ ਲਗਾਇਆ ਕਿ ਮੌਜੂਦਾ ਪ੍ਰਣਾਲੀ ਪਾਰਦਰਸ਼ੀ ਨਹੀਂ ਹੈ ਅਤੇ ਇਸ ’ਚ ਸੁਧਾਰ ਦੀ ਸਖ਼ਤ ਲੋੜ ਹੈ। ਜ਼ਿਲ੍ਹਾ ਬਾਰ ਐਸੋਸੀਏਸ਼ਨ ਬਰਨਾਲਾ ਨੇ ਮੰਗ ਕੀਤੀ ਕਿ ਤੁਰੰਤ ਮੌਜੂਦਾ ਐਲ.ਏ.ਡੀ.ਸੀ. ਨੀਤੀ ਨੂੰ ਰੱਦ ਕਰਕੇ ਪਹਿਲਾਂ ਵਾਲੀ ਪੈਨਲ ਪ੍ਰਣਾਲੀ ਬਹਾਲ ਕੀਤੀ ਜਾਵੇ। ਆਗੂਆਂ ਚੇਤਾਵਨੀ ਦਿੱਤੀ ਕਿ ਬਾਰ ਐਸੋਸੀਏਸ਼ਨ ਦੇ ਮਤੇ ਅਨੁਸਾਰ ਮੰਗਲਵਾਰ ਤੋਂ ਸ਼ੁਰੂ ਮੁਕੰਮਲ ਹੜਤਾਲ ਜੁਆਇੰਟ ਐਕਸ਼ਨ ਕਮੇਟੀ ਦੇ ਅਗਲੇ ਫੈਸਲੇ ਤੱਕ ਜਾਰੀ ਰਹੇਗੀ ਅਤੇ ਸਥਾਨਕ ਜ਼ਿਲ੍ਹਾ ਬਾਰ ਐਸੋਸੀਏਸ਼ਨ ਦਾ ਕੋਈ ਵੀ ਮੈਂਬਰ ਕਿਸੇ ਵੀ ਅਦਾਲਤ, ਟ੍ਰਿਬਿਊਨਲ ਜਾਂ ਹੋਰ ਅਥਾਰਟੀ ਅੱਗੇ ਪੇਸ਼ ਨਹੀਂ ਹੋਵੇਗਾ। ਵਕੀਲਾਂ ਨੇ ਕਿਹਾ ਕਿ ਇਹ ਸੰਘਰਸ਼ ਕਿਸੇ ਵਿਅਕਤੀ ਵਿਸ਼ੇਸ਼ ਦੇ ਵਿਰੁੱਧ ਨਹੀਂ, ਸਗੋਂ ਵਕੀਲ ਭਾਈਚਾਰੇ ਦੀ ਪੇਸ਼ੇਵਰ ਮਰਿਆਦਾ, ਸੁਤੰਤਰਤਾ ਅਤੇ ਨਿਆਂ ਪ੍ਰਣਾਲੀ ਦੀ ਪਾਰਦਰਸ਼ਤਾ ਦੀ ਰੱਖਿਆ ਲਈ ਲੜਿਆ ਜਾ ਰਿਹਾ ਹੈ।
ਇਸ ਮੌਕੇ ਐਡਵੋਕੇਟ ਜਤਿੰਦਰਪਾਲ ਸਿੰਘ ਗਿੱਲ, ਐਡਵੋਕੇਟ ਗੁਰਕਮਲਵੀਰ ਮਾਨ, ਐਡਵੋਕੇਟ ਦਲਜਿੰਦਰ ਜੋਹਲ, ਐਡਵੋਕੇਟ ਗੁਰਤੇਜ ਮਾਨ, ਐਡਵੋਕੇਟ ਦੇਵਿੰਦਰ ਸਿੰਘ, ਐਡਵੋਕੇਟ ਮੁਨੀਸ਼ ਕੁਮਾਰ ਗਰਗ, ਐਡਵੋਕੇਟ ਧੀਰਜ ਕੁਮਾਰ, ਐਡਵੋਕੇਟ ਧਰਮਪਾਲ ਸਿੰਘ, ਰਘਵਿੰਦਰ ਸਿੰਘ ਸਿੱਧੂ, ਨੀਤਨ ਬਾਂਸਲ, ਰਜਨੀਸ਼ ਕੁਮਾਰ, ਐਡਵੋਕੇਟ ਪਰਨਵ, ਐਡਵੋਕੇਟ ਹਰਮਨਦੀਪ ਸਿੰਘ, ਐਡਵੋਕੇਟ ਚੰਦਰ ਬਾਂਸਲ, ਐਡਵੋਕੇਟ ਗੁਰਪ੍ਰੀਤਪਾਲ ਸਿੰਘ, ਐਡਵੋਕੇਟ ਹਰਪ੍ਰੀਤਪਾਲ ਸਿੰਘ, ਐਡਵੋਕੇਟ ਪਾਰਸਦੀਪ ਕੁਮਾਰ, ਐਡਵੋਕੇਟ ਵਿਸ਼ਾਲ ਸ਼ਰਮਾ, ਐਡਵੋਕੇਟ ਗੁਰਮੀਤ ਸਰਾਓ, ਐਡਵੋਕੇਟ ਪਰਮਿੰਦਰ ਸਿੰਘ ਗਿੱਲ, ਐਡਵੋਕੇਟ ਯਾਦਵ ਸ਼ਰਮਾ ਜੁਆਇੰਟ ਸਕੱਤਰ, ਐਡਵੋਕੇਟ ਮਨਿੰਦਰ ਸਿੰਘ ਗਿੱਲ, ਐਡਵੋਕੇਟ ਅਮਨਦੀਪ ਸਿੰਘ ਬਾਹੀਆ, ਬਰਿੰਦਰ ਸਿੰਘ ਚੱਠਾ, ਐਡਵੋਕੇਟ ਵਿਕਰਮਜੀਤ ਸਿੰਘ ਧਨੌਲਾ ਤੇ ਐਡਵੋਕੇਟ ਗਗਨਦੀਪ ਸਿੰਘ ਸਹਿਜੜਾ ਆਦਿ ਹਾਜਰ ਸਨ।
About The Author