Raid On Congress Leader: ਕਾਂਗਰਸੀ ਉਮੀਦਵਾਰ ਯੋਗੇਸ਼ ਗਰੋਵਰ ਦੀ ਦੁਕਾਨ ’ਤੇ ਵਿਭਾਗ ਦੀ ਰੇਡ
ਵਿਰੋਧੀ ਧਿਰਾਂ ਨੇ ਸਰਕਾਰ ’ਤੇ ਲਾਏ ਗੰਭੀਰ ਦੋਸ਼
Raid On Congress Leader:
(ਅਜੈ ਮਨਚੰਦਾ) ਕੋਟਕਪੂਰਾ। ਕੋਟਕਪੂਰਾ ਦੇ ਢੋਡਾ ਚੌਂਕ ਵਿਖੇ ਜੀਐਸਟੀ ਵਿਭਾਗ ਵੱਲੋਂ ਅਸਿਸਟੈਂਟ ਕਮਿਸ਼ਨਰ ਫਰੀਦਕੋਟ ਵਰੁਣ ਨਾਗਪਾਲ ਦੀ ਅਗਵਾਈ ਹੇਠ ਵਾਰਡ ਨੰਬਰ 14 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਯੋਗੇਸ਼ ਗਰੋਵਰ ਦੀ ਰੇਡੀਮੇਡ ਗਾਰਮੈਂਟਸ ਸ਼ਾਪ ’ਤੇ ਰੇਡ ਕੀਤੀ ਗਈ। ਇਸ ਕਾਰਵਾਈ ਤੋਂ ਬਾਅਦ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਆਮ ਆਦਮੀ ਪਾਰਟੀ ਸਰਕਾਰ ਅਤੇ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ’ਤੇ ਗੰਭੀਰ ਦੋਸ਼ ਲਗਾਏ।
ਇਹ ਵੀ ਪੜ੍ਹੋ: Air India Flight Accident: ਦਿੱਲੀ ਤੋਂ ਬੰਗਲੁਰੂ ਜਾ ਰਹੀ ਏਅਰ ਇੰਡੀਆ ਦੀ ਫਲਾਈਟ 'ਟੇਲ ਸਟ੍ਰਾਈਕ' ਦਾ ਸ਼ਿਕਾਰ, ਵਾਲ-ਵਾਲ ਬਚੇ 179 ਯਾਤਰੀ
ਵਿਰੋਧੀ ਧਿਰ ਦੇ ਆਗੂਆਂ ਦਾ ਕਹਿਣਾ ਸੀ ਕਿ ਨਗਰ ਕੌਂਸਲ ਚੋਣਾਂ ਵਿੱਚ ਆਪਣੀ ਹਾਰ ਨੂੰ ਦੇਖਦੇ ਹੋਏ ਸੱਤਾਧਾਰੀ ਪਾਰਟੀ ਵੱਲੋਂ ਇਸ ਤਰ੍ਹਾਂ ਦੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕ ਸਰਕਾਰ ਦੀਆਂ ਬਦਲਾਖੋਰੀ ਵਾਲੀਆਂ ਨੀਤੀਆਂ ਦਾ ਜਵਾਬ ਵੋਟ ਰਾਹੀਂ ਦੇਣਗੇ। ਜਾਣਕਾਰੀ ਮੁਤਾਬਕ ਕੋਟਕਪੂਰਾ ਨਗਰ ਕੌਂਸਲ ਚੋਣਾਂ ਲਈ ਵਾਰਡ ਨੰਬਰ 14 ਤੋਂ ਮੈਦਾਨ ਵਿੱਚ ਉਤਰੇ ਯੋਗੇਸ਼ ਗਰੋਵਰ ਵੱਲੋਂ ਢੋਡਾ ਚੌਂਕ ਵਿਖੇ ਬੰਟੀ ਫੈਸ਼ਨ ਦੇ ਨਾਂਅ ਹੇਠ ਰੇਡੀਮੇਡ ਕੱਪੜਿਆਂ ਦਾ ਸ਼ੋਅ ਰੂਮ ਚਲਾਇਆ ਜਾਂਦਾ ਹੈ। ਦੁਪਹਿਰ ਜੀਐਸਟੀ ਵਿਭਾਗ ਦੀ ਟੀਮ ਵੱਲੋਂ ਉਥੇ ਜਾਂਚ ਕੀਤੀ ਗਈ। ਸੂਚਨਾ ਮਿਲਦੇ ਹੀ ਕਾਂਗਰਸ ਦੇ ਹਲਕਾ ਇੰਚਾਰਜ ਅਜੇਪਾਲ ਸਿੰਘ ਸੰਧੂ, ਅਕਾਲੀ ਆਗੂ ਕੁਲਤਾਰ ਸਿੰਘ ਬਰਾੜ ਅਤੇ ਭਾਜਪਾ ਆਗੂ ਸੁਨੀਤਾ ਗਰਗ ਸਮੇਤ ਵਿਰੋਧੀ ਪਾਰਟੀਆਂ ਦੇ ਹੋਰ ਆਗੂ ਮੌਕੇ ’ਤੇ ਪਹੁੰਚੇ ਅਤੇ ਕਾਰਵਾਈ ਨੂੰ ਲੈ ਕੇ ਵਿਰੋਧ ਜਤਾਇਆ।