Punjab
Congress Party News: ਭਾਜਪਾ ਨੂੰ ਝਟਕਾ, ਕਈ ਆਗੂ ਕਾਂਗਰਸ ਪਾਰਟੀ ’ਚ ਸ਼ਾਮਲ
ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਰਹਿਨੁਮਾਈ ਹੇਠ ਨਵੇਂ ਸ਼ਾਮਲ ਹੋਏ ਆਗੂਆਂ ਦਾ ਕੀਤਾ ਸਵਾਗਤ
Congress Party News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਰਹਿਨੁਮਾਈ ਹੇਠ ਵਾਰਡ ਨੰਬਰ 7, ਰਾਮ ਦਾਸ ਨਗਰ ਸਰਹਿੰਦ ਵਿਖੇ ਕਈ ਆਗੂਆਂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ’ਚ ਸ਼ਮੂਲੀਅਤ ਕੀਤੀ। ਇਸ ਮੌਕੇ ਕੁਲਜੀਤ ਸਿੰਘ ਨਾਗਰਾ ਨੇ ਪਾਰਟੀ ’ਚ ਸ਼ਾਮਲ ਹੋਣ ਵਾਲੇ ਸਿਮਰਨ ਕੌਰ, ਅਨਕੁਰ, ਹਰਵਿੰਦਰ ਕੌਰ, ਅਨੀਤਾ ਕੁਮਾਰੀ, ਚਰਨਜੀਤ ਕੌਰ, ਹਿੰਮਤ ਸਿੰਘ, ਰਾਮ ਬਾਬੂ ਸ਼ਾਹ, ਗੌਰੀ ਸ਼ਾਹ ਅਤੇ ਬਲਜੀਤ ਕੌਰ ਸਮੇਤ ਸਮੂਹ ਆਗੂਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ’ਚ ਬਣਦਾ ਮਾਣ-ਸਤਿਕਾਰ ਅਤੇ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਇਹ ਵੀ ਪੜ੍ਹੋ: Police Search Operation: ਫਰੀਦਕੋਟ ਦੇ 13 ਡਰੱਗ ਹੌਟਸਪੌਟਾਂ ’ਤੇ ਪੁਲਿਸ ਦੀ ਵੱਡੀ ਕਾਰਵਾਈ, 110 ਮੁਲਾਜ਼ਮਾਂ ਨੇ ਚਲਾਇਆ ਸਰਚ ਆਪ੍ਰੇਸ਼ਨ
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਨਾਲ ਜੁੜ ਕੇ ਲੋਕ ਪਾਰਟੀ ਨਾਲ ਆਪਣੀ ਸਾਂਝ ਮਜ਼ਬੂਤ ਕਰ ਰਹੇ ਹਨ। ਕਾਂਗਰਸ ਪਾਰਟੀ ਹਮੇਸ਼ਾ ਹਰ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ ਅਤੇ ਉਨ੍ਹਾਂ ਦੇ ਹੱਲ ਲਈ ਯਤਨਸ਼ੀਲ ਰਹੀ ਹੈ। ਸਾਬਕਾ ਵਿਧਾਇਕ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਵਰਕਰਾਂ ਦੀ ਮਿਹਨਤ, ਸਮਰਪਣ ਅਤੇ ਲੋਕਾਂ ਦੇ ਸਹਿਯੋਗ ਨਾਲ ਹੀ ਸੰਭਵ ਹੈ। ਉਨ੍ਹਾਂ ਨਵੇਂ ਸ਼ਾਮਲ ਹੋਏ ਆਗੂਆਂ ਨੂੰ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ।
ਇੱਥੇ ਇਹ ਵੀ ਦੱਸਣਯੋਗ ਹੈ ਕਿ ਸਿਮਰਨ ਕੌਰ, ਜਿਨ੍ਹਾਂ ਨੇ ਇਸ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਵੱਲੋਂ ਨਗਰ ਕੌਂਸਲ ਦੀ ਚੋਣ ਵੀ ਲੜੀ ਸੀ, ਨੇ ਵੀ ਭਾਜਪਾ ਨੂੰ ਅਲਵਿਦਾ ਕਹਿ ਕੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਓ.ਬੀ.ਸੀ. ਸੈੱਲ ਦੇ ਜ਼ਿਲ੍ਹਾ ਪ੍ਰਧਾਨ ਗੁਲਸ਼ਨ ਰਾਏ ਬੋਬੀ, ਬਲਾਕ ਪ੍ਰਧਾਨ ਸਰਹਿੰਦ ਗੁਰਮੁੱਖ ਸਿੰਘ ਪੰਡਰਾਲੀ, ਸਾਬਕਾ ਸਰਪੰਚ ਦਵਿੰਦਰ ਸਿੰਘ ਜੱਲਾ, ਕੌਂਸਲਰ ਨਰਿੰਦਰ ਕੁਮਾਰ ਬਿੰਦਰ, ਜਸਵੀਰ ਸਿੰਘ, ਸੰਤ ਰਾਮ, ਸੰਤ ਸੋਹਲ, ਹਨੀ ਭਾਰਦਵਾਜ, ਹਰਦੀਪ ਸਿੰਘ ਹੈਪੀ ਤੇ ਹੋਰ ਹਾਜ਼ਰ ਸਨ।
Comments