Punjab Congress Rally: ਸੰਗਰੂਰ ’ਚ ਕਾਂਗਰਸ ਦੀ ਇਨਸਾਫ਼ ਰੈਲੀ ਅੱਜ

ਮੁੱਖ ਮੰਤਰੀ ਦੇ ਜ਼ਿਲ੍ਹੇ ’ਚੋਂ ਕਾਂਗਰਸ ਕਰੇਗੀ ਪੰਜਾਬ ’ਚ ਚੋਣ ਮੁਹਿੰਮ ਦਾ ਆਗਾਜ਼

Khushdeep Singh Picture
Published On

ਸੰਗਰੂਰ (ਗੁਰਪ੍ਰੀਤ ਸਿੰਘ)। ਸੰਗਰੂਰ ਦੇ ਨੇੜਲੇ ਪਿੰਡ ਫੱਗੂ ਵਾਲਾ ਵਿਖੇ 4 ਨਵੰਬਰ ਨੂੰ ਹੋਣ ਜਾ ਰਹੀ ਪੰਜਾਬ ਕਾਂਗਰਸ ਦੀ ਵਿਸ਼ਾਲ ‘ਇਨਸਾਫ਼ ਰੈਲੀ’ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਪੰਜਾਬ ’ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੇ ਗ੍ਰਹਿ ਜ਼ਿਲ੍ਹੇ ਤੋਂ ਚੋਣ ਮੁਹਿੰਮ ਦਾ ਅਗਾਜ਼ ਕੀਤਾ ਜਾ ਰਿਹਾ ਹੈ।

ਹਾਸਲ ਜਾਣਕਾਰੀ ਮੁਤਾਬਿਕ ਫੱਗੂ ਵਾਲਾ ਵਿਖੇ ਰੈਲੀ ਵਾਲੀ ਥਾਂ ’ਤੇ ਇੱਕ ਵੱਡਾ ਵਾਟਰਪਰੂਫ ਪੰਡਾਲ ਤਿਆਰ ਕੀਤਾ ਗਿਆ ਹੈ। ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਤੇ ਸੂਬਾਈ ਲੀਡਰਸ਼ਿਪ ਦੀ ਸ਼ਮੂਲੀਅਤ ਨੂੰ ਵੇਖਦੇ ਹੋਏ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਗਏ ਹਨ। ਸੂਬਾ ਅਤੇ ਜ਼ਿਲ੍ਹਾ ਪੱਧਰੀ ਪੁਲਿਸ ਪ੍ਰਸ਼ਾਸਨ ਵੱਲੋਂ ਇਲਾਕੇ ’ਚ ਸੁਰੱਖਿਆ ਮੁਹੱਈਆ ਕਰਵਾਉਣ ਦੇ ਨਾਲ-ਨਾਲ ਆਵਾਜਾਈ ਨੂੰ ਸੁਚੱਜੀ ਰੱਖਣ ਲਈ ਵਿਸ਼ੇਸ਼ ਰੂਟ ਪਲਾਨ ਤਿਆਰ ਕੀਤਾ ਗਿਆ ਹੈ।

ਰੈਲੀ ਵਿੱਚ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ, ਸੂਬਾ ਪ੍ਰਧਾਨ, ਵਿਰੋਧੀ ਧਿਰ ਦੇ ਨੇਤਾ, ਸਾਬਕਾ ਮੁੱਖ ਮੰਤਰੀ ਅਤੇ ਪ੍ਰਦੇਸ਼ ਕਾਂਗਰਸ ਦੇ ਸਮੁੱਚੇ ਸੰਸਦ ਮੈਂਬਰ, ਵਿਧਾਇਕ ਤੇ ਸੀਨੀਅਰ ਆਗੂ ਸ਼ਿਰਕਤ ਕਰਨਗੇ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ ਹਜ਼ਾਰਾਂ ਦੀ ਗਿਣਤੀ ਵਿੱਚ ਵਰਕਰਾਂ ਨੂੰ ਲਿਆਉਣ ਲਈ ਬੱਸਾਂ ਅਤੇ ਵਾਹਨਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਚਰਚਾ ਹੈ ਕਿ ਮੁੱਖ ਮੰਤਰੀ ਦੇ ਗ੍ਰਹਿ ਜ਼ਿਲ੍ਹੇ ਸੰਗਰੂਰ ਤੋਂ ਇਸ ਰੈਲੀ ਰਾਹੀਂ ਚੋਣ ਮੁਹਿੰਮ ਦਾ ਆਗਾਜ਼ ਕਰਨ ਦਾ ਫੈਸਲਾ ਕਾਂਗਰਸ ਦੀ ਇੱਕ ਵਿਸ਼ੇਸ਼ ਸਿਆਸੀ ਰਣਨੀਤੀ ਦਾ ਹਿੱਸਾ ਹੈ।  ਪਾਰਟੀ ਆਗੂਆਂ ਨੇ ਦਾਅਵਾ ਕੀਤਾ  ਕਿ ਕੱਲ੍ਹ ਦੀ ਇਹ ਇਨਸਾਫ਼ ਰੈਲੀ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਨਵਾਂ ਮੋੜ ਸਾਬਤ ਹੋਵੇਗੀ ਅਤੇ ਸੂਬਾ ਸਰਕਾਰ ਦੀਆਂ ਨੀਤੀਆਂ ਵਿਰੁੱਧ ਲੋਕਾਂ ਦੀ ਅਵਾਜ਼ ਨੂੰ ਬੁਲੰਦ ਕਰੇਗੀ।

ਇਹ ਵੀ ਪੜ੍ਹੋ : India Drug Import Rules: ਦਵਾਈਆਂ ਅਤੇ ਮੈਡੀਕਲ ਯੰਤਰਾਂ ਦੇ ਆਯਾਤ ਲਈ ਨਵੇਂ ਗੇਟਵੇ ਖੋਲ੍ਹੇਗੀ ਕੇਂਦਰ ਸਰਕਾਰ

Comments

Post Your Comment

About The Author

Related Posts