Mansa News: ਹਲਕਾ ਇੰਚਾਰਜ ਨੇ ਅਸਤੀਫਾ ਦੇ ਕੇ ਅਕਾਲੀ ਦਲ ਨੂੰ ਦਿੱਤਾ ਝਟਕਾ

ਅਸਤੀਫੇ ਦੀ ਕਾਪੀ ਪਾਰਟੀ ਪ੍ਰਧਾਨ ਨੂੰ ਭੇਜੀ

Ravinder Sharma Picture
Published On

ਮਾਨਸਾ (ਸੁਖਜੀਤ ਮਾਨ)। ਵਿਧਾਨ ਸਭਾ ਚੋਣਾਂ ਲਈ ਸਿਆਸੀ ਮਾਹੌਲ ਭਖਣਾ ਸ਼ੁਰੂ ਹੋ ਗਿਆ ਹੈ। ਰੋਜ਼ਾਨਾ ਹੀ ਵੱਡੀ ਗਿਣਤੀ ਲੋਕ ਇੱਕ-ਦੂਜੀ ਪਾਰਟੀ ’ਚੋਂ ਇੱਧਰ-ਉਧਰ ਜਾ ਰਹੇ ਹਨ। ਇਸੇ ਦਰਮਿਆਨ ਅੱਜ ਵਿਧਾਨ ਸਭਾ ਹਲਕਾ ਬੁਢਲਾਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਦੋ ਵਾਰ ਵਿਧਾਨ ਸਭਾ ਚੋਣ ਲੜ ਚੁੱਕੇ ਡਾ. ਨਿਸ਼ਾਨ ਸਿੰਘ ਨੇ ਹਲਕਾ ਇੰਚਾਰਜ ਸਮੇਤ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ।

ਇਸ ਸਬੰਧੀ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਡਾ. ਨਿਸ਼ਾਨ ਸਿੰਘ ਨੇ ਕਿਹਾ ਕਿ ਉਹਨਾਂ ਨੇ ਆਪਣੀ ਸਿਹਤ ਅਤੇ ਆਰਥਿਕ ਹਾਲਾਤਾਂ ਦੇ ਚੱਲਦਿਆਂ ਇਹ ਅਸਤੀਫਾ ਦਿੱਤਾ ਹੈ। ਉਹਨਾਂ ਅਸਤੀਫੇ ਦੀ ਕਾਪੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੂੰ ਭੇਜ ਦਿੱਤੀ ਹੈ। ਆਮ ਆਦਮੀ ਪਾਰਟੀ ਵਿੱਚ ਜਾਣ ਸਬੰਧੀ ਚੱਲ ਰਹੀਆਂ ਚਰਚਾਵਾਂ ਬਾਰੇ ਪੁੱਛੇ ਸਵਾਲ ਦੇ ਜਵਾਬ ’ਚ ਉਹਨਾਂ ਕਿਹਾ ਕਿ ਹਾਲ ਦੀ ਘੜੀ ਅਜਿਹਾ ਕੁਝ ਨਹੀਂ ਹੈ ਅੱਗੇ ਜੋ ਹੋਵੇਗਾ ਉਸ  ਦੀ ਜਾਣਕਾਰੀ ਵੀ ਦੇ ਦਿੱਤੀ ਜਾਵੇਗੀ। ਅਕਾਲੀ ਦਲ ਵਿੱਚ ਕਿਸੇ ਤਰ੍ਹਾਂ ਦੀ ਨਾਰਾਜ਼ਗੀ ਆਦਿ ਸਬੰਧੀ ਸਵਾਲ ਦੇ ਜਵਾਬ ’ਚ ਉਹਨਾਂ ਕਿਹਾ ਕਿ ਅਜਿਹੀ ਕੋਈ ਗੱਲ ਨਹੀਂ ਹੈ।

Read Also ; ਜ਼ੇਲ੍ਹ ਅਧਾਰਿਤ ਹਥਿਆਰਾਂ ਦੇ ਗਿਰੋਹ ਦਾ ਪਰਦਾਫਾਸ਼, 2 ਗ੍ਰਿਫਤਾਰ

About The Author

Related Posts