ਕੋਰੋਨਾ : ਬਠਿੰਡਾ ਜ਼ਿਲ੍ਹੇ ਵਿੱਚ ਦੋ ਹੋਰ ਮਰੀਜ ਆਏ ਸਾਹਮਣੇ

Sach Kahoon Punjabi Desk Picture
Published On

ਕੋਰੋਨਾ : ਬਠਿੰਡਾ ਜ਼ਿਲ੍ਹੇ ਵਿੱਚ ਦੋ ਹੋਰ ਮਰੀਜ ਆਏ ਸਾਹਮਣੇ

ਬਠਿੰਡਾ, (ਸੁਖਜੀਤ ਮਾਨ) ਬਠਿੰਡਾ ਜ਼ਿਲ੍ਹੇ ਵਿੱਚ ਅੱਜ ਦੋ ਹੋਰ ਲੋਕਾਂ ਦੀ ਕੋਰੋਨਾ ਜਾਂਚ ਰਿਪੋਰਟ ਪਾਜਿਟਿਵ ਆਈ ਹੈ।ਹੁਣ ਜ਼ਿਲ੍ਹੇ ‘ਚ ਐਕਟਿਵ ਕੇਸਾਂ ਦੀ ਗਿਣਤੀ 9 ਹੋ ਗਈ ਹੈ ਡਿਪਟੀ ਕਮਿਸ਼ਨਰ ਬੀ ਸ੍ਰੀ ਨਿਵਾਸਨ ਨੇ ਦੱਸਿਆ ਕਿ ਅੱਜ 145 ਨਵੀਂਆਂ ਰਿਪੋਰਟਾਂ ਪ੍ਰਾਪਤ ਹੋਈਆਂ ਹਨ। ਇੰਨ੍ਹਾਂ ਵਿੱਚੋਂ 143 ਦੀ ਰਿਪੋਰਟ ਨੈਗੇਟਿਵ ਅਤੇ 2 ਦੀ ਰਿਪੋਰਟ ਪਾਜਿਟਿਵ ਆਈ ਹੈ। ਇਸ ਤਰ੍ਹਾਂ ਹੁਣ ਜ਼ਿਲ੍ਹੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ 9 ਹੋ ਗਈ ਹੈ।

World Coronavirus

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਦੋ ਦੀ ਰਿਪੋਰਟ ਪਾਜਿਟਿਵ ਆਈ ਹੈ ਉਨ੍ਹਾਂ ਦਾ ਯਾਤਰਾ ਪਿਛੋਕੜ ਹੈ। ਇੰਨ੍ਹਾਂ ਵਿਚੋਂ ਇੱਕ ਵਿਦੇਸ਼ ਤੋਂ ਪਰਤਿਆ ਸੀ ਅਤੇ ਸਰਕਾਰੀ ਇਕਾਂਤਵਾਸ ਕੇਂਦਰ ਵਿੱਚ ਰਹਿ ਰਿਹਾ ਸੀ ਜਦ ਕਿ ਦੂਜਾ ਦਿੱਲੀ ਤੋਂ ਪਰਤਿਆ ਸੀ ਅਤੇ ਘਰ ਵਿੱਚ ਇਕਾਂਤਵਾਸ ਕੀਤਾ ਹੋਇਆ ਸੀ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਨੇ ਵਿਭਾਗ ਦੇ ਨਿਯਮਾਂ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਗਲਾ ਇਲਾਜ ਅਰੰਭ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 268 ਸੈਂਪਲਾਂ ਦੀ ਰਿਪੋਰਟ ਹਾਲੇ ਆਉਣ ਵਾਲੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

About The Author

Related Posts