Swati Maliwal Defamation Case: ਮਾਣਹਾਨੀ ਕੇਸ ਵਿੱਚ ਸਵਾਤੀ ਮਾਲੀਵਾਲ ਨੂੰ ਵੱਡਾ ਝਟਕਾ, ਮੋਗਾ ਅਦਾਲਤ ਨੇ ਦਿੱਤੇ ਪੇਸ਼ ਹੋਣ ਦੇ ਹੁਕਮ
ਮਾਲੀਵਾਲ ਨੂੰ 10 ਜੂਨ ਨੂੰ ਪੇਸ਼ ਹੋਣ ਲਈ ਆਖਿਆ
Swati Maliwal Defamation Case: (ਵਿੱਕੀ ਕੁਮਾਰ) ਮੋਗਾ। ਮੋਗਾ ਦੀ ਅਦਾਲਤ ਨੇ ਸਵਾਤੀ ਮਾਲੀਵਾਲ ਨੂੰ 10 ਜੂਨ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਹ ਮਾਮਲਾ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਖ਼ਿਲਾਫ਼ ਕੀਤੀਆਂ ਗਈਆਂ ਕਥਿਤ ਇਤਰਾਜਯੋਗ ਟਿੱਪਣੀਆਂ ਨਾਲ ਜੁੜਿਆ ਹੋਇਆ ਹੈ। ਆਪ ਵਿਧਾਇਕ ਅਮਨਦੀਪ ਕੌਰ ਅਰੋੜਾ ਵੱਲੋਂ ਸਵਾਤੀ ਮਾਲੀਵਾਲ ਖ਼ਿਲਾਫ਼ ਮਾਨਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਗਈ ਸੀ। ਇਹ ਸ਼ਿਕਾਇਤ 13 ਮਈ ਨੂੰ ਦਰਜ ਹੋਈ ਸੀ। ਵਿਧਾਇਕ ਦੇ ਵਕੀਲ ਨੇ ਅਦਾਲਤ ਵਿੱਚ - ਜਾਰੀ ਕਰਨ ਦੀ ਅਰਜ਼ੀ ਦਿੱਤੀ ਸੀ।
ਸ਼ਿਕਾਇਤ ਮੁਤਾਬਕ, ਸਵਾਤੀ ਮਾਲੀਵਾਲ ਨੇ ਸੋਸ਼ਲ ਮੀਡੀਆ ’ਤੇ ਇੱਕ ਪੋਸਟ ਵਿੱਚ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ‘ਭੇਡਾਂ ਅਤੇ ਬੱਕਰੀਆਂ’ ਕਿਹਾ ਸੀ। ਅਦਾਲਤ ਨੇ ਅਮਨਦੀਪ ਅਰੋੜਾ ਦੇ ਵਕੀਲ ਦੀ ਦਲੀਲ ਸੁਣਨ ਤੋਂ ਬਾਅਦ ਮਾਮਲੇ ਦੀ ਅਗਲੀ ਸੁਣਵਾਈ ਲਈ 25 ਮਈ ਦੀ ਤਾਰੀਖ ਨਿਰਧਾਰਤ ਕੀਤੀ ਸੀ। ਜਿਸ ਤੋਂ ਬਾਅਦ ਮੰਗਲਵਾਰ ਨੂੰ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਵਿਰੁੱਧ ਦਾਇਰ ਅਪਰਾਧਿਕ ਮਾਣਹਾਨੀ ਸ਼ਿਕਾਇਤ ਦੇ ਸਬੰਧ ਵਿੱਚ ਮੋਗਾ ਵਿਖੇ ਨਿਆਂਇਕ ਮੈਜਿਸਟ੍ਰੇਟ ਪਹਿਲੇ ਦਰਜੇ ਦੀ ਅਦਾਲਤ ਵਿੱਚ ਪੇਸ਼ ਹੋਈ।
ਸਵਾਤੀ ਮਾਲੀਵਾਲ, ਜੋ ਪਹਿਲਾਂ ਆਮ ਆਦਮੀ ਪਾਰਟੀ ਨਾਲ ਜੁੜੇ ਰਹੇ ਹਨ, ਪਿਛਲੇ ਸਮੇਂ ਤੋਂ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਖੁੱਲ੍ਹ ਕੇ ਆਲੋਚਨਾ ਕਰਦੇ ਆ ਰਹੇ ਹਨ। ਅਮਨਦੀਪ ਅਰੋੜਾ ਨੇ ਕਿਹਾ ਸੀ ਕਿ ਸਵਾਤੀ ਮਾਲੀਵਾਲ ਨੇ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ‘ਭੇਡਾਂ ਅਤੇ ਬੱਕਰੀਆਂ’ ਕਿਹਾ ਸੀ। ਮੈਂ ਉਨ੍ਹਾਂ ਖ਼ਿਲਾਫ਼ 13 ਮਈ ਨੂੰ ਮਾਨਹਾਨੀ ਦੀ ਅਪਰਾਧਿਕ ਸ਼ਿਕਾਇਤ ਦਰਜ ਕਰਵਾਈ ਸੀ। ਅਦਾਲਤ ਵਿੱਚ ਇਸ ਮਾਮਲੇ ਦੀ ਸੁਣਵਾਈ ਹੋਈ ਅਤੇ ਮੈਂ ਸਵਾਤੀ ਮਾਲੀਵਾਲ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।
ਉਨ੍ਹਾਂ ਅੱਗੇ ਕਿਹਾ ਸੀ ਕਿ ਉਹ ਵਿਧਾਇਕਾਂ ਦਾ ਅਪਮਾਨ ਕਰ ਰਹੀ ਸੀ। ਰਾਜਨੀਤੀ ਦਾ ਪੱਧਰ ਬਹੁਤ ਹੇਠਾਂ ਚਲਾ ਗਿਆ ਹੈ। ਅਜਿਹੀਆਂ ਟਿੱਪਣੀਆਂ ਕਾਰਨ ਪੜ੍ਹੇ-ਲਿਖੇ ਲੋਕ ਰਾਜਨੀਤੀ ਤੋਂ ਦੂਰ ਰਹਿਣ ਲਈ ਮਜ਼ਬੂਰ ਹੋ ਜਾਂਦੇ ਹਨ। ਲੋਕਾਂ ਦੀ ਸੇਵਾ ਲਈ ਰਾਜਨੀਤੀ ਵਿੱਚ ਆਏ ਚੁਣੇ ਹੋਏ ਪ੍ਰਤੀਨਿਧੀਆਂ ਦਾ ਇਸ ਤਰ੍ਹਾਂ ਅਪਮਾਨ ਕਰਨਾ ਬਰਦਾਸ਼ਤ ਤੋਂ ਬਾਹਰ ਹੈ