CPI Rally: ਸੀਪੀਆਈ ਵੱਲੋਂ 1 ਸਤੰਬਰ ਦੀ ਰੈਲੀ ਲਈ ਪਿੰਡਾਂ ’ਚ ਮੁਹਿੰਮ ਸ਼ੁਰੂ

29 ਕਿਰਤ ਕਾਨੂੰਨਾਂ ਦੀ ਥਾਂ ਚਾਰ ਲੇਬਰ ਕੋਡ ਲਾਗੂ ਕੀਤੇ ਗਏ ਹਨ, ਜਿਸ ਨਾਲ ਮਜ਼ਦੂਰਾਂ ਦੇ ਹੱਕ ਪ੍ਰਭਾਵਿਤ ਹੋਏ ਹਨ

Khushdeep Singh Picture
Published On

Punjab Politics: ਕੋਟਕਪੂਰਾ (ਗੁਰਪ੍ਰੀਤ ਪੱਕਾ)। ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਵੱਲੋਂ 1 ਸਤੰਬਰ ਨੂੰ ਨਵੀਂ ਦਿੱਲੀ ਦੇ ਰਾਮ ਲੀਲਾ ਮੈਦਾਨ ਵਿਖੇ ‘ਬਦਲਾਅ ਜ਼ਰੂਰੀ ਹੈ’ ਦੇ ਨਾਅਰੇ ਹੇਠ ਕੀਤੀ ਜਾ ਰਹੀ ਕੌਮੀ ਰੈਲੀ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਫਰੀਦਕੋਟ ਦੇ ਪਿੰਡਾਂ ’ਚ ਜਨ ਸੰਪਰਕ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਮੁਹਿੰਮ ਦੀ ਸ਼ੁਰੂਆਤ ਪਿੰਡ ਔਲਖ ਵਿਖੇ ਸ਼ਹੀਦ ਕਾਮਰੇਡ ਅਮੋਲਕ ਸਿੰਘ ਔਲਖ ਦੀ ਯਾਦਗਾਰ ਤੋਂ ਕੀਤੀ ਗਈ, ਜਿਸ ਤੋਂ ਬਾਅਦ ਪਾਰਟੀ ਆਗੂਆਂ ਨੇ ਪਿੰਡ ਜਿਉਣ ਵਾਲਾ ਤੇ ਘਣੀਏ ਵਾਲਾ ਵਿਖੇ ਲੋਕਾਂ ਦੇ ਇਕੱਠਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਕਾਰਜਕਾਰੀ ਸਕੱਤਰ ਪ੍ਰੇਮ ਚਾਵਲਾ, ਵਿੱਤ ਸਕੱਤਰ ਗੁਰਚਰਨ ਸਿੰਘ ਮਾਨ, ਕੁੱਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਸੁਖਜਿੰਦਰ ਸਿੰਘ ਤੂੰਬੜਭੰਨ, ਨਰੇਗਾ ਰੋਜ਼ਗਾਰ ਪ੍ਰਾਪਤੀ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਗੋਰਾ ਪਿਪਲੀ, ਪਿੰਡ ਔਲਖ ਦੇ ਆਗੂ ਬੋਹੜ ਸਿੰਘ ਔਲਖ ਤੇ ਜਸਵੰਤ ਸਿੰਘ ਨਿੱਕਾ ਔਲਖ ਨੇ ਸੰਬੋਧਨ ਕੀਤਾ। ਆਗੂਆਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ’ਤੇ ਸਵਾਲ ਉਠਾਉਂਦਿਆਂ ਦੋਸ਼ ਲਾਇਆ ਕਿ ਪਿਛਲੇ 12 ਸਾਲਾਂ ਦੌਰਾਨ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਨੂੰ ਤਰਜੀਹ ਦਿੰਦਿਆਂ ਮਜ਼ਦੂਰ ਵਿਰੋਧੀ ਨੀਤੀਆਂ ਲਾਗੂ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ 29 ਕਿਰਤ ਕਾਨੂੰਨਾਂ ਦੀ ਥਾਂ ਚਾਰ ਲੇਬਰ ਕੋਡ ਲਾਗੂ ਕੀਤੇ ਗਏ ਹਨ, ਜਿਸ ਨਾਲ ਮਜ਼ਦੂਰਾਂ ਦੇ ਹੱਕ ਪ੍ਰਭਾਵਿਤ ਹੋਏ ਹਨ। ਆਗੂਆਂ ਨੇ ਨਰੇਗਾ ਨਾਲ ਸਬੰਧਤ ਨੀਤੀਆਂ ਨੂੰ ਲੈ ਕੇ ਵੀ ਸਰਕਾਰ ਦੀ ਆਲੋਚਨਾ ਕੀਤੀ ਤੇ ਦਾਅਵਾ ਕੀਤਾ ਕਿ ਨਰੇਗਾ ਤਹਿਤ ਕਾਮਿਆਂ ਨੂੰ ਅਸਲ ’ਚ 35-40 ਦਿਨਾਂ ਤੋਂ ਵੱਧ ਰੋਜ਼ਗਾਰ ਨਹੀਂ ਮਿਲ ਰਿਹਾ। ਉਨ੍ਹਾਂ ਦੇਸ਼ ’ਚ ਵੱਧ ਰਹੀ ਬੇਰੁਜ਼ਗਾਰੀ, ਮਹਿੰਗਾਈ, ਨਿੱਜੀਕਰਨ ਤੇ ਫਿਰਕਾਪ੍ਰਸਤੀ ਦੀ ਰਾਜਨੀਤੀ ’ਤੇ ਵੀ ਚਿੰਤਾ ਪ੍ਰਗਟ ਕੀਤੀ। ਆਗੂਆਂ ਨੇ ਕਿਹਾ ਕਿ ਦੇਸ਼ ਦੇ ਧਰਮ ਨਿਰਪੱਖ ਸੰਵਿਧਾਨ ਤੇ ਲੋਕਤੰਤਰ ਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਵੱਖ-ਵੱਖ ਫ਼ਸਲਾਂ ’ਤੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦੇਣ, ਬਨੇਗਾ ਕਾਨੂੰਨ ਪਾਰਲੀਮੈਂਟ ’ਚ ਪਾਸ ਕਰਨ ਤੇ ਕਿਸਾਨਾਂ ਤੇ ਮਜ਼ਦੂਰਾਂ ਦੇ ਕਰਜ਼ੇ ਮੁਆਫ ਕਰਨ ਦੀ ਮੰਗ ਕੀਤੀ। Punjab Politics

ਇਹ ਵੀ ਪੜ੍ਹੋ : ODI World Cup 2027 Qualification: ਅਫਗਾਨਿਸਤਾਨ ਨੇ ਇੱਕਰੋਜ਼ਾ ਵਿਸ਼ਵ ਕੱਪ 2027 ਲਈ ਕੀਤਾ ਕੁਆਲੀਫਾਈ

ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਤੇ ਵਿਦਿਆਰਥੀਆਂ ਦੇ ਹੱਕੀ ਸੰਘਰਸ਼ਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ 1 ਸਤੰਬਰ ਦੀ ਕੌਮੀ ਰੈਲੀ ਦਾ ਮਕਸਦ ਕੇਂਦਰ ਸਰਕਾਰ ਨੂੰ ਲੋਕ ਪੱਖੀ ਫ਼ੈਸਲੇ ਲੈਣ ਲਈ ਮਜਬੂਰ ਕਰਨਾ ਹੈ। ਉਨ੍ਹਾਂ ਐਲਾਨ ਕੀਤਾ ਕਿ ਫਰੀਦਕੋਟ ਜ਼ਿਲ੍ਹੇ ਤੋਂ ਵੱਡਾ ਜੱਥਾ ਦਿੱਲੀ ਵਿਖੇ ਹੋਣ ਵਾਲੀ ਕੌਮੀ ਰੈਲੀ ’ਚ ਸ਼ਮੂਲੀਅਤ ਕਰੇਗਾ। ਇਸ ਮੌਕੇ ਰੇਸ਼ਮ ਸਿੰਘ ਜਿਉਣ ਵਾਲਾ, ਸੁਖਦਰਸ਼ਨ ਰਾਮ ਸ਼ਰਮਾ, ਸ਼ਿਵ ਕੁਮਾਰ ਸ਼ਰਮਾ ਔਲਖ, ਕੁਲਵੰਤ ਸਿੰਘ, ਬੂਟਾ ਸਿੰਘ ਡੀਸੀ, ਰੁਪਿੰਦਰ ਕੌਰ ਔਲਖ, ਪੈਨਸ਼ਨਰ ਆਗੂ ਕੁਲਵੰਤ ਸਿੰਘ ਚਾਨੀ, ਸੋਮਨਾਥ ਅਰੋੜਾ ਤੇ ਗੁਰਦੀਪ ਭੋਲਾ ਪੀਆਰਟੀਸੀ ਸਮੇਤ ਹੋਰ ਪਾਰਟੀ ਵਰਕਰ ਅਤੇ ਆਗੂ ਹਾਜ਼ਰ ਸਨ।

About The Author

Related Posts