Body Donation News: ਦਲਵਿੰਦਰ ਕੌਰ ਇੰਸਾਂ ਨੇ ਖੱਟਿਆ ਪਿੰਡ ਸਰਦਾਰਗੜ੍ਹ ਦੇ ਪਹਿਲੇ ਸਰੀਰਦਾਨੀ ਹੋਣ ਦਾ ਮਾਣ
ਦੋ ਹਨੇਰੀ ਜ਼ਿੰਦਗੀਆਂ ਨੂੰ ਰੌਸ਼ਨੀ ਪ੍ਰਦਾਨ ਕਰਨਗੀਆਂ ਅੱਖਾਂ
Body Donation News: (ਮਨਜੀਤ ਨਰੂਆਣਾ) ਚੁੱਘੇ ਕਲਾਂ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ਤਹਿਤ ਬਲਾਕ ਚੁੱਘੇ ਕਲਾਂ ਦੇ ਪਿੰਡ ਸਰਦਾਰਗੜ੍ਹ ਦੀ ਡੇਰਾ ਸ਼ਰਧਾਲੂ ਭੈਣ ਦਲਵਿੰਦਰ ਕੌਰ ਇੰਸਾਂ ਨੇ ਸਰੀਰਦਾਨੀ ਬਣਨ ਦਾ ਮਾਣ ਹਾਸਿਲ ਕੀਤਾ ਹੈ। ਉਹ ਪਿੰਡ ਸਰਦਾਗਰੜ੍ਹ ਦੇ ਪਹਿਲੇ ਸਰੀਰਦਾਨੀ ਬਣੇ ਹਨ। ਸਰੀਰਦਾਨ ਤੋਂ ਪਹਿਲਾਂ ਉਨ੍ਹਾਂ ਦੀਆਂ ਦੋਵੇਂ ਅੱਖਾਂ ਵੀ ਮਾਹਿਰ ਡਾਕਟਰਾਂ ਵੱਲੋਂ ਕੱਢ ਕੇ ਆਈ ਬੈਂਕ ਭੇਜੀਆਂ ਗਈਆਂ ਜੋ ਦੋ ਹਨੇਰੀ ਜ਼ਿੰਦਗੀਆ ਨੂੰ ਰੌਸ਼ਨੀ ਪ੍ਰਦਾਨ ਕਰਨਗੀਆਂ। ਉਨ੍ਹਾਂ ਵੱਲੋਂ ਜਿਉਂਦੇ ਜੀਅ ਕੀਤੇ ਗਏ ਇਸ ਪ੍ਰਣ ਨੂੰ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੇ ਦੇਹਾਂਤ ਮਗਰੋਂ ਪੂਰਾ ਕੀਤਾ ਹੈ। ਮ੍ਰਿਤਕ ਦੇਹ ’ਤੇ ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਬਿਮਾਰੀਆਂ ਤੋਂ ਬਚਾਅ ਸਬੰਧੀ ਖੋਜਾਂ ਕਰਨਗੇ।
ਇਹ ਵੀ ਪੜ੍ਹੋ: Haryana Rajasthan Yamuna Water Project: ਅਮਿਤ ਸ਼ਾਹ ਦੀ ਮੌਜੂਦਗੀ ’ਚ ਹਰਿਆਣਾ-ਰਾਜਸਥਾਨ ਵਿਚਕਾਰ ਯਮੁਨਾ ਜਲ ਪ੍ਰੋਜੈਕਟ 'ਤੇ ਸਮਝੌਤਾ
ਜਾਣਕਾਰੀ ਅਨੁਸਾਰ ਭੈਣ ਦਲਵਿੰਦਰ ਕੌਰ ਇੰਸਾਂ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਪਤੀ ਕੁਲਵੀਰ ਸਿੰਘ ਇੰਸਾਂ, ਬੇਟੇ ਬਲਜਿੰਦਰ ਸਿੰਘ ਇੰਸਾਂ ਤੇ ਰਾਜਵਿੰਦਰ ਸਿੰਘ ਇੰਸਾਂ ਬੇਟੀ ਸੰਦੀਪ ਕੌਰ ਇੰਸਾਂ, ਨੂੰਹ ਜੋਤੀ ਕੌਰ ਇੰਸਾਂ ਤੇ ਰਮਨ ਕੌਰ ਇੰਸਾਂ ਵੱਲੋਂ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਪ੍ਰਸਾਦ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਸਰਾਏ ਸਾਹਿਜ਼ਾਦੀ, ਬਨਥਰਾਂ ਲਖਨਊ ਨੂੰ ਦਾਨ ਕੀਤਾ ਹੈ।
ਸਰੀਰਦਾਨ ਦਾ ਇਹ ਪ੍ਰਣ ਦਲਵਿੰਦਰ ਕੌਰ ਇੰਸਾਂ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ਤਹਿਤ ਜਿਉਂਦੇ ਜੀਅ ਹੀ ਲਿਆ ਹੋਇਆ ਸੀ ਜਿਸ ਨੂੰ ਉਨ੍ਹਾਂ ਦੇ ਦੇਹਾਂਤ ਉਪਰੰਤ ਪਰਿਵਾਰਕ ਮੈਂਬਰਾਂ ਨੇ ਪੂਰਾ ਕਰ ਦਿੱਤਾ। ਸਰੀਰਦਾਨ ਕਰਨ ਤੋਂ ਪਹਿਲਾਂ ਦਲਵਿੰਦਰ ਕੌਰ ਇੰਸਾਂ ਦੀਆਂ ਦੋਵੇਂ ਅੱਖਾਂ ਵੀ ਦਾਨ ਕੀਤੀਆਂ ਗਈਆਂ ਜੋ ਦੋ ਹਨੇਰੀ ਜ਼ਿੰਦਗੀਆਂ ਨੂੰ ਰੌਸ਼ਨੀ ਪ੍ਰਦਾਨ ਕਰਨਗੀਆਂ। ‘ਸਰੀਰਦਾਨੀ ਭੈਣ ਦਲਵਿੰਦਰ ਕੌਰ ਇੰਸਾਂ ਇੰਸਾਂ ਅਮਰ ਰਹੇ’, ‘ਜਬ ਤੱਕ ਸੂਰਜ ਚਾਂਦ ਰਹੇਗਾ ਭੈਣ ਦਲਵਿੰਦਰ ਕੌਰ ਇੰਸਾਂ ਤੇਰਾ ਨਾਮ ਰਹੇਗਾ’ ਦੇ ਨਾਅਰਿਆਂ ਨਾਲ ਮ੍ਰਿਤਕ ਦੇਹ ਨੂੰ ਰਿਸ਼ਤੇਦਾਰਾਂ, ਸਨੇਹੀਆਂ ਅਤੇ ਬਲਾਕ ਦੀ ਸਾਧ-ਸੰਗਤ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਮ੍ਰਿਤਕ ਦੇ ਨਿਵਾਸ ਸਥਾਨ ਤੋਂ ਕਾਫਲੇ ਦੇ ਰੂਪ ’ਚ ਅੰਤਿਮ ਵਿਦਾਇਗੀ ਦਿੱਤੀ।
ਮ੍ਰਿਤਕ ਦੇਹ ਲਿਜਾਣ ਵਾਲੀ ਐਂਬੂਲੈਂਸ ਨੂੰ ਪਿੰਡ ਦੇ ਮੌਜ਼ੂਦਾ ਸਰਪੰਚ ਗਿਆਨ ਸਿੰਘ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਦਲਵਿੰਦਰ ਕੌਰ ਇੰਸਾਂ ਪਿੰਡ ਸਰਦਾਰਗੜ੍ਹ ਦੇ ਪਹਿਲੇ ਸਰੀਰਦਾਨੀ ਬਣੇ ਹਨ, ਜਿਸ ਦੀ ਪਿੰਡ ਵਾਸੀਆਂ ਵੱਲੋਂ ਭਰਵੀਂ ਸ਼ਲਾਘਾ ਕਰਦਿਆਂ ਡੇਰਾ ਸੱਚਾ ਸੌਦਾ ਦੀ ਇਸ ਮੁਹਿੰਮ ਨੂੰ ਸਲਾਹਿਆ ਗਿਆ। ਐਂਬੂਲੈਂਸ ਨੂੰ ਰਵਾਨਾ ਕਰਨ ਤੋਂ ਪਹਿਲਾਂ ਡੇਰਾ ਸੱਚਾ ਸੌਦਾ ਦੀ ਪਵਿੱਤਰ ਮਰਿਆਦਾ ਅਨੁਸਾਰ ਬੇਨਤੀ ਦਾ ਸ਼ਬਦ ਬੋਲਿਆ ਗਿਆ। ਇਸ ਮੌਕੇ ਐਮਐਸਜੀ ਆਈਟੀ ਵਿੰਗ ਦੇ ਜ਼ਿਲ੍ਹਾ ਜਿੰਮੇਵਾਰ ਸਤਨਾਮ ਸਿੰਘ ਇੰਸਾਂ ਵਾਸੀ ਬੀੜ ਤਲਾਬ ਨੇ ਦੱਸਿਆ ਕਿ ਕੁਲਬੀਰ ਸਿੰਘ ਇੰਸਾਂ ਦਾ ਪੂਰਾ ਪਰਿਵਾਰ ਡੇਰਾ ਸੱਚਾ ਸੌਦਾ ਨਾਲ ਜੁੜਿਆ ਹੋਇਆ ਹੈ। ਦਲਵਿੰਦਰ ਕੌਰ ਇੰਸਾਂ ਨੇ ਜਿਉਂਦੇ ਜੀਅ ਹੀ ਸਰੀਰਦਾਨ ਅਤੇ ਅੱਖਾਂ ਦਾਨ ਕਰਨ ਦਾ ਪ੍ਰਣ ਕਰ ਲਿਆ ਸੀ। ਪਰਿਵਾਰ ਵੱਲੋਂ ਉਹਨਾਂ ਦੇ ਦੇਹਾਂਤ ਤੋਂ ਬਾਅਦ ਉਸ ਵੱਲੋਂ ਲਏ ਗਏ ਪ੍ਰਣ ਨੂੰ ਪੂਰਾ ਕਰ ਦਿੱਤਾ ਗਿਆ। ਉਹਨਾਂ ਨੇ ਜਿਉਂਦੇ ਜੀਅ ਵੀ ਮਾਨਵਤਾ ਦੀ ਸੇਵਾ ਕੀਤੀ ਅਤੇ ਦੇਹਾਂਤ ਉਪਰੰਤ ਆਪਣਾ ਪੂਰਾ ਸਰੀਰ ਮੈਡੀਕਲ ਖੋਜਾਂ ਲਈ ਦਾਨ ਕਰਨ ਤੋਂ ਇਲਾਵਾ ਦੋਵੇਂ ਅੱਖਾਂ ਵੀ ਦਾਨ ਕਰ ਗਏ ਜੋ ਮਹਾਂਦਾਨ ਹੈ। ਮ੍ਰਿਤਕ ਦੇਹ ਤੇ ਮੈਡੀਕਲ ਦੇ ਵਿਦਿਆਰਥੀ ਖੋਜ ਕਾਰਜ ਕਰਨਗੇ ਤਾਂ ਕਿ ਮਾਨਵਤਾ ਨੂੰ ਆਉਣ ਵਾਲੀਆਂ ਭਿਆਨਕ ਬਿਮਾਰੀਆਂ ਤੋਂ ਬਚਾਇਆ ਜਾ ਸਕੇ।
ਇਸ ਮੌਕੇ ਸੱਚੇ ਨਿਮਰ ਸੇਵਾਦਾਰ ਮੇਘ ਰਾਜ ਇੰਸਾਂ, ਗੁਰਪ੍ਰੀਤ ਇੰਸਾਂ, ਬਲਾਕ ਪ੍ਰੇਮੀ ਸੇਵਕ ਅੰਗਰੇਜ਼ ਸਿੰਘ ਇੰਸਾਂ ਤਿਉਣਾ, ਸੱਚੀ ਪ੍ਰੇਮੀ ਸੰਮਤੀ ਦੇ ਸੇਵਾਦਾਰ, ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰ, ਵੱਖ-ਵੱਖ ਸੰਮਤੀਆਂ ਦੇ ਸੇਵਾਦਾਰ, ਰਿਸ਼ੇਤਦਾਰ, ਸਨੇਹੀ ਅਤੇ ਇਲਾਕਾ ਨਿਵਾਸੀਆਂ ਤੋਂ ਇਲਾਵਾ ਬਲਾਕ ਦੀ ਸਾਧ-ਸੰਗਤ ਮੌਜ਼ੂਦ ਸੀ।
ਡੇਰਾ ਸੱਚਾ ਸੌਦਾ ਦੀ ਇਸ ਮੁਹਿੰਮ ਤੋਂ ਪ੍ਰੇਰਿਤ ਹੋਣ ਲੋਕ : ਸਰਪੰਚ
ਇਸ ਮੌਕੇ ਪੁੱਜੇ ਪਿੰਡ ਦੇ ਮੌਜ਼ੂਦਾ ਸਰਪੰਚ ਗਿਆਨ ਸਿੰਘ ਨੇ ਡੇਰਾ ਸੱਚਾ ਸੌਦਾ ਸਰਸਾ ਦੀ ਇਸ ਸਰੀਰ ਦਾਨ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਨੂੰ ਬਿਮਾਰੀਆਂ ਤੋਂ ਬਚਾਅ ਸਬੰਧੀ ਖੋਜਾਂ ਕਰਨ ’ਚ ਮੱਦਦ ਮਿਲੇਗੀ। ਡੇਰਾ ਸੱਚਾ ਸੌਦਾ ਮਾਨਵਤਾ ਭਲਾਈ ਦੇ ਅਜਿਹੇ ਕਾਰਜਾਂ ਨਾਲ ਇਨਸਾਨੀਅਤ ਦੀ ਸੱਚੀ ਸੇਵਾ ਕਰ ਰਿਹਾ ਅਤੇ ਸਮਾਜ ਨੂੰ ਵੀ ਜਾਗਰੂਕ ਕਰ ਰਿਹਾ ਹੈ। ਉਨ੍ਹਾਂ ਸਮਾਜ ਦੇ ਸਾਰੇ ਹੀ ਵਰਗਾਂ ਨੂੰ ਡੇਰਾ ਸੱਚਾ ਸੌਦਾ ਦੀ ਇਸ ਮੁਹਿੰਮ ਤੋਂ ਪ੍ਰੇਰਿਤ ਹੋਣ ਦੀ ਅਪੀਲ ਕੀਤੀ।