Amritsar News: ਮੁੱਖ ਮੰਤਰੀ ਰਮਦਾਸ ਦੇ ਸੁੰਦਰੀਕਰਨ ਲਈ ਵਿਸ਼ੇਸ਼ ਗ੍ਰਾਂਟ ਦੀ ਮੰਗ
ਸਬ ਤਹਿਸੀਲ ਰਮਦਾਸ ਦਾ ਦਰਜਾ ਵਧਾ ਕੇ ਤਹਿਸੀਲ ਦਾ ਰੁਤਬਾ ਦੇਣ ਸਮੇਤ ਗੁਰਦੁਆਰਾ ਸਾਹਿਬ ਨੂੰ ਜਾਂਦੀ ਸੜਕ ਨੂੰ ਵਿਰਾਸਤੀ ਦਰਜਾ ਮਿਲੇ
Amritsar News: ਅੰਮ੍ਰਿਤਸਰ (ਰਾਜਨ ਮਾਨ)। ਵਿਧਾਇਕ ਤੇ ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਸਾਬਕਾ ਸਰਕਾਰਾਂ ਵੱਲੋਂ ਅਜਾਦੀ ਪਿੱਛੋਂ ਲੰਮਾ ਸਮਾਂ ਬੀਤ ਜਾਣ ਬਾਵਜੂਦ ਵਿਧਾਨ ਸਭਾ ਹਲਕਾ ਅਜਨਾਲਾ ਤਹਿਤ ਪੈਂਦੇ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਨਗਰ ਰਮਦਾਸ ਦੇ ਬਹੁ ਪੱਖੀ ਵਿਕਾਸ ਨੂੰ ਅਣਗੌਲੇ ਰੱਖੇ ਜਾਣ ਤੇ ਡਾਹਢੀ ਚਿੰਤਾ ਪ੍ਰਗਟ ਕਰਦਿਆਂ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ’ਚ ਇਤਿਹਾਸਕ ਨਗਰ ਰਮਦਾਸ ਦੇ ਵਿਆਪਕ ਤੌਰ ਤੇ ਬਹੁਪੱਖੀ ਵਿਕਾਸ ਤੇ ਸੁੰਦਰੀਕਰਨ ਦਾ ਮਾਮਲਾ ਜ਼ੋਰਦਾਰ ਢੰਗ ਨਾਲ ਉਠਾਇਆ ਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਕੋਲੋਂ ਉਚੇਚੀ ਮੰਗ ਕੀਤੀ ਕਿ ਨਗਰ ਰਮਦਾਸ ਦੀ ਇਤਿਹਾਸਕ ਮਹਾਨਤਾ ਨੂੰ ਮੁੱਖ ਰੱਖਦਿਆਂ ਨਗਰ ਦੇ ਯੋਜਨਾਬੱਧ ਵਿਆਪਕ ਸੁੰਦਰੀਕਰਨ ਲਈ ਵਿਸ਼ੇਸ਼ ਖੁੱਲੀ੍ਗ੍ਰਾਂਟ ਦਾ ਗੱਫਾ ਜਾਰੀ ਕੀਤਾ ਜਾਵੇ।
ਵਿਧਾਇਕ ਤੇ ਮੁੱਖ ਬੁਲਾਰੇ ਧਾਲੀਵਾਲ ਨੇ ਵਿਧਾਨ ਸਭਾ ਦੇ ਸੈਸ਼ਨ ’ਚ ਮੌਜੂਦ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਮਾਲ ਮੰਤਰੀ ਪੰਜਾਬ ਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੂੰ ਸੰਬੋਧਿਤ ਹੁੰਦਿਆਂ ਇਹ ਵੀ ਮੰਗ ਜ਼ੋਰਦਾਰ ਢੰਗ ਨਾਲ ਉਠਾਈ ਕਿ ਇਤਿਹਾਸਕ ਨਗਰ ਰਮਦਾਸ ਦੇ ਬੱਸ ਅੱਡੇ ਤੋਂ ਗੁਰਦੁਆਰਾ ਸ੍ਰੀ ਤੱਪ ਅਸਥਾਨ ਸਾਹਿਬ (ਜਿੱਥੇ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਨੇ ਲੰਮਾ ਸਮਾਂ ਤਪੱਸਿਆ ਕੀਤੀ) ਤੱਕ ਜਾਂਦੀ ਸੜਕ ਨੂੰ ਵਿਰਾਸਤੀ ਰੁਤਬਾ ਦਿੱਤਾ ਜਾਵੇ, ਜਦੋਂਕਿ ਬੱਸ ਅੱਡਾ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਨਾਅ ਬਾਬਾ ਬੁੱਢਾ ਸਾਹਿਬ ਜੀ ਦੇ ਨਾਂਅ ਤੇ ਰੱਖੇ ਜਾਣ। ਸ. ਧਾਲੀਵਾਲ ਨੇ ਭਾਰਤ –ਪਾਕਿ ਕੌਮਾਂਤਰੀ ਸਰਹੱਦ ਤੋਂ ਉਰਾਂ ਥੋੜੀ ਵਿੱਥ ਤੇ ਵੱਸੇ ਕਸਬਾ ਰਮਦਾਸ ਸਮੇਤ ਨੇੜੇ ਤੇੜੇ ਦੇ ਸਰਹੱਦੀ ਤੇ ਪਿੱਛੜੇ ਪਿੰਡਾਂ ਦੇ ਵਸਨੀਕਾਂ ਨੂੰ ਦਰਪੇਸ਼ ਮਾਲ ਵਿਭਾਗ ਨਾਲ ਸੰਬੰਧਤ ਦਿੱਕਤਾਂ ਦੇ ਸਥਾਈ ਹੱਲ ਲਈ ਸਬ ਤਹਿਸੀਲ ਰਮਦਾਸ ਦਾ ਰੁਤਬਾ ਵਧਾ ਕੇ ਤਹਿਸੀਲ ਦਾ ਦਰਜਾ ਦਿੱਤਾ ਜਾਵੇ। Amritsar News
ਜਦੋਂਕਿ ਉਨ੍ਹਾਂ (ਸ. ਧਾਲੀਵਾਲ) ਵੱਲੋਂ ਪਿਛਲੇ ਸਮੇਂ ’ਚ ਰਮਦਾਸ ਵਿਖੇ ਗ੍ਰਾਮ ਪੰਚਾਇਤਾਂ ਦੀ ਸਹੂਲਤ ਲਈ ਉਠਾਈ ਗਈ ਮੰਗ ਦੇ ਮੱਦੇਨਜ਼ਰ ਬੀਡੀਪੀਓ ਦਫਤਰ (ਬਲਾਕ ਵਿਕਾਸ ਤੇ ਪੰਚਾਇਤੀ ਵਿਭਾਗ ਦਫਤਰ) ਸਥਾਪਿਤ ਕੀਤੇ ਜਾਣ ਲਈ ਮੁੱਖ ਮੰਤਰੀ ਪੰਜਾਬ ਸ. ਮਾਨ ਹੁਰਾਂ ਦੇ ਸ਼ੁਕਰਗੁਜ਼ਾਰ ਹਨ। ਉਨ੍ਹਾਂ ਜਾਣਕਾਰੀ ਦਿੱਤੀ ਕਿ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਨੇ ਜਿੱਥੇ ਨਗਰ ਰਮਦਾਸ ਵਿਖੇ ਲੰਮਾ ਸਮਾਂ ਤਪੱਸਿਆ ਕੀਤੀ, ਉਥੇ ਉਨ੍ਹਾਂ ਵੱਲੋਂ ਅੰਤਿਮ ਸਵਾਸ ਤਿਆਗੇ ਜਾਣ ਤੇ ਅੰਤਿਮ ਸੰਸਕਾਰ ਵੀ ਰਮਦਾਸ ਵਿਖੇ ਹੀ ਹੋਇਆ, ਜਿੱਥੇ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਜੀ ਬਣਿਆ ਹੋਇਆ ਹੈ। Amritsar News
ਇਹ ਵੀ ਪੜ੍ਹੋ : AAP Punjab: ਮੋਹਾਲੀ ਦੀ ਸਿਆਸਤ ’ਚ ਵੱਡਾ ਉਲਟਫੇਰ, ਕਾਂਗਰਸੀ ਆਗੂ ‘ਆਪ’ ’ਚ ਸ਼ਾਮਲ