Voter List Punjab: ਪੰਜਾਬ ਦੀਆਂ ਵੋਟਰ ਸੂਚੀਆਂ ਸਬੰਧੀ ਵੱਡਾ ਅਪਡੇਟ, ਇਸ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਦੀ ਲੋਕਾਂ ਨੂੰ ਅਪੀਲ

ਵੋਟਰ ਸੂਚੀ ਸੁਧਾਈ ਲਈ ਗਣਨਾ ਫਾਰਮ ਭਰਨਾ ਤੇ ਨਵੀਂ ਫੋਟੋ ਦੇਣਾ ਲਾਜ਼ਮੀ: ਡਿਪਟੀ ਕਮਿਸ਼ਨਰ ਅੰਮ੍ਰਿਤਸਰ

Ravinder Sharma Picture
Published On

ਅੰਮ੍ਰਿਤਸਰ (ਹਿੰ.ਸ.)| ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਵਿੱਚ 25 ਜੂਨ ਤੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਮੁਹਿੰਮ ਜਾਰੀ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਗਣਨਾ ਫਾਰਮ ਭਰ ਕੇ ਅਤੇ ਨਵੀਂ ਪਾਸਪੋਰਟ ਸਾਈਜ਼ ਫੋਟੋ ਨਾਲ ਸਮੇਂ ਸਿਰ ਜਮ੍ਹਾਂ ਕਰਵਾਉਣ, ਤਾਂ ਜੋ ਉਨ੍ਹਾਂ ਦਾ ਨਾਮ ਵੋਟਰ ਸੂਚੀ ਵਿੱਚ ਬਣਿਆ ਰਹੇ।

ਜ਼ਿਲ੍ਹਾ ਚੋਣ ਅਫ਼ਸਰ ਨੇ ਸਪੱਸ਼ਟ ਕੀਤਾ ਕਿ ਹਰ ਯੋਗ ਵੋਟਰ ਲਈ ਗਣਨਾ ਫਾਰਮ ਭਰਨਾ ਅਤੇ ਨਵੀਂ ਫੋਟੋ ਦੇਣਾ ਲਾਜ਼ਮੀ ਹੈ। ਜੇਕਰ ਕੋਈ ਵੋਟਰ ਆਪਣਾ ਫਾਰਮ ਜਮ੍ਹਾਂ ਨਹੀਂ ਕਰਵਾਉਂਦਾ ਤਾਂ ਉਸ ਦਾ ਨਾਮ 3 ਅਗਸਤ 2026 ਨੂੰ ਜਾਰੀ ਹੋਣ ਵਾਲੀ ਮੁੱਢਲੀ (ਡਰਾਫਟ) ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਕੀਤਾ ਜਾਵੇਗਾ।

Read Also : ਉਤਰਾਖੰਡ ’ਚ ਭਾਰੀ ਮੀਂਹ ਨਾਲ ਤਬਾਹੀ, ਪਹਾੜ ਖਿਸਕਣ ਨਾਲ ਬਦਰੀਨਾਥ ਹਾਈਵੇਅ ਬੰਦ, ਸਕੂਲ ਬੰਦ ਕਰਨ ਦਾ ਐਲਾਨ

ਉਨ੍ਹਾਂ ਦੱਸਿਆ ਕਿ ਪੇਂਡੂ ਵਿਧਾਨ ਸਭਾ ਹਲਕਿਆਂ ਦੇ ਵੋਟਰਾਂ ਨੂੰ 10 ਜੁਲਾਈ 2026 ਅਤੇ ਸ਼ਹਿਰੀ ਵਿਧਾਨ ਸਭਾ ਹਲਕਿਆਂ ਦੇ ਵੋਟਰਾਂ ਨੂੰ 15 ਜੁਲਾਈ 2026 ਤੱਕ ਹਰ ਹਾਲਤ ਵਿੱਚ ਆਪਣਾ ਗਣਨਾ ਫਾਰਮ ਆਪਣੇ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਕੋਲ ਜਮ੍ਹਾਂ ਕਰਵਾਉਣਾ ਹੋਵੇਗਾ। ਫਾਰਮ ਇਕੱਠੇ ਕਰਨ ਅਤੇ ਉਨ੍ਹਾਂ ਦੀ ਤਸਦੀਕ ਦੀ ਪ੍ਰਕਿਰਿਆ 24 ਜੁਲਾਈ 2026 ਤੱਕ ਪੂਰੀ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਡਾਟਾ ਐਂਟਰੀ ਅਤੇ ਹੋਰ ਕਾਰਵਾਈ ਵੀ 24 ਜੁਲਾਈ ਤੱਕ ਜਾਰੀ ਰਹੇਗੀ, ਜਿਸ ਤੋਂ ਬਾਅਦ 3 ਅਗਸਤ 2026 ਨੂੰ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ। ਇਸ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ 2026 ਤੱਕ ਦਰਜ ਕਰਵਾਏ ਜਾ ਸਕਣਗੇ, ਜਦਕਿ ਅੰਤਿਮ ਵੋਟਰ ਸੂਚੀ 1 ਅਕਤੂਬਰ 2026 ਨੂੰ ਜਾਰੀ ਕੀਤੀ ਜਾਵੇਗੀ।

ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਇਸ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲੈਣ, ਆਪਣਾ ਗਣਨਾ ਫਾਰਮ ਸਮੇਂ ਸਿਰ ਜਮ੍ਹਾਂ ਕਰਵਾਉਣ ਅਤੇ ਆਪਣੀ ਵੋਟ ਦੀ ਤਸਦੀਕ ਜ਼ਰੂਰ ਕਰਵਾਉਣ, ਤਾਂ ਜੋ ਕੋਈ ਵੀ ਯੋਗ ਵੋਟਰ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਇੱਕ ਵਾਰ ਫਿਰ ਚੇਤਾਵਨੀ ਦਿੱਤੀ ਕਿ ਗਣਨਾ ਫਾਰਮ ਜਮ੍ਹਾਂ ਨਾ ਕਰਵਾਉਣ ਵਾਲੇ ਵੋਟਰ ਦਾ ਨਾਮ 3 ਅਗਸਤ ਨੂੰ ਜਾਰੀ ਹੋਣ ਵਾਲੀ ਮੁੱਢਲੀ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਕੀਤਾ ਜਾਵੇਗਾ।

About The Author

Related Posts