Blood Donation Camp: ਡੇਰਾ ਸ਼ਰਧਾਲੂਆਂ ਵੱਲੋਂ ਥੈਲੇਸੀਮੀਆ ਪੀੜਤ ਬੱਚਿਆਂ ਲਈ 269 ਯੂਨਿਟ ਖੂਨਦਾਨ

ਥੈਲੇਸੀਮੀਆ ਬੱਚਿਆਂ ਦੀ ਲਾਈਫ਼ ਲਾਈਨ ਬਣ ਰਹੇ ਹਨ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ : ਵਿਜੈ ਪਾਹਵਾ

Ravinder Sharma Picture
Published On

ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਥੈਲਸੀਮੀਆ ਪੀੜਤ ਬੱਚਿਆਂ ਲਈ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਜੀਵਨ ਦਾਨ ਬਣ ਰਹੇ ਹਨ ਅਤੇ ਆਏ ਮਹੀਨੇ ਇਨ੍ਹਾਂ ਬੱਚਿਆਂ ਲਈ ਖੂਨਦਾਨ ਕੈਂਪ ਲਾਇਆ ਜਾ ਰਿਹਾ ਹੈ।  ਡੇਰਾ ਸ਼ਰਧਾਲੂਆਂ ਵੱਲੋਂ ਅੱਜ ਐੱਮਐੱਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਸ਼ਾਹ ਸਤਿਨਾਮ ਜੀ ਨੂਰਾਨੀ ਧਾਮ ਪਟਿਆਲਾ ਵਿਖੇ ਥੈਲੇਸੀਮੀਆ ਤੋਂ ਪੀੜਤ ਬੱਚਿਆਂ ਲਈ ਖੂਨਦਾਨ ਕੈਂਪ ਲਾਇਆ ਗਿਆ, ਜਿਸ ਵਿੱਚ 269 ਯੂਨਿਟ ਖੂਨਦਾਨ ਸਰਕਾਰੀ ਰਜਿੰਦਰਾ ਹਸਪਤਾਲ ਬਲੱਡ ਬੈਂਕ ਦੀ ਟੀਮ ਵੱਲੋਂ ਇਕੱਠਾ ਕੀਤਾ ਗਿਆ।

ਇਸ ਕੈਂਪ ਵਿੱਚ ਥੈਲੇਸੀਮੀਆ ਚਿਲਡਰਨ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਵਿਜੈ ਪਾਹਵਾ, ਸਮਾਜ ਸੇਵੀ ਅਤੇ ਜੱਗ ਬਾਣੀ ਅਤੇ ਪੰਜਾਬ ਕੇਸਰੀ ਅਖਬਾਰ ਦੇ ਇੰਚਾਰਜ਼ ਮੈਡਮ ਸਤਿੰਦਰਪਾਲ ਕੌਰ ਵਾਲੀਆ, ਸਮਾਜ ਸੇਵੀ ਅਤੇ ਐਵਾਰਡੀ ਪਰਮਿੰਦਰ ਭਲਵਾਨ, ਜਤਵਿੰਦਰ ਗਰੇਵਾਲ ਸਮੇਤ ਥੈਲੇਸੀਮੀਆ ਪੀੜਤ ਬੱਚਿਆਂ ਦੇ ਮਾਪੇ ਵਿਸ਼ੇਸ ਤੌਰ ’ਤੇ ਪੁੱਜੇ ਹੋਏ ਸਨ। ਇਸ ਮੌਕੇ ਖੂਨਦਾਨ ਕਰਨ ਵਾਲੇ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਿਆ ਗਿਆ ਅਤੇ ਉਨ੍ਹਾਂ ਵੱਲੋਂ ਲਾਈਨਾਂ ਵਿੱਚ ਲੱਗ ਕੇ ਆਪਣੀ ਰਜਿਸ਼ਟਰੇਸ਼ਨ ਕਰਵਾਈ ਗਈ ਅਤੇ ਉਸ ਤੋਂ ਬਾਅਦ ਖੂਨਦਾਨ ਦਿੱਤਾ ਗਿਆ।

Read Also : ਪਵਿੱਤਰ MSG ਅਵਤਾਰ ਮਹੀਨੇ ਦੀ ਖੁਸ਼ੀ ਸਾਧ-ਸੰਗਤ ਨੇ ਬੱਚਿਆਂ ਨਾਲ ਮਨਾਈ

ਇਸ ਮੌਕੇ ਥੈਲੇਸੀਮੀਆ ਚਿਲਡਰਨ ਵੈੱਲਫੇਅਰ ਐਸੋਸੀਏਸ਼ਨ ਪ੍ਰਧਾਨ ਵਿਜੈ ਪਾਹਵਾ ਵੱਲੋਂ ਆਖਿਆ ਗਿਆ ਕਿ ਪਹਿਲਾਂ ਥੈਲੇਸੀਮੀਆ ਬੱਚਿਆਂ ਲਈ ਖੂਨ ਇਕੱਤਰ ਕਰਨ ਦੀ ਫ਼ਿਕਰ ਰਹਿੰਦੀ ਸੀ, ਪਰ ਪਿਛਲੇ ਦੋ ਮਹੀਨਿਆਂ ਤੋਂ ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਇਹਨਾਂ ਨੂੰ ਅਪਣਾਉਣ ਤੋਂ ਬਾਅਦ ਇਹ ਫ਼ਿਕਰ ਖਤਮ ਹੋ ਗਈ ਹੈ ਕਿਉਂਕਿ ਡੇਰਾ ਸ਼ਰਧਾਲੂਆਂ ਵੱਲੋਂ ਇਹਨਾਂ ਲਈ ਖੂਨਦਾਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਮਹੀਨੇ ਕੈਂਪ ਵਿੱਚ ਡੇਰਾ ਸ਼ਰਧਾਲੂਆਂ ਵੱਲੋਂ 304 ਯੂਨਿਟ, ਫੇਰ ਐਮਰਜੈਂਸੀ ਰਜਿੰਦਰਾ ਹਸਪਤਾਲ ਵਿਖੇ 28 ਯੂਨਿਟ ਅਤੇ ਅੱਜ 269 ਯੂਨਿਟ ਖੂਨਦਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਡੇਰਾ ਸ਼ਰਧਾਲੂਆਂ ਦੇ ਖੂਨਦਾਨ ਪ੍ਰਤੀ ਜਜ਼ਬੇ ਤੋਂ ਉਹ ਬਹੁਤ ਪ੍ਰਭਾਵਿਤ ਹਨ।

 ਇਸ ਮੌਕੇ ਸਮਾਜ ਸੇਵੀ ਮੈਡਮ ਸਤਿੰਦਰਪਾਲ ਕੌਰ ਵਾਲੀਆ, ਜਤਵਿੰਦਰ ਗਰੇਵਾਲ ਅਤੇ ਪਰਮਿੰਦਰ ਭਲਵਾਨ ਵੱਲੋਂ ਵੀ ਡੇਰਾ ਸੱਚਾ ਸੌਦਾ ਵੱਲੋਂ ਥੈਲੇਸੀਮੀਆ ਬੱਚਿਆਂ ਲਈ ਕੀਤੇ ਜਾ ਰਹੇ ਕਾਰਜ ਦੀ ਦਿਲੋਂ ਪ੍ਰਸੰਸਾ ਕੀਤੀ। ਉਨ੍ਹਾਂ ਕਿਹਾ ਕਿ ਡੇਰਾ ਸੱਚਾ ਸੌਦਾ ਦਾ ਖੂਨਦਾਨ ਵਿੱਚ ਵਰਲਡ ਰਿਕਾਰਡ ਹੈ ਅਤੇ ਸ਼ਰਧਾਲੂਆਂ ਦੀ ਸੇਵਾ ਨੂੰ ਨਮਨ ਕਰਦੇ ਹਨ। ਇਸ ਮੌਕੇ ਸੱਚੇ ਨਿਮਰ ਸੇਵਾਦਾਰ ਸੰਦੀਪ ਇੰਸਾਂ, ਬਾਵਾ ਇੰਸਾਂ, ਹਰਮਿੰਦਰ ਨੋਨਾ ਅਤੇ ਕਰਨਪਾਲ ਇੰਸਾਂ ਨੇ ਕਿਹਾ ਕਿ ਪੂਜਨੀਕ ਗੁਰੂ ਜੀ ਵੱਲੋਂ ਥੈਲੇਸੀਮੀਆ ਬੱਚਿਆਂ ਲਈ ਨਿਯਮਿਤ ਖੂਨਦਾਨ ਕਰਨ ਦੇ ਦਿੱਤੇ ਸੱਦੇ ਤੋਂ ਬਾਅਦ ਡੇਰਾ ਸ਼ਰਧਾਲੂ ਇਸ ਖੂਨਦਾਨ ਵਿੱਚ ਲੱਗੇ ਹੋਏ ਹਨ। ਇਸ ਮੌਕੇ ਸੱਚੇ ਨਿਮਰ ਸੇਵਾਦਾਰ ਸੁਖਚੈਨ ਸਿੰਘ, ਅਵਤਾਰ ਸਿੰਘ, ਬਿੰਦਰ ਲਲੌਛੀ, ਜੱਸੀ ਧਬਲਾਨ, ਕੈਪਟਨ ਜਰਨੈਲ ਸਿੰਘ, ਗੁਰਚਰਨ ਸਮਾਣਾ, ਅਮਰੀਕ ਸਿੰਘ, ਹਰਮੇਲ ਘੱਗਾ, ਜੋਗਿੰਦਰ ਕਲਵਾਨੂੰ, ਬਲਦੇਵ ਸਿੰਘ ਪਟਿਆਲਾ, ਵਿਜੈ ਨਾਭਾ , ਬਲਾਕ ਪ੍ਰੇਮੀ ਸੇਵਕ ਮਨਜੀਤ ਸਿੰਘ ਸਮੇਤ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈੱਲਫੇਅਰ ਕਮੇਟੀ ਦੇ ਸੇਵਾਦਾਰ ਅਤੇ ਸਾਧ-ਸੰਗਤ ਹਾਜ਼ਰ ਸੀ।  

ਖੂਨਦਾਨੀ ਸੇਵਾਦਾਰਾਂ ਤੋਂ ਬਹੁਤ ਪ੍ਰਭਾਵਿਤ ਹਾਂ : ਡਾ. ਸੁਖਵਿੰਦਰ ਸਿੰਘ

ਰਜਿੰਦਰਾ ਬਲੱਡ ਬੈਂਕ ਦੇ ਇੰਚਾਰਜ ਡਾ. ਸੁਖਵਿੰਦਰ ਸਿੰਘ, ਡਾ. ਮਰਿਆਨ ਅਤੇ ਡਾ. ਆਸ਼ਨ ਦਾ ਕਹਿਣਾ ਸੀ ਕਿ ਉਹ ਸੇਵਾਦਾਰਾਂ ਦੇ ਖੂਨਦਾਨ ਪ੍ਰਤੀ ਜਜ਼ਬੇ ਤੋਂ ਬਹੁਤ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਇੱਥੇ ਬਿਨਾਂ ਕਿਸੇ ਸਮਾਂ ਗਵਾਏ ਸੈਂਕੜੇ ਯੂਨਿਟ ਖੂਨ ਦੇਣ ਲਈ ਸ਼ਰਧਾਲੂਆਂ ਦੀਆਂ ਲਾਈਨਾਂ ਲੱਗ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਰਜਿੰਦਰਾ ਹਸਪਤਾਲ ਵਿੱਚ 250 ਤੋਂ ਵੱਧ ਥੈਲੇਸੀਮੀਆ ਪੀੜਤ ਬੱਚਿਆਂ ਨੂੰ ਬਲੱਡ ਦੀ ਬਹੁਤ ਜ਼ਰੂਰਤ ਹੈ, ਜੋ ਕਿ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਨੇ ਲਗਭਗ ਪੂਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਐਮਰਜੈਂਸੀ ਖੂਨ ਦੀ ਜ਼ਰੂਰਤ ਹੁੰਦੀ ਹੈ ਤਾਂ ਡੇਰਾ ਸੱਚਾ ਸੌਦਾ ਦੇ ਸੇਵਾਦਾਰ ਖੂਨਦਾਨ ਲਈ ਹੁੰਮ-ਹੁੰਮਾ ਕੇ ਪੁੱਜਦੇ ਹਨ। ਉਨ੍ਹਾਂ ਹੋਰ ਸੰਥਥਾਵਾਂ ਨੂੰ ਵੀ ਖੂਨਦਾਨ ਕਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ।

About The Author

Related Posts