Punjab

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
Ravi River Flood Threat: ਰਾਵੀ ਦਰਿਆ ’ਚ ਹੋ ਰਹੀ ਨਜਾਇਜ਼ ਮਾਈਨਿੰੰਗ ਅਤੇ ਬੰਨਾਂ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਮੁੜ ਹੜ੍ਹਾਂ ਦਾ ਡਰ ਸਤਾਉਣ ਲੱਗਾ

Body Donation: ਸ਼ਿੰਦਰਪਾਲ ਕੌਰ ਇੰਸਾਂ ਨੇ ਵੀ ਖੱਟਿਆ ਸਰੀਰਦਾਨੀ ਹੋਣ ਦਾ ਮਾਣ

ਪਿੰਡ ਦੇ ਪਹਿਲੇ ਤੇ ਬਲਾਕ ਦੇ 7ਵੇਂ ਸਰੀਰਦਾਨੀ, ਮੋਹਤਬਾਰਾਂ ਕੀਤੀ ਸਰੀਰਦਾਨੀ ਪਰਿਵਾਰ ਦੀ ਸ਼ਲਾਘਾ

Satinder Mathur  Picture
Published On

Body Donation: ਆਜਮਵਾਲਾ, (ਮੇਵਾ ਸਿੰਘ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਚਲਾਈ ਜਾ ਰਹੀ ਮਾਨਵਤਾ ਤੇ ਸਮਾਜ ਭਲਾਈ ਦੀ ਨਿਹਸਵਾਰਥ ਸੇਵਾ ਜਿਥੇ ਡੇਰਾ ਸੱਚਾ ਸੌਦਾ ਸ਼ਰਧਾਲੂ ਜਿਉਂਦੇ ਜੀਅ ਤਨ, ਮਨ ਅਤੇ ਧਨ ਨਾਲ ਨਿਭਾਉਂਦੇ ਹਨ, ਉੱਥੇ ਦੇਹਾਂਤ ਉਪਰੰਤ ਵੀ ਮਾਨਵਤਾ ਦੀ ਸੇਵਾ ਕਮਾ ਜਾਂਦੇ ਹਨ। ਇਸੇ ਤਹਿਤ ਪਾਕਿਸਤਾਨ ਦੇ ਬਾਰਡਰ ਨਾਲ ਖਹਿੰਦੇ ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਰੂਪ ਨਗਰ,ਨਿਵਾਸੀ ਡੇਰਾ ਸੱਚਾ ਸੌਦਾ ਸ਼ਰਧਾਲੂ ਭੈਣ ਛਿੰਦਰ ਪਾਲ ਕੌਰ ਇੰਸਾ (54) ਦਾ ਮ੍ਰਿਤਕ ਸਰੀਰ ਸਮੂਹ ਪਰਿਵਾਰ ਨੇ ਪੂਜਨੀਕ ਗੁਰੂ ਜੀ ਦੀਆਂ ਪਵਿੱਤਰ ਸਿੱਖਿਆਵਂ ’ਤੇ ਚੱਲਦਿਆਂ ਪੂਰੀ ਸਹਿਮਤੀ ਤੇ ਸੱਚਖੰਡਵਾਸੀ ਭੈਣ ਸ਼ਿੰਦਰਪਾਲ ਕੌਰ ਇੰਸਾਂ ਦੀ ਅੰਤਿਮ ਇੱਛਾ ਅਨੁਸਾਰ ਸਾਧ-ਸੰਗਤ ਦੇ ਜਿੰਮੇਵਾਰਾਂ ਦੇ ਸਹਿਯੋਗ ਨਾਲ ਡਾਕਟਰੀ ਖੋਜਾਂ ਲਈ ਦਾਨ ਕਰਵਾਇਆ। 

ਪ੍ਰਾਪਤ ਜਾਣਕਾਰੀ ਅਨੁਸਾਰ ਸੱਚਖੰਡਵਾਸੀ ਭੈਣ ਛਿੰਦਰਪਾਲ ਕੌਰ ਇੰਸਾਂ ਜੋ ਬੀਤੀ ਸ਼ਾਮ ਆਪਣੀ ਸੁਆਸਾਂ ਰੂਪੀ ਪੂੰਜੀ ਨੂੰ ਪੂਰਾ ਕਰਕੇ ਕੁੱਲ ਮਾਲਕ ਦੇ ਚਰਨਾਂ ਵਿਚ ਸੱਚਖੰਡ ਜਾ ਬਿਰਾਜੇ ਸਨ। ਉਨ੍ਹਾਂ ਆਪਣੇ ਜਿਉਂਦੇ ਜੀਅ ਮ੍ਰਿਤਕ ਸਰੀਰ ਨੂੰ ਡਾਕਟਰੀ ਖੋਜਾਂ ਲਈ ਦਾਨ ਕਰਨ ਦਾ ਲਿਖਤੀ ਪ੍ਰਣ ਕੀਤਾ ਹੋਇਆ ਸੀ, ਉਨ੍ਹਾਂ ਦੇ ਇਸ ਅੰਤਿਮ ਇੱਛਾ ਨੂੰ ਉਨ੍ਹਾਂ ਦੇ ਪਤੀ ਮੋਹਨ ਲਾਲ, ਬੇਟੇ ਰੌਸ਼ਨ ਲਾਲ ਇੰਸਾਂ, ਜਸਵੀਰ ਸਿੰਘ ਇੰਸਾ ਅਤੇ ਸਮੂਹ ਪਰਿਵਾਰ ਦੀ ਸਹਿਮਤੀ ਨਾਲ ਪੂਰਾ ਕਰਵਾਉਂਦਿਆਂ ਮ੍ਰਿਤਕ ਸਰੀਰ ਨੂੰ ਡਾਕਟਰੀ ਖੋਜਾਂ ਲਈ ਸ੍ਰੀ ਸਿੱਧੀ ਵਿਨਾਇਕ ਮੈਡੀਕਲ ਕਾਲਜ ਤੇ ਹਸਪਤਾਲ ਸੰਭਲ (ਉਤਰ ਪ੍ਰਦੇਸ਼ )ਨੂੰ ਦਾਨ ਕੀਤਾ ਗਿਆ। ਪਰਿਵਾਰ ਵੱਲੋਂ ਮ੍ਰਿਤਕ ਸਰੀਰ ਨੂੰ ਡਾਕਟਰੀ ਖੋਜਾਂ ਲਈ ਦਾਨ ਕਰਨ ਤੋਂ ਪਹਿਲਾਂ ਲਿਖਤੀ ਕਾਨੂੰਨੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਇਕ ਫੁੱਲਾਂ ਨਾਲ ਸਜਾਈ ਗੱਡੀ ’ਤੇ ਰੱਖਿਆ ਗਿਆ। ਇਸ ਤੋਂ ਬਾਅਦ ਉਨ੍ਹਾਂ ਦੀ ਅੰਤਿਮ ਯਾਤਰਾ ਘਰ ਤੋਂ ਸ਼ੁਰੂ ਕਰਨ ਵੇਲੇ ਉਨ੍ਹਾਂ ਦੀ ਅਰਥੀ ਨੂੰ ਬੇਟੇ ਰੌਸ਼ਨ ਲਾਲ ਇੰਸਾਂ, ਬੇਟੇ ਜਸਵੀਰ ਸਿੰਘ ਇੰਸਾਂ ਤੋਂ ਇਲਾਵਾ ਡੇਰਾ ਸੱਚਾ ਸੌਦਾ ਵੱਲੋਂ ਬਣਾਈ ਗਈ ਮਰਿਆਦਾ ਬੇਟਾ-ਬੇਟੀ ਇਕ ਸਮਾਨ ਤਹਿਤ ਬੇਟੀਆਂ ਗੀਤਾ ਰਾਣੀ, ਸੁਨੀਤਾ ਰਾਣੀ ਤੇ ਅਨੀਤਾ ਰਾਣੀ ਨੇ ਵੀ ਆਪਣੀ ਮਾਤਾ ਦੀ ਅਰਥੀ ਨੂੰ ਮੋਢਾ ਲਾਇਆ। 

ਅੰਤਿਮ ਯਾਤਰਾ ’ਚ ਸ਼ਾਮਲ ਪਰਿਵਾਰਕ ਮੈਂਬਰ, ਨਗਰ ਨਿਵਾਸੀ, ਰਿਸ਼ਤੇਦਾਰ ਸਾਕ-ਸਬੰਧੀ, ਜਿੰਮੇਵਾਰ ਸੇਵਾਦਾਰ ਤੇ ਸਮੂਹ ਸਾਧ-ਸੰਗਤ ਨੇ ਸਰੀਰਦਾਨੀ ਛਿੰਦਰਪਾਲ ਕੌਰ ਇੰਸਾਂ ਅਮਰ-ਅਮਰ ਰਹੇ ਤੇ ਜਬ ਤੱਕ ਸੂਰਜ ਚਾਂਦ ਰਹੇਗਾ, ਸਰੀਰਦਾਨੀ ਛਿੰਦਰਪਾਲ ਕੌਰ ਇੰਸਾਂ ਤੇਰਾ ਨਾਮ ਰਹੇਗਾ ਦੇ ਅਕਾਸ਼ ਗੂੰਜਾਓ ਨਾਅਰੇ ਲਾ ਕੇ ਸਾਰੇ ਸਮਾਜ ਨੂੰ ਨਿਹਸਵਾਰਥ ਮਾਨਵਤਾ ਦੀ ਸੇਵਾ ਨਾਲ ਜੁੜਨ ਦਾ ਸਨੇਹਾ ਦਿੱਤਾ। ਇਸ ਪਰਿਵਾਰ ਵੱਲੋਂ ਮ੍ਰਿਤਕ ਸਰੀਰ ਨੂੰ ਡਾਕਟਰੀ ਖੋਜਾਂ ਲਈ ਦਾਨ ਕਰਨ ਦੀ ਨਿਹਸਵਾਰਥ ਸੇਵਾ ਨੂੰ ਪਿੰਡ ਤੇ ਇਲਾਕੇ ਦੇ ਮੋਹਤਬਾਰਾਂ ਸ਼ਲਾਘਾਯੋਗ ਕਦਮ ਦੱਸਿਆ। ਜਿਕਰ ਕਰਨਾ ਬਣਦਾ ਹੈ ਕਿ ਸਰੀਰਦਾਨੀ ਛਿੰਦਰਪਾਲ ਕੌਰ ਇੰਸਾਂ ਪਿੰਡ ਰੂਪਨਗਰ(ਬਾਰੇਕਾ) ਦੇ ਪਹਿਲੇ ਤੇ ਬਲਾਕ ਆਜ਼ਮਵਾਲਾ ਦੇ ਸੱਤਵੇਂ ਸਰੀਰਦਾਨੀ ਬਣ ਗਏ ਹਨ। 

ਇਹ ਵੀ ਪੜ੍ਹੋ: Murder News: ਸਿਰਫ਼ 200 ਰੁਪਏ ਤੇ ਨਸ਼ੇ ਦੀ ਖ਼ਾਤਰ 17 ਸਾਲਾ ਨਾਬਾਲਗ ਦਾ ਬੇਰਹਿਮੀ ਨਾਲ ਕਤਲ

ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿਚ ਪੰਜਾਬ ਦੇ ਸੱਚੇ ਨਿਮਰ ਸੇਵਾਦਾਰਾਂ ’ਚ ਕ੍ਰਿਸ਼ਨ ਲਾਲ ਜੇਈ ਇੰਸਾਂ ਤੋਂ ਇਲਾਵਾ, ਗੁਰਮੁਖ ਇੰਸਾ ਪ੍ਰੇਮੀ ਸੇਵਕ ਬਲਾਕ ਆਜ਼ਮਵਾਲਾ, ਰਾਜਬਲੰਬਰ ਸਿੰਘ ਇੰਸਾਂ ਪ੍ਰੇਮੀ ਸੇਵਕ ਪਿੰਡ ਆਜਮਵਾਲਾ, ਡਾ: ਗੁਰਮਖ ਇੰਸਾਂ ਪੱਤਰਿਆਂਵਾਲੀ, ਓਮ ਪ੍ਰਕਾਸ਼ ਇੰਸਾਂ, ਬਲਰਾਜ ਇੰਸਾਂ, ਜਸਵੀਰ ਇੰਸਾਂ, ਮੱਖਣ ਸਿੰਘ ਇੰਸਾਂ ਮੈਂਬਰ ਸੱਚੀ ਪ੍ਰੇਮੀ ਸੰਮਤੀ, ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਕਮੇਟੀ ਦੇ ਮੈਂਬਰ, ਐਮਐਸਜੀ ਆਈਟੀ ਵਿੰਗ ਦੇ ਮੈਂਬਰ, ਪਿੰਡਾਂ ਦੇ ਪ੍ਰੇਮੀ ਸੇਵਕਾਂ ਤੇ ਸਮੂਹ ਸਾਧ-ਸੰਗਤ ਤੇ ਜਿੰਮੇਵਾਰ ਸ਼ਾਮਲ ਸਨ। 

Body-Donation
ਆਜਮਵਾਲਾ: ਸਰੀਰਦਾਨੀ ਸ਼ਿੰਦਰਪਾਲ ਕੌਰ ਇੰਸਾਂ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਰਵਾਨਾ ਕਰਦੀ ਹੋਈ ਸਾਧ-ਸੰਗਤ ਤੇ ਪਰਿਵਾਰਕ ਮੈਂਬਰ। ਤਸਵੀਰ : ਮੇਵਾ ਸਿੰਘ

About The Author

Latest News

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
IAF Aircraft Crash: ਅਸਾਮ ਦੇ ਜੋਰਹਾਟ ’ਚ ਭਾਰਤੀ ਹਵਾਈ ਫੌਜ ਦਾ ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ

Related Posts