MSG Bhandara Month: ਪਵਿੱਤਰ MSG ਅਵਤਾਰ ਮਹੀਨੇ ਦੀ ਖੁਸ਼ੀ ਸਾਧ-ਸੰਗਤ ਨੇ ਬੱਚਿਆਂ ਨਾਲ ਮਨਾਈ
ਸਕੂਲੀ ਬੱਚਿਆਂ ਨੂੰ ਸਟੇਸ਼ਨਰੀ, ਖਾਣ-ਪੀਣ ਦੇ ਸਮਾਨ ਸਮੇਤ ਜ਼ਰੂਰੀ ਚੀਜ਼ਾਂ ਵੰਡੀਆਂ
MSG Bhandara Month: ਤਪਾ (ਸੁਰਿੰਦਰ ਕੁਮਾਰ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਐੱਮਐੱਸਜੀ ਅਵਤਾਰ ਮਹੀਨੇ ਦੇ ਪਹਿਲੇ ਦਿਨ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈੱਲਫੇਅਰ ਕਮੇਟੀ ਦੀ ਇਕਾਈ ਤਪਾ ਦੀਆਂ ਸੇਵਾਦਾਰ ਭੈਣਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ, ਅਨੰਦਪੁਰੀ ਬਸਤੀ ਵਿਖੇ ਬੱਚਿਆਂ ਨੂੰ ਉਹਨਾਂ ਦੀ ਲੋੜ ਦਾ ਸਮਾਨ ਵੰਡਿਆ। ਇਸ ਮੌਕੇ ਸੇਵਾਦਾਰਾਂ ਵੱਲੋਂ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੂੰ ਸਟੇਸ਼ਨਰੀ, ਤਾਜ਼ੇ ਫਲ- ਫਰੂਟ ਅਤੇ ਪੌਸ਼ਟਿਕ ਪੀਣ ਵਾਲੇ ਪਦਾਰਥ ਵੰਡੇ ਗਏ। ਜਿਸ ਨਾਲ ਬੱਚਿਆਂ ਦੇ ਚਿਹਰਿਆਂ ’ਤੇ ਆਈ ਮੁਸਕਾਨ ਨੇ ਸੇਵਾ ਦੇ ਇਸ ਉਪਰਾਲੇ ਨੂੰ ਹੋਰ ਵੀ ਯਾਦਗਾਰ ਬਣਾ ਦਿੱਤਾ। ਇਸ ਦੌਰਾਨ ਮਨੀਸ਼ਾ ਇੰਸਾਂ, ਅੰਜੂ ਇੰਸਾਂ, ਸ਼ਿਮਲਾ ਇੰਸਾਂ, ਅਰਸ਼ ਇੰਸਾਂ, ਅਨੀਤਾ ਇੰਸਾਂ ਤੇ ਦਰਸ਼ਨਾਂ ਇੰਸਾਂ ਨੇ ਦੱਸਿਆ ਕਿ ਪੂਜਨੀਕ ਗੁਰੂ ਜੀ ਦੀਆਂ ਪਵਿੱਤਰ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਕੇ ਡੇਰਾ ਸੱਚਾ ਸੌਦਾ ਦੀ ਸਾਧ- ਸੰਗਤ ਸਮਾਜ ਦੇ ਹਰ ਵਰਗ ਦੀ ਨਿਸ਼ਕਾਮ ਸੇਵਾ ਲਈ ਹਮੇਸ਼ਾ ਤਤਪਰ ਰਹਿੰਦੀ ਹੈ। ਸਿੱਖਿਆ, ਸਿਹਤ, ਵਾਤਾਵਰਨ ਅਤੇ ਮਨੁੱਖਤਾ ਭਲਾਈ ਨਾਲ ਜੁੜੇ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਉਣਾ ਹੀ ਇਸ ਸੇਵਾ ਭਾਵਨਾ ਦਾ ਮੁੱਖ ਉਦੇਸ਼ ਹੈ। ਸਕੂਲ ਦੇ ਹੈੱਡ ਟੀਚਰ ਪਰਮਿੰਦਰ ਸਿੰਘ, ਨਜ਼ਮ ਸਿੰਘ, ਪ੍ਰਵੀਨ ਅਤੇ ਸਟਾਫ ਨੇ ਇਸ ਸ਼ਲਾਘਾਯੋਗ ਉਪਰਾਲੇ ਲਈ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈੱਲਫੇਅਰ ਕਮੇਟੀ ਦੀਆਂ ਸੇਵਾਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਵਿੱਚ ਸਾਂਝ, ਸੇਵਾ ਅਤੇ ਮਨੁੱਖਤਾ ਦੇ ਸੰਸਕਾਰ ਪੈਦਾ ਕਰਦੀਆਂ ਹਨ। ਉਨ੍ਹਾਂ ਇਸ ਉਪਰਾਲੇ ਨੂੰ ਸਮਾਜ ਲਈ ਪ੍ਰੇਰਨਾਦਾਇਕ ਕਰਾਰ ਦਿੱਤਾ। ਇਸ ਮੌਕੇ ਮਾਤਾ ਹਮੀਰ ਕੌਰ ਇੰਸਾਂ, ਰਸ਼ਮੀ ਇੰਸਾਂ, ਪ੍ਰੀਤਮ ਕੋਰ ਇੰਸਾਂ ਤੇ ਅਜੀਤ ਕੌਰ ਇੰਸਾਂ ਆਦਿ ਵੀ ਹਾਜ਼ਰ ਸਨ। MSG Bhandara Month