Punjab

Punjab ਦੇ ਪਿੰਡ ਦੇਸ਼ 'ਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਮਾਨ
Punjab News: ਭਾਜਪਾ ਆਗੂ ਦੇ ਬੇਟੇ ਦੀ ਭਾਰੀ ਮਾਤਰਾ ਵਿੱਚ ਹਥਿਆਰਾਂ ਨਾਲ ਗ੍ਰਿਫ਼ਤਾਰੀ ਭਗਵਾ ਪਾਰਟੀ ਦਾ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦਾ ਜਿਊਂਦਾ-ਜਾਗਦਾ ਸਬੂਤ: ਕੁਲਦੀਪ ਧਾਲੀਵਾਲ
Punjab: ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ 'ਯੁੱਧ ਨਸ਼ਿਆਂ ਵਿਰੁੱਧ' ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ
CM Mann ਨੇ PSPCL 'ਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
Welfare Work: ਪਸ਼ੂ ਸੇਵਾ ਦੀ ਮਿਸਾਲ ਬਣੇ ਮੇਜਰ ਸਿੰਘ, ਗੰਭੀਰ ਜ਼ਖ਼ਮੀ ਬੇਜ਼ੁਬਾਨ ਦਾ ਕਰਵਾਇਆ ਇਲਾਜ

15 ਮਹੀਨਿਆਂ 'ਚ ਪੁਲਿਸ ਦੀ ਵੱਡੀ ਕਾਰਵਾਈ, ਤਸਕਰਾਂ ਦੀਆਂ ਜਾਇਦਾਦਾਂ ਜ਼ਬਤ

ਵੱਡੇ ਪੱਧਰ 'ਤੇ ਨਸ਼ੀਲੇ ਪਦਾਰਥਾਂ ਦੀ ਜ਼ਬਤੀ

Ravinder Sharma Picture
Published On

ਚੰਡੀਗੜ੍ਹ (ਹਿੰ.ਸ.)। ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ 'ਯੁੱਧ ਨਸ਼ਿਆਂ ਵਿਰੁੱਧ' ਦੇ 15 ਮਹੀਨੇ ਪੂਰੇ ਹੋ ਗਏ ਹਨ, ਇਸ ਦੌਰਾਨ ਪੰਜਾਬ ਪੁਲਿਸ ਨੇ ਯੋਜਨਾਬੱਧ ਢੰਗ ਨਾਲ ਸੰਗਠਿਤ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਨੈੱਟਵਰਕਾਂ ਦੇ ਵਿੱਤੀ ਢਾਂਚਿਆਂ ਨੂੰ ਪੂਰੀ ਤਰ੍ਹਾਂ ਨਸ਼ਟ ਕਰ ਦਿੱਤਾ ਹੈ, ਜਿਸ ਨਾਲ ਸੂਬੇ ਭਰ ਵਿੱਚ ਸਰਗਰਮ ਨਾਰਕੋ-ਹਵਾਲਾ ਸਿੰਡੀਕੇਟਾਂ ਨੂੰ ਵੱਡਾ ਝਟਕਾ ਲੱਗਿਆ ਹੈ ਅਤੇ ਇਸ ਦੇ ਨਤੀਜੇ ਵਜੋਂ ਲਗਭਗ 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਰਣਨੀਤਕ ਤੌਰ 'ਤੇ ਜ਼ਬਤ ਕਰ ਲਿਆ ਗਿਆ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਡੀਜੀਪੀ ਨੇ ਕਿਹਾ ਕਿ "ਪੰਜਾਬ ਪੁਲਿਸ ਬਲ ਨੇ ਯੋਜਨਾਬੱਧ ਢੰਗ ਨਾਲ ਆਪਣਾ ਧਿਆਨ ਸਥਾਨਕ ਜ਼ਬਤੀਆਂ ਦੇ ਨਾਲ-ਨਾਲ ਸਰਹੱਦ ਪਾਰੋਂ ਤਸਕਰੀ ਨੂੰ ਫੰਡ ਦੇਣ ਵਾਲੇ ਤਸਕਰਾਂ ਦੇ ਵਿਆਪਕ ਆਰਥਿਕ ਢਾਂਚੇ ਨੂੰ ਖ਼ਤਮ ਕਰਨ ‘ਤੇ ਦਿੱਤਾ ਹੈ।" ਜ਼ਿਕਰਯੋਗ ਹੈ ਕਿ ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ, ਪੰਜਾਬ ਪੁਲਿਸ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਨਸ਼ਾ ਤਸਕਰਾਂ ਵਿਰੁੱਧ ਇੱਕੋ ਸਮੇਂ ਆਪ੍ਰੇਸ਼ਨ ਚਲਾ ਰਹੀ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ, ਪੰਜਾਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ 46,937 ਐਫਆਈਆਰਜ਼ ਦਰਜ ਕੀਤੀਆਂ ਹਨ ਅਤੇ 65,884 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨਫੋਰਸਮੈਂਟ ਆਪ੍ਰੇਸ਼ਨਾਂ ਦੌਰਾਨ 2950 ਕਿਲੋਗ੍ਰਾਮ ਹੈਰੋਇਨ, 792 ਕਿਲੋਗ੍ਰਾਮ ਅਫੀਮ, 666 ਕੁਇੰਟਲ ਭੁੱਕੀ, 71 ਕਿਲੋਗ੍ਰਾਮ ਚਰਸ, 986 ਕਿਲੋਗ੍ਰਾਮ ਗਾਂਜਾ, 56 ਕਿਲੋਗ੍ਰਾਮ ਆਈਸੀਈ ਅਤੇ 55 ਲੱਖ ਨਸ਼ੀਲੀਆਂ ਗੋਲੀਆਂ ਸਮੇਤ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ।

ਡੀਜੀਪੀ ਨੇ ਕਿਹਾ ਕਿ ਇਨ੍ਹਾਂ ਵੱਡੇ ਪੱਧਰ 'ਤੇ ਨਸ਼ੀਲੇ ਪਦਾਰਥਾਂ ਦੀ ਜ਼ਬਤੀ ਦੇ ਨਾਲ-ਨਾਲ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ 20 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।ਉਨ੍ਹਾਂ ਕਿਹਾ ਕਿ ਇਸ ਆਪ੍ਰੇਸ਼ਨ ਦੀ ਵੱਡੀ ਸਫਲਤਾ ਗੁਪਤ ਹਵਾਲਾ ਚੈਨਲਾਂ ਨੂੰ ਹਮਲਾਵਰ ਢੰਗ ਨਾਲ ਨਿਸ਼ਾਨਾ ਬਣਾਉਣਾ ਹੈ, ਜਿਨ੍ਹਾਂ ਜ਼ਰੀਏ ਵੱਡੇ ਮੁਨਾਫ਼ੇ ਵਿਦੇਸ਼ੀ ਹੈਂਡਲਰਾਂ ਅਤੇ ਪਾਕਿਸਤਾਨੀ ਸਪਲਾਇਰਾਂ ਨੂੰ ਵਾਪਸ ਭੇਜੇ ਜਾਂਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਨੈੱਟਵਰਕ ਸ਼ੈੱਲ ਕੰਪਨੀਆਂ, ਵਟਸਐਪ ਅਤੇ ਸਿਗਨਲ ਵਰਗੀਆਂ ਐਨਕ੍ਰਿਪਟਡ ਐਪਲੀਕੇਸ਼ਨਾਂ ਅਤੇ ਵਰਚੁਅਲ ਅੰਤਰਰਾਸ਼ਟਰੀ ਨੰਬਰਾਂ ਰਾਹੀਂ ਕੰਮ ਕਰਦੇ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਜਾਂਚ ਅਧਿਕਾਰੀਆਂ ਦੀ ਸਹਾਇਤਾ ਲਈ ਹਰੇਕ ਜ਼ਿਲ੍ਹੇ ਵਿੱਚ ਸਮਰਪਿਤ ਵਿੱਤੀ ਜਾਂਚ ਇਕਾਈਆਂ (ਐਫਆਈਯੂ) ਸਥਾਪਤ ਕੀਤੀਆਂ ਹਨ, ਤਾਂ ਜੋ ਮੁਲਜ਼ਮ ਕਿਸੇ ਵੀ ਢੰਗ ਨਾਲ ਬਚ ਕੇ ਨਿਕਲ ਨਾ ਸਕਣ। ਉਨ੍ਹਾਂ ਅੱਗੇ ਦੱਸਿਆ ਕਿ ਇਸ ਢਾਂਚਾਗਤ ਅਪਗ੍ਰੇਡ ਦੇ ਨਤੀਜੇ ਵਜੋਂ 65 ਹਵਾਲਾ ਆਪਰੇਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 8.85 ਕਰੋੜ ਰੁਪਏ ਦਾ ਹਵਾਲਾ ਮਨੀ ਬਰਾਮਦ ਕੀਤੀ ਗਈ।

ਉਨ੍ਹਾਂ ਕਿਹਾ ਕਿ ਸਭ ਤੋਂ ਮਹੱਤਵਪੂਰਨ ਆਪ੍ਰੇਸ਼ਨਾਂ ਵਿੱਚੋਂ ਇੱਕ ਵਿੱਚ, ਫਗਵਾੜਾ ਵਿੱਚ ਸ਼ਰਮਾ ਫਾਰੇਕਸ ਮਨੀ ਐਕਸਚੇਂਜ ਤੋਂ 5.09 ਕਰੋੜ ਰੁਪਏ ਦੀਆਂ ਜਾਇਦਾਦਾਂ ਨੂੰ ਬਰਾਮਦ ਅਤੇ ਫ੍ਰੀਜ਼ ਕਰਕੇ ਇੱਕ ਵੱਡੇ ਵਿੱਤੀ ਢਾਂਚੇ ਨੂੰ ਨਸ਼ਟ ਕਰਨਾ ਹੈ, ਜਿਸਨੇ ਯੂਏਈ ਚੈਨਲਾਂ ਰਾਹੀਂ ਪਾਕਿਸਤਾਨ-ਅਧਾਰਤ ਹੈਂਡਲਰ ਲਈ ਡਰਾਈਵਰ ਦੀ ਤਨਖਾਹ ਦਾ ਭੁਗਤਾਨ ਕਰਨ ਦੀ ਆੜ ਵਿੱਚ ਮਨੀ ਲਾਂਡਰਿੰਗ ਕੀਤੀ।

ਸਰਹੱਦ ਪਾਰੋਂ ਨੈੱਟਵਰਕ ਦੇ ਇੱਕ ਹੋਰ ਮਹੱਤਵਪੂਰਨ ਹਿੱਸੇ ਬਾਰੇ ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਲੁਧਿਆਣਾ ਵਿੱਚ ਬੀਕਾਨੇਰ ਅਧਾਰਤ ਇੱਕ ਆਪਰੇਟਰ ਤੋਂ 20.55 ਲੱਖ ਰੁਪਏ ਬਰਾਮਦ ਕੀਤੇ ਹਨ, ਜੋ ਪਾਕਿਸਤਾਨ ਤੋਂ ਡਰੱਗ ਕੋਰੀਅਰਾਂ ਨੂੰ ਫੰਡ ਦੇਣ ਲਈ ਪੇਸ਼ਗੀ ਭੁਗਤਾਨਾਂ ਦਾ ਪ੍ਰਬੰਧਨ ਕਰਦਾ ਸੀ। ਇਸੇ ਤਰ੍ਹਾਂ ਅੰਮ੍ਰਿਤਸਰ ਵਿੱਚ ਵਿਦੇਸ਼ੀ ਨਕਦੀ ਦੇ ਨਾਲ-ਨਾਲ ਭਾਰਤੀ ਮੁਦਰਾ ਵਿੱਚ 1.24 ਕਰੋੜ ਰੁਪਏ ਦੀ ਬਰਾਮਦਗੀ ਨਾਲ ਨਾਰਕੋ-ਹਥਿਆਰਾਂ ਦੇ ਗੱਠਜੋੜ ਦਾ ਪਰਦਾਫਾਸ਼ ਹੋਇਆ।

ਡੀਜੀਪੀ ਨੇ ਦੱਸਿਆ ਕਿ ਇਹ ਬੇਮਿਸਾਲ ਸਫ਼ਲਤਾ ਉੱਨਤ ਤਕਨਾਲੋਜੀ ਅਤੇ ਖੁਫੀਆ ਜਾਣਕਾਰੀ ਦੀ ਅਗਵਾਈ ਵਾਲੀ ਪੁਲਿਸਿੰਗ ਦੇ ਭਾਰੀ ਸਮਰਥਨ ਨਾਲ ਮਿਲੀ ਹੈ। ਉਨ੍ਹਾਂ ਅੱਗੇ ਕਿਹਾ, "ਪੰਜਾਬ ਆਰਟੀਫੀਸ਼ੀਅਲ ਇੰਟੈਲੀਜੈਂਸ ਸਿਸਟਮ (ਪੀਏਆਈਐਸ) ਦੇ ਏਕੀਕਰਨ ਨੇ 1.36 ਲੱਖ ਐਨਡੀਪੀਐਸ ਐਫਆਈਆਰਜ਼ ਅਤੇ 93,000 ਤੋਂ ਵੱਧ ਵੌਇਸ ਸੈਂਪਲਾਂ ਦੇ ਵਿਆਪਕ ਡੇਟਾਬੇਸ ਦਾ ਪ੍ਰਬੰਧਨ ਕਰਕੇ ਜਾਂਚ ਗੁਣਵੱਤਾ ਵਿੱਚ ਕ੍ਰਾਂਤੀ ਲਿਆਂਦੀ ਹੈ।"

Read Also ; ਅੱਜ ਫਿਰ ਮਹਿੰਗਾ ਹੋਇਆ ਗੈਸ ਸਿਲੰਡਰ, ਪੈਟਰੋਲ, ਡੀਜ਼ਲ ਤੇ ਏਟੀਐਫ 'ਤੇ ਐਕਸਪੋਰਟ ਡਿਊਟੀ ਘਟੀ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਲਗਭਗ 43,400 ਮਾਮਲਿਆਂ ਦੇ ਅਗਲੇ-ਪਿਛਲੇ ਸਬੰਧਾਂ ਦੇ ਯੋਜਨਾਬੱਧ ਵਿਸ਼ਲੇਸ਼ਣ ਦੁਆਰਾ ਸਮੁੱਚੀ ਸਪਲਾਈ ਚੇਨ ਦੀ ਪਛਾਣ ਕਰਨ 'ਤੇ ਧਿਆਨ ਕੇਂਦਰਿਤ ਕਰਕੇ, ਪੁਲਿਸ ਨੇ 45,809 ਅਪਰਾਧਿਕ ਨੈੱਟਵਰਕ ਕਨੈਕਸ਼ਨਾਂ ਨੂੰ ਮੈਪ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਇਸ ਵਿੱਚ ਡਿਵਾਈਸ ਫੋਰੈਂਸਿਕ ਨੇ ਮਹੱਤਵਪੂਰਨ ਭੂਮਿਕਾ ਨਿਭਾਈ, ਲੈਪਟਾਪ ਅਤੇ ਜ਼ਬਤ ਕੀਤੇ ਗਏ, ਮੋਬਾਈਲ ਫੋਨਾਂ ਤੋਂ ਲੋੜੀਂਦੇ ਤਕਨੀਕੀ ਸਬੂਤ ਮਿਲੇ, ਜਿਨ੍ਹਾਂ ਦੀ ਸਹਾਇਤਾ ਨਾਲ ਕਾਰਟੈਲ ਦੁਆਰਾ ਵਰਤੇ ਗਏ ਵਿਦੇਸ਼ੀ ਵਰਚੁਅਲ ਨੰਬਰਾਂ ਅਤੇ ਏਨਕ੍ਰਿਪਟਡ ਸੰਚਾਰ ਦਾ ਪਰਦਾਫਾਸ਼ ਕੀਤਾ ਗਿਆ।

About The Author

Latest News

ICC Rankings: ਵਨਡੇ ਰੈਂਕਿੰਗ ’ਚ ਗਿੱਲ ਦੀ ਲੰਬੀ ਛਾਲ, ਕੋਹਲੀ ਨੂੰ ਛੱਡਿਆ ਪਿੱਛੇ, ਬੁਮਰਾਹ ਸਿਖਰ ’ਤੇ ਬਰਕਰਾਰ
Kolkata Godown Collapse: ਕੋਲਕਾਤਾ ’ਚ ਉਸਾਰੀ ਅਧੀਨ ਗੋਦਾਮ ਢਹਿਆ, 5 ਮੌਤਾਂ, 14 ਦਾ ਰੈਸਕਿਊ
Punjab ਦੇ ਪਿੰਡ ਦੇਸ਼ 'ਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਮਾਨ
Punjab News: ਭਾਜਪਾ ਆਗੂ ਦੇ ਬੇਟੇ ਦੀ ਭਾਰੀ ਮਾਤਰਾ ਵਿੱਚ ਹਥਿਆਰਾਂ ਨਾਲ ਗ੍ਰਿਫ਼ਤਾਰੀ ਭਗਵਾ ਪਾਰਟੀ ਦਾ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦਾ ਜਿਊਂਦਾ-ਜਾਗਦਾ ਸਬੂਤ: ਕੁਲਦੀਪ ਧਾਲੀਵਾਲ
Punjab: ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ 'ਯੁੱਧ ਨਸ਼ਿਆਂ ਵਿਰੁੱਧ' ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ

Related Posts