Punjab
AAP Govt: ਆਮ ਆਦਮੀ ਪਾਰਟੀ ਸਰਕਾਰ ਨੇ ਲੋਕਾਂ ਨਾਲ ਕੀਤੀਆਂ ਸਾਰੀਆਂ ਗਰੰਟੀਆਂ ਪੂਰੀਆਂ ਕਰਕੇ ਇਤਿਹਾਸ ਰਚਿਆ : ਧਾਲੀਵਾਲ
ਪੰਜ ਕਰੋੜ ਦੀ ਲਾਗਤ ਨਾਲ ਤਿਆਰ ਬੰਗਾ ਤੋਂ ਫਿਲੌਰ ਸੜਕ ਦਾ ਕੀਤਾ ਉਦਘਾਟਨ
Aam Aadmi Party: ਨਵਾਂ ਸ਼ਹਿਰ (ਰਾਜਨ ਮਾਨ)। ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਸਾਬਕਾ ਮੰਤਰੀ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਆਪਣੇ ਸਾਰੇ ਵਾਅਦੇ ਤੇ ਗਰੰਟੀਆਂ ਨੂੰ ਪੂਰਾ ਕਰਕੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਕਰਕੇ ਆਪਣੀ ਆਖਰੀ ਗਰੰਟੀ ਨੂੰ ਵੀ ਪੂਰਾ ਕਰ ਦਿੱਤਾ ਗਿਆ ਹੈ। ਅੱਜ ਫਿਲੌਰ ਦੇ ਪਿੰਡ ਪਾਲਕਦੀਮ ਵਿਖੇ ਹਲਕਾ ਇੰਚਾਰਜ ਹਰਜੋਤ ਕੌਰ ਲੋਹਟੀਆਂ ਤੇ ਐਨਆਰਆਈ ਕਸ਼ਮੀਰ ਸਿੰਘ ਥਾਂਦੀ ਦੀ ਮੌਜ਼ੂਦਗੀ ’ਚ, ਐਨਐਚ -44 ਤੋਂ ਬੰਗਾ-ਫਿਲੌਰ ਤੱਕ ਬਣਨ ਵਾਲੀ 6 ਕਿਲੋਮੀਟਰ ਲੰਬੀ ਬਣ ਕੇ ਤਿਆਰ ਹੋ ਰਹੀ ਲਿੰਕ ਸੜਕ (ਲਾਗਤ ਕਰੀਬ 5 ਕਰੋੜ ਰੁਪਏ) ਦਾ ਉਦਘਾਟਨ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਜਦੋਂ ਉਹ ਖੇਤੀਬਾੜੀ ਮੰਤਰੀ ਸਨ ਤਾਂ ਉਸ ਸਮੇਂ ਐਨਆਰਆਈ ਭਰਾਵਾਂ ਦੀ ਮੰਗ ’ਤੇ ਇਹ ਸੜਕ ਮਨਜ਼ੂਰ ਕੀਤੀ ਸੀ। Aam Aadmi Party
Read Also : IND vs ENG: ਭਵਿੱਖ ਦੀਆਂ ਅਟਕਲਾਂ ’ਤੇ ਰੋਹਿਤ ਨੇ ਤੋੜੀ ਚੁੱਪੀ, ਲਾਰਡਜ਼ ’ਚ ਆਪਣੇ ਸੈਂਕੜੇ ਤੋਂ ਬਾਅਦ ਕੀ ਬੋਲੇ ਹਿਟਮੈਨ?
ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਨਾਲ ਡੱਟਕੇ ਖੜੀ ਹੈ ਤੇ ਪੰਜਾਬ ਨੂੰ ਖੁਸ਼ਹਾਲ ਬਣਾਉਣ ’ਚ ਕਸਰ ਨਹੀਂ ਛੱਡੀ ਜਾਵੇਗੀ। ਧਾਲੀਵਾਲ ਨੇ ਕਿਹਾ ਕਿ ਇਸ ਯੋਜਨਾ ਨਾਲ ਸੂਬੇ ਦੀਆਂ ਮਾਵਾਂ ਤੇ ਧੀਆਂ ਨੂੰ ਵੱਡਾ ਲਾਭ ਮਿਲੇਗਾ ਤੇ ਉਨ੍ਹਾਂ ’ਚ ਖੁਸ਼ੀ ਤੇ ਸੰਤੁਸ਼ਟੀ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਮਹਿਲਾ ਸਸ਼ਕਤੀਕਰਨ ਤੇ ਸਮਾਜਿਕ ਸੁਰੱਖਿਆ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਲੋਕ ਭਲਾਈ ਨੂੰ ਕੇਂਦਰ ’ਚ ਰੱਖਦਿਆਂ ਕਈ ਇਤਿਹਾਸਕ ਤੇ ਦੂਰਅੰਦੇਸ਼ੀ ਫ਼ੈਸਲੇ ਲਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਘਰੇਲੂ ਖਪਤਕਾਰਾਂ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ, ਜਿਸ ਨਾਲ ਲੱਖਾਂ ਪਰਿਵਾਰਾਂ ਨੂੰ ਸਿੱਧਾ ਲਾਭ ਪਹੁੰਚਿਆ ਹੈ।
ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਤੋਂ 90 ਫ਼ੀਸਦੀ ਤੋਂ ਜ਼ਿਆਦਾ ਪਰਿਵਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਹਾਸਲ ਹੋ ਰਹੇ ਹਨ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ’ਚ ਲਿਆਂਦੀ ਗਈ ਸਿੱਖਿਆ ਕ੍ਰਾਂਤੀ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਦਿੱਤੀ ਹੈ ਤੇ ਅੱਜ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦੇ ਮੋਹਰੀ ਸੂਬਿਆਂ ’ਚ ਸ਼ਾਮਲ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ’ਚ ਆਧੁਨਿਕ ਸਹੂਲਤਾਂ, ਉੱਚ ਪੱਧਰੀ ਸਿੱਖਿਆ ਤੇ ਵਿਦਿਆਰਥੀ-ਕੇਂਦਰਿਤ ਪਹਿਲਕਦਮੀਆਂ ਨੇ ਸਿੱਖਿਆ ਦੇ ਮਿਆਰ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਪੂਰੀ ਤਰ੍ਹਾਂ ਖਰੀ ਉਤਰੀ ਹੈ ਤੇ ਆਉਣ ਵਾਲੇ ਸਮੇਂ ’ਚ ਵੀ ਲੋਕ ਹਿੱਤ ’ਚ ਅਜਿਹੇ ਫ਼ੈਸਲੇ ਤੇ ਯੋਜਨਾਵਾਂ ਲਾਗੂ ਕਰਦੀ ਰਹੇਗੀ। ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੰਜਾਬ ਸਰਕਾਰ ਦਾ ਲੋਕ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਲਈ ਧੰਨਵਾਦ ਵੀ ਕੀਤਾ। Aam Aadmi Party