School Inspection Punjab: ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕੌਰ ਨੇ ਵੱਖ-ਵੱਖ ਸਕੂਲਾਂ ਦਾ ਕੀਤਾ ਦੌਰਾ

ਮਾਪੇ-ਅਧਿਆਪਕ ਮਿਲਣੀ ਸਕੂਲਾਂ ਅਤੇ ਮਾਪਿਆਂ ਦਰਮਿਆਨ ਸਾਂਝ ਨੂੰ ਮਜ਼ਬੂਤ ਕਰਨ ਦਾ ਉਪਰਾਲਾ: ਰਵਿੰਦਰ ਕੌਰ

Satinder Mathur  Picture
Published On

School Inspection Punjab: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਸਰਕਾਰੀ ਸਕੂਲਾਂ ਵਿੱਚ ਸ਼ੁਰੂ ਕੀਤੀ ਮਾਪੇ-ਅਧਿਆਪਕ ਮਿਲਣੀ ਵਿੱਚ ਵਿਦਿਆਰਥੀਆਂ ਤੇ ਮਾਪਿਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਮਾਪਿਆਂ ਨੇ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀਮਤੀ ਰਵਿੰਦਰ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੜੀ, ਖੇੜੀ ਨੌਧ ਸਿੰਘ, ਸਰਕਾਰੀ ਹਾਈ ਸਕੂਲ ਦੁੱਲਵਾਂ ਅਤੇ ਸਰਕਾਰੀ ਮਿਡਲ ਸਕੂਲ ਸੈਦਪੁਰਾ ਦਾ ਦੌਰਾ ਕੀਤਾ।

ਸ੍ਰੀਮਤੀ ਰਵਿੰਦਰ ਕੌਰ ਨੇ ਕਿਹਾ ਕਿ ਮੈਗਾ ਮਾਪੇ-ਅਧਿਆਪਕ ਮਿਲਣੀ ਦਾ ਮਕਸਦ ਮਾਪਿਆਂ ਨੂੰ ਸਕੂਲਾਂ ਨਾਲ ਹੋਰ ਨੇੜਿਓਂ ਜੋੜਨਾ ਅਤੇ ਸਿੱਖਿਆ ਦੀ ਗੁਣਵੱਤਾ ਨੂੰ ਹੋਰ ਬਿਹਤਰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਸਰਕਾਰੀ ਸਕੂਲ ਹਰ ਖੇਤਰ ਵਿੱਚ ਨਵੀਆਂ ਮਿਸਾਲਾਂ ਕਾਇਮ ਕਰ ਰਹੇ ਹਨ ਅਤੇ ਵਿਦਿਆਰਥੀ ਬੋਰਡ ਪ੍ਰੀਖਿਆਵਾਂ ਤੋਂ ਲੈ ਕੇ ਰਾਸ਼ਟਰੀ ਪੱਧਰ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਵੀ ਸ਼ਾਨਦਾਰ ਸਫ਼ਲਤਾਵਾਂ ਹਾਸਲ ਕਰ ਰਹੇ ਹਨ।

ਇਹ ਵੀ ਪੜ੍ਹੋ: Lal Lakir Property Rights: ਲਾਲ ਲਕੀਰ ਅੰਦਰਲੇ ਘਰਾਂ ਦੇ ਮਾਲਕਾਂ ਨੂੰ ਮਿਲਣੇ ਸ਼ੁਰੂ ਹੋਏ ਮਾਲਕਾਨਾ ਹੱਕ

ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਮੋਬਾਈਲ ਫ਼ੋਨ ਦੀ ਬੇਲੋੜੀ ਵਰਤੋਂ ਤੋਂ ਬਚਣ ਅਤੇ ਆਪਣਾ ਵਧੇਰੇ ਸਮਾਂ ਪੜ੍ਹਾਈ ਵਿੱਚ ਲਗਾਉਣ। ਉਨ੍ਹਾਂ ਵਿਦਿਆਰਥੀਆਂ ਦੀ ਸਫ਼ਲਤਾ ਵਿੱਚ ਸਕੂਲ, ਪਰਿਵਾਰ ਅਤੇ ਸਮਾਜ ਦੀ ਸਾਂਝੀ ਭੂਮਿਕਾ ਦੀ ਸ਼ਲਾਘਾ ਕੀਤੀ। ਉਨ੍ਹਾਂ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਸਕੂਲਾਂ ਦੇ ਵਿਕਾਸ ਵਿੱਚ ਸਰਗਰਮ ਭੂਮਿਕਾ ਨਿਭਾਉਣ ਅਤੇ ਸਕੂਲਾਂ ਦੀ ਬਿਹਤਰੀ ਲਈ ਅੱਗੇ ਆ ਕੇ ਸਹਿਯੋਗ ਦੇਣ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਦੀਦਾਰ ਸਿੰਘ ਮਾਂਗਟ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਰਾਇਣਗੜ੍ਹ ਅਤੇ ਸਰਕਾਰੀ ਹਾਈ ਸਕੂਲ ਨੂਰਪੁਰਾ, ਵੜੈਚਾਂ, ਦਨਘੇੜੀ ਅਤੇ ਅਲੀਪੁਰ ਸੋਢੀਆਂ ਦਾ ਦੌਰਾ ਕੀਤਾ ਅਤੇ ਸਕੂਲਾਂ ਵਿੱਚ ਚੱਲ ਰਹੀਆਂ ਵੱਖ-ਵੱਖ ਗਤੀਵਿਧੀਆਂ ਦਾ ਜਾਇਜ਼ਾ ਲਿਆ।

 

About The Author

Related Posts