Journalists Diwali Festival: ਜ਼ਿਲ੍ਹਾ ਪੱਤਰਕਾਰ ਯੂਨੀਅਨ ਵੱਲੋਂ ਦੀਵਾਲੀ ਧੂਮ-ਧਾਮ ਨਾਲ ਮਨਾਈ

ਐਸਐਸਪੀ ਅਗਰਵਾਲ ਨੇ ਫ਼ਤਹਿਗੜ੍ਹ ਸਾਹਿਬ ਦੇ ਪੱਤਰਕਾਰਾਂ ਦੀ ਸਕਾਰਾਤਮਕ ਪੱਤਰਕਾਰੀ ਦੀ ਸ਼ਲਾਘਾ ਕੀਤੀ

Satinder Mathur  Picture
Published On

Journalists Diwali Festival: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਜ਼ਿਲ੍ਹਾ ਪੱਤਰਕਾਰ ਯੂਨੀਅਨ ਫ਼ਤਹਿਗੜ੍ਹ ਸਾਹਿਬ ਵੱਲੋਂ ਜ਼ਿਲ੍ਹਾ ਪ੍ਰਧਾਨ ਰਣਬੀਰ ਕੁਮਾਰ ਜੱਜੀ ਅਤੇ ਜਨਰਲ ਸਕੱਤਰ ਬਿਕਰਮਜੀਤ ਸਿੰਘ ਸਹੋਤਾ ਦੀ ਅਗਵਾਈ ’ਚ ਦੀਵਾਲੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਸਮਾਗਮ ਵਿੱਚ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਐਸਪੀ (ਡੀ) ਅਮਨਦੀਪ ਸਿੰਘ, ਡੀਐਸਪੀ ਕੁਲਬੀਰ ਸਿੰਘ ਸੰਧੂ, ਐਸਡੀਐਮ ਕਰਨ ਗੁਪਤਾ, ਤਹਿਸੀਲਦਾਰ ਵਿਸ਼ਾਲ ਵਰਮਾ, ਨਾਇਬ ਤਹਿਸੀਲਦਾਰ ਬਾਂਸਲ ਅਤੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਰਾਜ ਕੁਮਾਰ ਵਿਸ਼ੇਸ਼ ਮਹਿਮਾਨ ਸਨ।

ਇਹ ਵੀ ਪੜ੍ਹੋ: Amit Shah Karnal Rally: ਦੇਸ਼ ’ਚ ਘੁਸਪੈਠੀਆਂ ਲਈ ਕੋਈ ਜਗ੍ਹਾ ਨਹੀਂ: ਅਮਿਤ ਸ਼ਾਹ

ਇਸ ਮੌਕੇ ਵਿਧਾਇਕ ਰਾਏ ਅਤੇ ਐਸਐਸਪੀ ਅਗਰਵਾਲ ਨੇ ਕਿਹਾ ਕਿ ਪੱਤਰਕਾਰ ਲੋਕਤੰਤਰ ਦਾ ਚੌਥਾ ਥੰਮ੍ਹ ਹਨ, ਜੋ ਸੱਚ ਨੂੰ ਸੱਚ ਅਤੇ ਝੂਠ ਨੂੰ ਝੂਠ ਕਹਿਣ ਦੀ ਹਿੰਮਤ ਰੱਖਦੇ ਹਨ। ਉਨ੍ਹਾਂ ਫ਼ਤਹਿਗੜ੍ਹ ਸਾਹਿਬ ਦੇ ਪੱਤਰਕਾਰਾਂ ਦੀ ਸਕਾਰਾਤਮਕ ਪੱਤਰਕਾਰੀ ਦੀ ਸ਼ਲਾਘਾ ਕੀਤੀ ਅਤੇ ਸਭ ਨੂੰ ਦੀਵਾਲੀ ਦੀ ਵਧਾਈ ਦਿੱਤੀ। ਇਸ ਮੌਕੇ ਸ਼੍ਰੋਮਣੀ ਪੱਤਰਕਾਰ ਭੂਸ਼ਣ ਸੂਦ ਨੇ ਮਹਿਮਾਨਾਂ ਨੂੰ ਜੀ ਆਂਇਆ ਕਿਹਾ ਅਤੇ ਪ੍ਰਧਾਨ ਜੱਜੀ ਨੇ ਧੰਨਵਾਦ ਕੀਤਾ। ਬਿਕਰਮਜੀਤ ਸਿੰਘ ਸਹੋਤਾ ਨੇ ਸਟੇਜ ਸੰਚਾਲਨ ਕੀਤਾ। ਸਮਾਗਮ ਵਿੱਚ ਵੱਖ-ਵੱਖ ਬਲਾਕਾਂ ਦੇ ਪ੍ਰਧਾਨਾਂ ਸਮੇਤ ਵੱਡੀ ਗਿਣਤੀ ਵਿੱਚ ਪੱਤਰਕਾਰ ਹਾਜ਼ਰ ਸਨ।

 

Comments

Post Your Comment

About The Author

Related Posts