Suicide: ਘਰੇਲੂ ਕਲੇਸ਼ ਕਾਰਨ ਨੌਜਵਾਨ ਵੱਲੋਂ ਖੁੱਦਕੁਸ਼ੀ, ਪਤਨੀ ਸਮੇਤ ਤਿੰਨ ਖਿਲਾਫ ਮਾਮਲਾ ਦਰਜ

ਘਰੇਲੂ ਕਲੇਸ਼ ਕਾਰਨ ਨੌਜਵਾਨ ਵੱਲੋਂ ਖੁਦਕਸ਼ੀ, ਪਤਨੀ ਸਮੇਤ ਤਿੰਨ ਖਿਲਾਫ ਮਾਮਲਾ ਦਰਜ

Khushdeep Singh Picture
Published On

ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਘਰੇਲੂ ਕਲੇਸ਼ ਚੱਲਦਿਆਂ ਨੇੜਲੇ ਪਿੰਡ ਖਡਿਆਲ ਦੇ ਇੱਕ ਨੌਜਵਾਨ ਵੱਲੋਂ ਕੋਈ ਜਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲ੍ਹਾ ਖਤਮ ਕਰ ਲੈਣ ਦੀ ਦੁਖਦਾਈ ਖਬਰ ਹੈ। ਸਥਾਨਕ ਸਿਵਲ ਹਸਪਤਾਲ ਵਿਖੇ ਮ੍ਰਿਤਕ ਨੌਜਵਾਨ ਦੀ ਮਾਤਾ ਬਲਜੀਤ ਕੌਰ, ਭੈਣ ਬਲਜਿੰਦਰ ਕੌਰ ਤੇ ਸੁਖਵਿੰਦਰ ਕੌਰ ਨੇ ਦੱਸਿਆ ਕਿ ਉਸ ਦੇ ਭਰਾ ਗੁਰਮੇਲ ਸਿੰਘ ਦਾ ਕਰੀਬ ਸਤਾਰਾਂ ਸਾਲ ਪਹਿਲਾਂ ਕੁਲਦੀਪ ਕੌਰ ਨਾਲ ਵਿਆਹ ਹੋਇਆ ਸੀ। ਜਿਸ ਦੇ ਇੱਕ ਪੰਦਰਾਂ ਸੋਲਾਂ ਸਾਲਾਂ ਦਾ ਇੱਕ ਲੜਕਾ ਵੀ ਹੈ। ਉਨ੍ਹਾਂ ਕਿਹਾ ਕਿ ਦੋ ਕੁ ਮਹੀਨਿਆਂ ਤੋਂ ਸਾਡੀ ਨੂੰਹ ਕੁਲਦੀਪ ਕੌਰ ਆਪਣੇ ਇੱਕ ਨੇੜਲੇ ਰਿਸ਼ਤੇਦਾਰ ਸਮੇਤ ਦੋ ਵਿਅਕਤੀਆਂ ਨਾਲ ਮਿਲਕੇ ਗੁਰਮੇਲ ਸਿੰਘ ਤੇ ਆਪਣੇ ਪਿਤਾ ਤੋਂ ਜਮੀਨ ਆਪਣੇ ਨਾਂਅ ਲਗਵਾਉਣ ਦਾ ਦਬਾਅ ਪਾ ਰਹੀ ਸੀ।

ਗੁਰਮੇਲ ਸਿੰਘ ਉਸ ਦੀ ਇਹ ਗੱਲ ਮੰਨਣ ਤੋਂ ਇਨਕਾਰ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਇਸੇ ਗੱਲ ਨੂੰ ਲੈਕੇ ਦੋਵਾਂ ਵਿਚਕਾਰ ਕਲੇਸ਼ ਚੱਲ ਰਿਹਾ ਸੀ ਪਰ ਬੀਤੀ 3 ਸਤੰਬਰ ਨੂੰ ਉਕਤ ਵਿਅਕਤੀਆਂ ਵੱਲੋਂ ਗੁਰਮੇਲ ਸਿੰਘ ਨੂੰ ਡਰਾਇਆ ਧਮਕਾਇਆ ਵੀ ਗਿਆ। ਜਿਸ ਸਬੰਧੀ ਗੁਰਮੇਲ ਸਿੰਘ ਨੇ 3 ਸਤੰਬਰ ਨੂੰ ਆਪਣੇ ਘਰ ਵਿੱਚ ਹੀ ਕੋਈ ਜਹਿਰੀਲੀ ਚੀਜ ਖਾ ਲਈ। ਪਤਾ ਲੱਗਣ ਤੇ ਪਰਿਵਾਰ ਵੱਲੋਂ ਉਸ ਨੂੰ ਇਲਾਜ ਲਈ ਸਥਾਨਕ ਇਕ ਨਿਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਪਰ ਇਲਾਜ ਦੌਰਾਨ ਗੁਰਮੇਲ ਸਿੰਘ (35) ਪੁੱਤਰ ਦਲਵਾਰਾ ਸਿੰਘ ਪਿੰਡ ਖਡਿਆਲ ਦੀ ਮੌਤ ਹੋ ਗਈ। ਪੁਲਿਸ ਥਾਣਾ ਛਾਜਲੀ ਦੇ ਐਸ ਐਚ ਓ ਇੰਸਪੈਕਟਰ ਕਮਲਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮ੍ਰਿਤਕ ਦੀ ਪਤਨੀ ਕੁਲਦੀਪ ਕੌਰ, ਸੁਖਵਿੰਦਰ ਸਿੰਘ ਦੋਵੇਂ ਵਾਸੀ ਪਿੰਡ ਖਡਿਆਲ ਤੇ ਗੁਰਸੇਵਕ ਸਿੰਘ ਵਾਸੀ ਕੁਲਰੀਆਂ ਖਿਲਾਫ ਬੀ ਐਨ ਐਸ ਐਸ ਦੀ ਧਾਰਾ 108 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। Punjab Crime News

ਇਹ ਵੀ ਪੜ੍ਹੋ : Sunam News: ਸ਼ੈਲਰ ਦੀ ਕੰਧ ਹੇਠਾਂ ਆਉਣ ਕਾਰਨ ਔਰਤ ਦੀ ਮੌਤ

About The Author

Related Posts