Punjab

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
Ravi River Flood Threat: ਰਾਵੀ ਦਰਿਆ ’ਚ ਹੋ ਰਹੀ ਨਜਾਇਜ਼ ਮਾਈਨਿੰੰਗ ਅਤੇ ਬੰਨਾਂ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਮੁੜ ਹੜ੍ਹਾਂ ਦਾ ਡਰ ਸਤਾਉਣ ਲੱਗਾ

Punjab Free Pilgrimage Scheme: ਡਾ. ਸੰਨੀ ਸਿੰਘ ਆਹਲੂਵਾਲੀਆ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਦੋ ਬੱਸਾਂ ਨੂੰ ਦਿਖਾਈ ਹਰੀ ਝੰਡੀ

ਪੰਜਾਬ ਸਰਕਾਰ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਚਨਬੱਧ

Satinder Mathur  Picture
Published On

Punjab Free Pilgrimage Scheme:

Punjab Free Pilgrimage Scheme
Punjab Free Pilgrimage Scheme: ਡਾ. ਸੰਨੀ ਸਿੰਘ ਆਹਲੂਵਾਲੀਆ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਦੋ ਬੱਸਾਂ ਨੂੰ ਦਿਖਾਈ ਹਰੀ ਝੰਡੀ

ਮੋਹਾਲੀ,( ਸੱਚ ਕਹੂੰ ਨਿਊਜ਼/ਹਿੰ.ਸ.)। ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਅਤੇ ਵਾਰਡ ਨੰਬਰ 6 ਤੋਂ ਕੌਂਸਲਰ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਅੱਜ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਦੀਆਂ ਦੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਬੱਸਾਂ ਫੇਜ਼-3ਏ ਅਤੇ ਫੇਜ਼-3ਬੀ1 ਤੋਂ ਰਵਾਨਾ ਹੋਈਆਂ।

ਇਹ ਵੀ ਪੜ੍ਹੋ: Ludhiana News: ਲੁਧਿਆਣਾ ਵਾਸੀਆਂ ਨੂੰ ਮਿਲੀ ਵੱਡੀ ਖੁਸ਼ਖਬਰੀ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕੀਤਾ ਉਦਘਾਟਨ

ਇਸ ਮੌਕੇ ਵੱਖ-ਵੱਖ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ (ਆਰ.ਡਬਲਯੂ.ਏ.) ਦੇ ਪ੍ਰਧਾਨਾਂ, ਸਮਾਜ ਸੇਵੀਆਂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀਆਂ ਨੇ ਸ਼ਿਰਕਤ ਕੀਤੀ। ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਪਣੇ ਵਾਅਦੇ ਅਨੁਸਾਰ ਸੂਬੇ ਦੇ ਬਜ਼ੁਰਗਾਂ ਨੂੰ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਬਜ਼ੁਰਗਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਉਨ੍ਹਾਂ ਨੂੰ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਤਿੰਨ ਦਿਨਾਂ ਦੀ ਇਸ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਦੁਰਗਿਆਣਾ ਮੰਦਰ, ਜਲਿਆਂਵਾਲਾ ਬਾਗ, ਸ੍ਰੀ ਹਰਿਮੰਦਰ ਸਾਹਿਬ, ਵਾਹਗਾ ਬਾਰਡਰ ਅਤੇ ਭਗਵਾਨ ਵਾਲਮੀਕਿ ਤੀਰਥ ਅਸਥਾਨ ਦੇ ਦਰਸ਼ਨ ਕਰਵਾਏ ਜਾਣਗੇ।

ਡਾ. ਆਹਲੂਵਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯਾਤਰੀਆਂ ਲਈ ਰਹਿਣ, ਖਾਣ-ਪੀਣ ਅਤੇ ਆਵਾਜਾਈ ਦੇ ਸਾਰੇ ਪ੍ਰਬੰਧ ਮੁਫ਼ਤ ਕੀਤੇ ਗਏ ਹਨ। ਯਾਤਰਾ ਲਈ ਏਅਰ ਕੰਡੀਸ਼ਨਡ (ਏ.ਸੀ.) ਬੱਸਾਂ, ਹੋਟਲਾਂ ਵਿੱਚ ਆਰਾਮਦਾਇਕ ਰਿਹਾਇਸ਼ ਅਤੇ ਗੁਣਵੱਤਾ ਭਰਪੂਰ ਭੋਜਨ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹਰ ਬੱਸ ਵਿੱਚ ਇੱਕ ਸਹਾਇਕ ਤਾਇਨਾਤ ਕੀਤਾ ਗਿਆ ਹੈ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਮੈਡੀਕਲ ਸਹਾਇਤਾ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ, ਤਾਂ ਜੋ ਸ਼ਰਧਾਲੂਆਂ ਦੀ ਯਾਤਰਾ ਸੁਖਦ ਅਤੇ ਸੁਰੱਖਿਅਤ ਬਣਾਈ ਜਾ ਸਕੇ। ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਚਨਬੱਧ ਹੈ ਅਤੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਇਸ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ।

About The Author

Latest News

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
IAF Aircraft Crash: ਅਸਾਮ ਦੇ ਜੋਰਹਾਟ ’ਚ ਭਾਰਤੀ ਹਵਾਈ ਫੌਜ ਦਾ ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ

Related Posts