Gurdaspur Firecracker License: ਗੁਰਦਾਸਪੁਰ ’ਚ ਪਟਾਕਿਆਂ ਦੇ ਆਰਜ਼ੀ ਲਾਇਸੰਸਾਂ ਲਈ ਡਰਾਅ 3 ਨਵੰਬਰ ਨੂੰ

ਡਰਾਅ 3 ਨਵੰਬਰ ਨੂੰ ਸਵੇਰੇ 11 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਦੇ ਕਮਰਾ ਨੰਬਰ 416 ਵਿੱਚ ਕੱਢਿਆ ਜਾਵੇਗਾ

Satinder Mathur  Picture
Published On

Gurdaspur Firecracker License: ਗੁਰਦਾਸਪੁਰ, (ਸੱਚ ਕਹੂੰ ਨਿਊਜ਼/ਹਿੰ.ਸ.)। ਦੀਵਾਲੀ ਦੇ ਤਿਉਹਾਰ ਮੌਕੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਟਾਕੇ ਸਟੋਰ ਕਰਨ ਅਤੇ ਵੇਚਣ ਲਈ ਆਰਜ਼ੀ ਲਾਇਸੰਸ ਸਬ-ਡਵੀਜ਼ਨ ਅਨੁਸਾਰ ਲੱਕੀ ਡਰਾਅ ਰਾਹੀਂ ਜਾਰੀ ਕੀਤੇ ਜਾਣਗੇ। ਇਹ ਡਰਾਅ 3 ਨਵੰਬਰ ਨੂੰ ਸਵੇਰੇ 11 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਦੇ ਕਮਰਾ ਨੰਬਰ 416 ਵਿੱਚ ਕੱਢਿਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਗੁਰਸਿਮਰਨ ਸਿੰਘ ਢਿੱਲੋਂ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਰਜ਼ੀ ਲਾਇਸੰਸ ਜਾਰੀ ਕਰਨ ਦੀ ਪ੍ਰਕਿਰਿਆ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਇਹ ਵੀ ਪੜ੍ਹੋ: India Vs New Zealand 3rd T20: ਅਭਿਸ਼ੇਕ ਸ਼ਰਮਾ ਦਾ ਧਮਾਕੇਦਾਰ ਸੈਂਕੜਾ, ਭਾਰਤ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ 

ਉਨ੍ਹਾਂ ਦੱਸਿਆ ਕਿ ਲਾਇਸੰਸ ਪ੍ਰਾਪਤ ਕਰਨ ਦੇ ਚਾਹਵਾਨ ਵਿਅਕਤੀ ਆਪਣੀਆਂ ਦਰਖਾਸਤਾਂ 31 ਅਕਤੂਬਰ, 2026 ਤੱਕ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਸੇਵਾ ਕੇਂਦਰਾਂ ਰਾਹੀਂ ਜਮ੍ਹਾਂ ਕਰਵਾ ਸਕਦੇ ਹਨ। ਦਰਖਾਸਤ ਦੇ ਨਾਲ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਦੇ ਨਾਮ ’ਤੇ 35,000 ਰੁਪਏ ਦਾ ਬੈਂਕ ਡਰਾਫਟ ਜਮ੍ਹਾਂ ਕਰਵਾਉਣਾ ਹੋਵੇਗਾ। ਇਹ ਰਕਮ ਵਾਪਸ ਦੇਣਯੋਗ ਹੋਵੇਗੀ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਨਿਰਧਾਰਤ ਸਮੇਂ ਤੱਕ ਪ੍ਰਾਪਤ ਹੋਈਆਂ ਦਰਖਾਸਤਾਂ ਵਿੱਚੋਂ ਸਬ-ਡਵੀਜ਼ਨ ਅਨੁਸਾਰ ਲੱਕੀ ਡਰਾਅ ਕੱਢਿਆ ਜਾਵੇਗਾ। ਇਹ ਡਰਾਅ 3 ਨਵੰਬਰ ਨੂੰ ਸਵੇਰੇ 11 ਵਜੇ ਉਨ੍ਹਾਂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਵੇਗਾ। ਉਨ੍ਹਾਂ ਕਿਹਾ ਕਿ ਆਰਜ਼ੀ ਲਾਇਸੰਸਾਂ ਨਾਲ ਸਬੰਧਤ ਨਿਯਮਾਂ ਅਤੇ ਸ਼ਰਤਾਂ ਬਾਰੇ ਡਰਾਅ ਮੌਕੇ ਜਾਣਕਾਰੀ ਦਿੱਤੀ ਜਾਵੇਗੀ। ਇਸ ਲਈ ਲਾਇਸੰਸ ਲੈਣ ਦੇ ਚਾਹਵਾਨ ਵਿਅਕਤੀਆਂ ਨੂੰ ਨਿਰਧਾਰਤ ਮਿਤੀ ਤੱਕ ਆਪਣੀਆਂ ਦਰਖਾਸਤਾਂ ਅਤੇ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ ਦੀ ਅਪੀਲ ਕੀਤੀ ਗਈ ਹੈ।

Comments

Post Your Comment

About The Author

Related Posts