Road Accident: ਬਠਿੰਡਾ-ਮਲੋਟ ਰੋਡ ’ਤੇ ਟਿੱਪਰ ਦੀ ਲਿਫਟ ਹੇਠਾਂ ਆਉਣ ਨਾਲ ਡਰਾਈਵਰ ਦੀ ਮੌਤ

ਪੈਟਰੋਲ ਪੰਪ ਨੇੜੇ ਵਾਪਰਿਆ ਇਹ ਭਿਆਨਕ ਹਾਦਸਾ

Khushdeep Singh Picture
Published On

Road Accident: ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਬਠਿੰਡਾ-ਮਲੋਟ ਰੋਡ ’ਤੇ ਟਿੱਪਰ ਡਰਾਈਵਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਹ ਹਾਦਸਾ ਪੈਟਰੋਲ ਪੰਪ ਨੇੜੇ ਉਸ ਸਮੇਂ ਵਾਪਰਿਆ ਜਦੋਂ ਡਰਾਈਵਰ ਟਿੱਪਰ ਦੀ ਲਿਫਟ ਦੀ ਜਾਂਚ ਕਰਨ ਲਈ ਵਾਹਨ ਦੇ ਹੇਠਾਂ ਗਿਆ ਹੋਇਆ ਸੀ। ਇਸ ਦੌਰਾਨ ਪ੍ਰੈਸ਼ਰ ਲੀਕ ਹੋਣ ਕਾਰਨ ਲਿਫਟ ਅਚਾਨਕ ਹੇਠਾਂ ਡਿੱਗ ਗਈ, ਜਿਸ ਦੀ ਲਪੇਟ ’ਚ ਆਉਣ ਨਾਲ ਡਰਾਈਵਰ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਲਿਫਟ ਹੇਠਾਂ ਆਉਣ ਕਾਰਨ ਡਰਾਈਵਰ ਦੀ ਗਰਦਨ ਗੰਭੀਰ ਰੂਪ ’ਚ ਜ਼ਖਮੀ ਹੋ ਗਈ ਤੇ ਉਸ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਮੈਂਬਰ ਸੰਦੀਪ ਗਿੱਲ ਮੌਕੇ ’ਤੇ ਪਹੁੰਚੇ ਤੇ ਥਾਣਾ ਥਰਮਲ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਤੇ ਜਾਂਚ ਸ਼ੁਰੂ ਕਰ ਦਿੱਤੀ।

ਮ੍ਰਿਤਕ ਡਰਾਈਵਰ ਦੀ ਪਛਾਣ ਰਣ ਸਿੰਘ ਪੁੱਤਰ ਭਾਗੀਰਥ ਸਿੰਘ ਵਾਸੀ ਮੱਲਾਪੁਰ, ਜ਼ਿਲ੍ਹਾ ਹਿਸਾਰ (ਹਰਿਆਣਾ) ਵਜੋਂ ਹੋਈ ਹੈ। ਸਹਾਰਾ ਟੀਮ ਨੇ ਪੁਲਿਸ ਦੀ ਮੌਜ਼ੂਦਗੀ ’ਚ ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਦੀ ਮੋਰਚਰੀ ’ਚ ਪਹੁੰਚਾਇਆ। ਘਟਨਾ ਦੀ ਜਾਣਕਾਰੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਦੇ ਦਿੱਤੀ ਗਈ ਹੈ। ਥਾਣਾ ਥਰਮਲ ਦੇ ਐੱਸਐੱਚਓ ਹਰਜੋਤ ਸਿੰਘ ਨੇ ਦੱਸਿਆ ਕਿ ਐੱਨਐੱਚਏਆਈ ਦਾ ਸੜਕ ਨਿਰਮਾਣ ਕੰਮ ਪੂਰਾ ਹੋ ਚੁੱਕਾ ਸੀ ਤੇ ਬਚਿਆ ਹੋਇਆ ਸਮਾਨ ਲਿਜਾਇਆ ਜਾ ਰਿਹਾ ਸੀ। ਇਸ ਦੌਰਾਨ ਡਰਾਈਵਰ ਟਿੱਪਰ ਦੀ ਲਿਫਟ ਦੀ ਜਾਂਚ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਅਚਾਨਕ ਪ੍ਰੈਸ਼ਰ ਲੀਕ ਹੋਣ ਕਾਰਨ ਟਿੱਪਰ ਦੀ ਲਿਫਟ ਹੇਠਾਂ ਡਿੱਗ ਗਈ, ਜਿਸ ਕਾਰਨ ਡਰਾਈਵਰ ਉਸ ਦੀ ਲਪੇਟ ’ਚ ਆ ਗਿਆ ਤੇ ਉਸ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਬੁਲਾਇਆ ਗਿਆ ਹੈ ਤੇ ਉਨ੍ਹਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਮਾਮਲੇ ’ਚ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। Road Accident

ਇਹ ਵੀ ਪੜ੍ਹੋ : Crime News: ਚੰਡੀਗੜ੍ਹ ਦੇ ਸੈਕਟਰ-42 ਵਿਖੇ ਗਰਲਜ਼ ਕਾਲਜ ਬਾਹਰ ਮਹਿਲਾ ਨੂੰ ਮਾਰੀ ਗੋਲੀ

About The Author

Related Posts