Crime News: 522 ਗ੍ਰਾਮ ਹੈਰੋਇਨ ਤੇ 9 ਐਮਐਮ ਪਸਤੌਲ ਸਮੇਤ ਨਸ਼ਾ ਤਸਕਰ ਕਾਬੂ

ਇਹ ਮੁਹਿੰਮ ਪੰਜਾਬ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਹੇਠ

Khushdeep Singh Picture
Published On

ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਫਰੀਦਕੋਟ ਪੁਲਿਸ ਨੇ ਨਸ਼ਾ ਤਸਕਰੀ ਨੈੱਟਵਰਕਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕਰਦਿਆਂ ਇੱਕ ਨਸ਼ਾ ਤਸਕਰ ਨੂੰ 522 ਗ੍ਰਾਮ ਹੈਰੋਇਨ, 9 ਐਮ.ਐਮ. ਪਿਸਟਲ ਅਤੇ ਇੱਕ ਬਿਨਾਂ ਨੰਬਰ ਵਾਲੇ ਐਚਐਫ ਡੀਲਕਸ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ। ਇਹ ਕਾਰਵਾਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਕੀਤੀ ਗਈ। ਐਸਐਸਪੀ ਫਰੀਦਕੋਟ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਮੋਹਨਬੀਰ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਪਿੰਡ ਰਾਜੋਕੇ, ਥਾਣਾ ਖਾਲੜਾ, ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਨੇ ਉਸ ਕੋਲੋਂ 522 ਗ੍ਰਾਮ ਹੈਰੋਇਨ ਅਤੇ ਇੱਕ ਐਚ.ਐਫ. ਡੀਲਕਸ ਮੋਟਰਸਾਈਕਲ ਬਰਾਮਦ ਕੀਤਾ ਹੈ। ਪੁੱਛਗਿੱਛ ਦੌਰਾਨ ਮੁਲਜ਼ਮ ਦੇ ਕਬਜ਼ੇ ਤੋਂ 9 ਐਮਐਮ ਪਸਤੌਲ ਤੇ ਦੋ ਜਿੰਦਾ ਰੌਂਦ ਵੀ ਬਰਾਮਦ ਹੋਣ ਦੀ ਜਾਣਕਾਰੀ ਪੁਲਿਸ ਵੱਲੋਂ ਦਿੱਤੀ ਗਈ ਹੈ।

ਪੁਲਿਸ ਅਨੁਸਾਰ 24 ਅਗਸਤ ਨੂੰ ਐਸ.ਆਈ. ਹਾਕਮ ਸਿੰਘ ਦੀ ਅਗਵਾਈ ਹੇਠ ਸੀ.ਆਈ.ਏ. ਸਟਾਫ਼ ਫਰੀਦਕੋਟ ਦੀ ਟੀਮ ਗਸ਼ਤ ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸਬੰਧੀ ਐਨ.ਐਚ.-54 ’ਤੇ ਪਿੰਡ ਕਲੇਰ ਦੇ ਬੱਸ ਸਟਾਪ ਨੇੜੇ ਮੌਜੂਦ ਸੀ। ਇਸ ਦੌਰਾਨ ਪੁਲਿਸ ਟੀਮ ਨੇ ਇੱਕ ਕਾਲੇ ਰੰਗ ਦਾ ਬਿਨਾਂ ਨੰਬਰ ਵਾਲਾ ਐਚਐਫ ਡੀਲਕਸ ਮੋਟਰਸਾਈਕਲ ਖੜ੍ਹਾ ਦੇਖਿਆ, ਜਿਸ ’ਤੇ ਇੱਕ ਵਿਅਕਤੀ ਬੈਠਾ ਸੀ। ਪੁਲਿਸ ਨੂੰ ਦੇਖ ਕੇ ਉਸ ਨੇ ਮੋਟਰਸਾਈਕਲ ਸਟਾਰਟ ਕਰਕੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਕਾਬੂ ਕਰ ਲਿਆ। ਪੁਲਿਸ ਮੁਤਾਬਕ ਡੀਐਸਪੀ ਦੀ ਹਾਜ਼ਰੀ ਵਿੱਚ ਕੀਤੀ ਤਲਾਸ਼ੀ ਦੌਰਾਨ ਮੁਲਜ਼ਮ ਕੋਲੋਂ 522 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਤੋਂ ਬਾਅਦ ਮੋਟਰਸਾਈਕਲ ਨੂੰ ਵੀ ਕਬਜ਼ੇ ’ਚ ਲੈ ਲਿਆ ਗਿਆ। Crime News

ਇਹ ਵੀ ਪੜ੍ਹੋ : Farmers Protest: ਸੰਯੁਕਤ ਕਿਸਾਨ ਮੋਰਚੇ ਦੇ ਚੰਡੀਗੜ੍ਹ ਧਰਨੇ ਲਈ ਕਿਸਾਨ ਆਗੂਆਂ ਦੀਆਂ ਡਿਊਟੀਆਂ ਲਾਈਆਂ

ਪੁਲਿਸ ਵੱਲੋਂ ਅਦਾਲਤ ਵਿੱਚ ਪੇਸ਼ ਕਰਕੇ ਮੁਲਜ਼ਮ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ, ਤਾਂ ਜੋ ਉਸ ਕੋਲੋਂ ਪੁੱਛਗਿੱਛ ਕਰਕੇ ਨਸ਼ਾ ਤਸਕਰੀ ਦੇ ਪਿੱਛੇ ਕੰਮ ਕਰ ਰਹੇ ਨੈੱਟਵਰਕ ਤੇ ਹੈਰੋਇਨ ਦੀ ਸਪਲਾਈ ਨਾਲ ਜੁੜੇ ਬੈਕਵਰਡ ਤੇ ਫਾਰਵਰਡ ਲਿੰਕਾਂ ਦਾ ਪਤਾ ਲਾਇਆ ਜਾ ਸਕੇ। ਐਸਐਸਪੀ ਗੁਰਬੰਸ ਸਿੰਘ ਬੈਂਸ ਨੇ ਕਿਹਾ ਕਿ ਇਹ ਕਾਰਵਾਈ ਪੁਲਿਸ ਵੱਲੋਂ ਕੀਤੀ ਗਈ ਸੁਚੱਜੀ ਯੋਜਨਾਬੰਦੀ, ਖੁਫੀਆ ਜਾਣਕਾਰੀ, ਪੁਖਤਾ ਨਿਗਰਾਨੀ ਤੇ ਲਗਾਤਾਰ ਚੌਕਸੀ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਵੱਲੋਂ ਬਰਾਮਦ ਹੈਰੋਇਨ ਦੀ ਖੇਪ ਅੱਗੇ ਸਪਲਾਈ ਕੀਤੀ ਜਾਣੀ ਸੀ ਤੇ ਉਸ ਦੀ ਗ੍ਰਿਫ਼ਤਾਰੀ ਨਾਲ ਨਸ਼ਾ ਤਸਕਰੀ ਦੇ ਇੱਕ ਵੱਡੇ ਨੈੱਟਵਰਕ ਨੂੰ ਝਟਕਾ ਲੱਗਾ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਦੇ ਸਾਥੀਆਂ, ਨੈੱਟਵਰਕ ਤੇ ਸਪਲਾਈ ਲਿੰਕਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਥਾਣਾ ਸਦਰ ਫਰੀਦਕੋਟ ਵਿਖੇ ਮੁਕੱਦਮਾ ਨੰਬਰ 266, ਮਿਤੀ 25 ਅਗਸਤ  ਨੂੰ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21(ਸੀ)/61/85 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25/54/59 ਤਹਿਤ ਦਰਜ ਕੀਤਾ ਗਿਆ ਹੈ। ਫਰੀਦਕੋਟ ਪੁਲਿਸ ਨੇ ਕਿਹਾ ਕਿ ਜ਼ਿਲ੍ਹੇ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਨਸ਼ਾ ਤਸਕਰਾਂ ਅਤੇ ਉਨ੍ਹਾਂ ਦੇ ਨੈੱਟਵਰਕਾਂ ਵਿਰੁੱਧ ਕਾਰਵਾਈ ਲਗਾਤਾਰ ਜਾਰੀ ਰਹੇਗੀ।

About The Author

Related Posts