Police Officer Promotion Event: ਨਵੇਂ ਪਦਉੱਨਤ ਹੋਏ ਡੀ.ਐਸ.ਪੀ ਰੈਂਕ ਦੇ ਪੁਲਿਸ ਅਧਿਕਾਰੀਆਂ ਦੀ ਪਿੱਪਿੰਗ ਦੀ ਰਸਮ ਕੀਤੀ ਅਦਾ

Sach Kahoon Punjabi Desk Picture
Published On

ਡੀ.ਆਈ.ਜੀ ਫਰੀਦਕੋਟ ਰੇਂਜ ਅਤੇ ਐਸ.ਐਸ.ਪੀ ਫਰੀਦਕੋਟ ਵੱਲੋ ਨਵੇਂ ਪਦਉੱਨਤ ਹੋਏ ਡੀ.ਐਸ.ਪੀ ਰੈਂਕ ਦੇ ਪੁਲਿਸ ਅਧਿਕਾਰੀਆਂ ਦੀ ਪਿੱਪਿੰਗ ਦੀ ਰਸਮ ਕੀਤੀ ਅਦਾ

Police Officer Promotion Event: (ਗੁਰਪ੍ਰੀਤ ਪੱਕਾ) ਫਰੀਦਕੋਟ। ਸ਼੍ਰੀ ਅਸ਼ਵਨੀ ਕਪੂਰ ਡੀ.ਆਈ.ਜੀ ਫਰੀਦਕੋਟ ਰੇਜ ਅਤੇ ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਵੱਲੋਂ ਅੱਜ ਪਦਉੱਨਤ ਹੋਏ ਡਿਪਟੀ ਸੁਪਰਡੈਂਟ ਆਫ ਪੁਲਿਸ (ਡੀ.ਐਸ.ਪੀ.) ਜਗਤਾਰ ਸਿੰਘ, ਸੰਜੀਵ ਕੁਮਾਰ ਅਤੇ ਮਨੋਜ ਕੁਮਾਰ ਦੀ ਪਿੱਪਿੰਗ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਉਹਨਾਂ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਉਹਨਾਂ ਦੀਆਂ ਮਹਿਕਮਾ ਪੁਲਿਸ ਵਿੱਚ ਵਧੀਆਂ  ਸੇਵਾਵਾ ਦਾ ਜਿਕਰ ਕੀਤਾ। ਜਿਸ ਦੌਰਾਨ ਉਹਨਾਂ ਵੱਲੋਂ ਪਦਉੱਨਤ ਹੋਏ ਅਧਿਕਾਰੀਆਂ ਨੂੰ ਨਵੀਂ ਜਿੰਮੇਵਾਰੀ ਲਈ ਹੌਸਲਾ ਅਫਜਾਈ ਦਿੱਤੀ ਗਈ ਅਤੇ ਉਹਨਾਂ ਦੇ ਉਜਵਲ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਗਈਆਂ।

ਇਹ ਵੀ ਪੜ੍ਹੋ: Punjab Smart Chip Meter: ਸਮਾਰਟ ਚਿੱਪ ਵਾਲੇ ਮੀਟਰ ਲਾ ਕੇ ਸਰਕਾਰ ਬਿਜਲੀ ਖਪਤਕਾਰਾਂ ’ਤੇ ਪਾਉਣ ਜਾ ਰਹੀ ਹੈ ਵੱਡਾ ਬੋਝ…

ਇਸ ਸਬੰਧੀ ਅਸ਼ਵਨੀ ਕਪੂਰ ਡੀ.ਆਈ.ਜੀ ਫਰੀਦਕੋਟ ਰੇਂਜ ਨੇ ਆਪਣੇ ਵਿਚਾਰ ਪ੍ਰਗਟਾਉਂਦੇ ਹੋਏ ਕਿਹਾ ਕਿ ਇਹ ਤਰੱਕੀ ਇਹਨਾਂ ਅਧਿਕਾਰੀਆਂ ਦੀ ਕਠਿਨ ਮਿਹਨਤ, ਨਿਸ਼ਠਾ ਅਤੇ ਜਿੰਮੇਵਾਰ ਨਾਲ ਡਿਊਟੀ ਨਿਭਾਉਣ ਦਾ ਨਤੀਜਾ ਹੈ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਨਵੀਂ ਪਦਵੀ ਉਨ੍ਹਾਂ ਉੱਤੇ ਹੋਰ ਵਧੀਕ ਜ਼ਿੰਮੇਵਾਰੀ ਲਿਆਉਂਦੀ ਹੈ ਜੋ ਕਿ ਉਨ੍ਹਾਂ ਨੂੰ ਲੋਕ ਸੇਵਾ ਵਿੱਚ ਹੋਰ ਨਿਖਾਰ ਲਿਆਉਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਅਧਿਕਾਰੀਆਂ ਨੂੰ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਜਾਰੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਵਿੱਚ ਆਪਣੀ ਭੂਮਿਕਾ ਹੋਰ ਵੀ ਵਧੀਆਂ ਤਰੀਕੇ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਐਸ.ਐਸ.ਪੀ. ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਕਿਹਾ ਕਿ ਪਦਉੱਨਤੀ ਨਾਲ ਨਾ ਸਿਰਫ਼ ਅਧਿਕਾਰੀ ਦੀ ਜਿੰਮੇਵਾਰੀ ਵਧਦੀ ਹੈ, ਸਗੋਂ ਪਬਲਿਕ ਦੀ ਉਮੀਦ ਵੀ ਵਧਦੀ ਹੈ। ਅਸੀਂ ਇਹ ਉਮੀਦ ਕਰਦੇ ਹਾਂ ਕਿ ਤਰੱਕੀ ਪ੍ਰਾਪਤ ਅਧਿਕਾਰੀ ਆਪਣੀ ਨਵੀਂ ਭੂਮਿਕਾ ਵਿੱਚ ਨੈਤਿਕ ਮੂਲਾਂ, ਪੇਸ਼ੇਵਰਾਨਾ ਤਰੀਕਿਆਂ ਅਤੇ ਸਮਾਜ ਪ੍ਰਤੀ ਦਿਲੋਂ ਸਮਰਪਣ ਨਾਲ ਕੰਮ ਕਰਦੇ ਹੋਏ ਲੋਕ ਸੇਵਾ ਨੂੰ ਹੋਰ ਉੱਚੇ ਮਿਆਰ ‘ਤੇ ਲੈ ਕੇ ਜਾਣਗੇ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਅੱਜ ਦੇ ਸਮੇਂ ਵਿੱਚ ਜਿੱਥੇ ਪੁਲਿਸਿੰਗ ਚੁਣੌਤੀਆਂ ਨਾਲ ਭਰਪੂਰ ਹੈ, ਅਜਿਹੇ ਸਮੇਂ ਵਿੱਚ ਅਸੀਂ ਚਾਹੁੰਦੇ ਹਾਂ ਕਿ ਸਾਡੇ ਅਧਿਕਾਰੀ ਨਾ ਸਿਰਫ ਕਾਨੂੰਨ ਦੀ ਰਖਵਾਲੀ ਕਰਨ, ਸਗੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਕੇ ਇਕ ਸਿਹਤਮੰਦ ਤੇ ਸੁਰੱਖਿਅਤ ਸਮਾਜ ਦੇ ਨਿਰਮਾਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਣ।” ਉਨ੍ਹਾਂ ਆਸ ਜਤਾਈ ਕਿ ਤਰੱਕੀ ਪ੍ਰਾਪਤ ਅਧਿਕਾਰੀ ਜਨਤਕ ਸੇਵਾ ਪ੍ਰਤੀ ਉੱਚ ਪੱਧਰੀ ਪੇਸ਼ੇਵਾਰਾਨਾ ਵਚਨਬੱਧਤਾ ਅਤੇ ਸਮਰਪਣ ਨਾਲ ਆਪਣਾ ਫ਼ਰਜ਼ ਨਿਭਾਉਣਗੇ। Police Officer Promotion Event

About The Author

Related Posts