Punjab

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
Ravi River Flood Threat: ਰਾਵੀ ਦਰਿਆ ’ਚ ਹੋ ਰਹੀ ਨਜਾਇਜ਼ ਮਾਈਨਿੰੰਗ ਅਤੇ ਬੰਨਾਂ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਮੁੜ ਹੜ੍ਹਾਂ ਦਾ ਡਰ ਸਤਾਉਣ ਲੱਗਾ

Farmers Protest News: ਦੇਸ਼ ਭਰ ’ਚ 4 ਜੂਨ ਨੂੰ ਰੋਸ ਪ੍ਰਦਰਸ਼ਨ ਕਰਕੇ ਟਰੰਪ ਦੇ ਸਾੜੇ ਜਾਣਗੇ ਪੁਤਲੇ : ਡੱਲੇਵਾਲ

ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਵਿੱਚੋਂ ਖੇਤੀਬਾੜੀ, ਡੇਅਰੀ ਅਤੇ ਪੋਲਟਰੀ ਸੈਕਟਰ ਨੂੰ ਬਾਹਰ ਰੱਖਣ ਦੀ ਮੰਗ

Satinder Mathur  Picture
Published On

Farmers Protest News:

Jagjit Singh Dallewal
Farmers Protest News: ਦੇਸ਼ ਭਰ ’ਚ 4 ਜੂਨ ਨੂੰ ਰੋਸ ਪ੍ਰਦਰਸ਼ਨ ਕਰਕੇ ਟਰੰਪ ਦੇ ਸਾੜੇ ਜਾਣਗੇ ਪੁਤਲੇ : ਡੱਲੇਵਾਲ

(ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਭਾਰਤ ਦੇ ਕੌਮੀ ਕਨਵੀਨਰ  ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਐਲਾਨ ਕੀਤਾ ਕਿ 4 ਜੂਨ ਨੂੰ ਦੇਸ਼ ਭਰ ਵਿੱਚ ਰੋਸ ਪ੍ਰਦਰਸ਼ਨ ਕਰਕੇ ਅਮਰੀਕੀ ਰਾਸ਼ਟਰਪਤੀ ਦੇ ਪੁਤਲੇ ਸਾੜੇ ਜਾਣਗੇ। ਇਸ ਉਪਰੰਤ ਡਿਪਟੀ ਕਮਿਸ਼ਨਰਾਂ ਰਾਹੀਂ ਭਾਰਤ ਦੇ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਸੌਂਪੇ ਜਾਣਗੇ, ਜਿਨ੍ਹਾਂ ਵਿੱਚ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਵਿੱਚੋਂ ਖੇਤੀਬਾੜੀ ਤੇ ਪੋਲਟਰੀ ਖੇਤਰ ਨੂੰ ਬਾਹਰ ਰੱਖਣ ਦੀ ਮੰਗ ਕੀਤੀ ਜਾਵੇਗੀ।

ਡੱਲੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਅਮਰੀਕਾ ਨਾਲ ਮੁਕਤ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਦੀ ਤਿਆਰੀ ਕਰ ਰਹੀ ਹੈ ਅਤੇ ਇਸ ਸਬੰਧੀ ਅਮਰੀਕਾ ਦਾ ਉੱਚ ਪੱਧਰੀ ਵਫ਼ਦ ਭਾਰਤ ਆ ਰਿਹਾ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਜੇਕਰ ਇਸ ਸਮਝੌਤੇ ਦੇ ਦਾਇਰੇ ਵਿੱਚ ਖੇਤੀਬਾੜੀ, ਡੇਅਰੀ ਅਤੇ ਪੋਲਟਰੀ ਸੈਕਟਰ ਸ਼ਾਮਲ ਕੀਤੇ ਗਏ ਤਾਂ ਇਸ ਦਾ ਸਿੱਧਾ ਅਸਰ ਦੇਸ਼ ਦੇ ਕਿਸਾਨਾਂ ਅਤੇ ਪਿੰਡਾਂ ਦੀ ਆਰਥਿਕਤਾ ਉੱਤੇ ਪਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਲੰਬੇ ਸਮੇਂ ਤੋਂ ਐਮਐਸਪੀ ਦੀ ਕਾਨੂੰਨੀ ਗਾਰੰਟੀ, ਡਾ. ਐਮ. ਐਸ. ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਸੀ-2 ਪਲੱਸ 50 ਫ਼ੀਸਦੀ ਫਾਰਮੂਲੇ ਮੁਤਾਬਕ ਫਸਲਾਂ ਦੇ ਭਾਅ ਅਤੇ ਕਿਸਾਨਾਂ-ਮਜ਼ਦੂਰਾਂ ਦੀ ਕਰਜ਼ਾ ਮੁਕਤੀ ਵਰਗੀਆਂ ਮੰਗਾਂ ਕਰ ਰਹੇ ਹਨ। ਪਰ ਕੇਂਦਰ ਸਰਕਾਰ ਇਨ੍ਹਾਂ ਮੰਗਾਂ ਨੂੰ ਲਾਗੂ ਕਰਨ ਦੀ ਬਜਾਏ ਅਜਿਹੀਆਂ ਨੀਤੀਆਂ ਅਪਣਾ ਰਹੀ ਹੈ, ਜੋ ਕਿਸਾਨੀ ਲਈ ਨੁਕਸਾਨਦਾਇਕ ਸਾਬਤ ਹੋ ਸਕਦੀਆਂ ਹਨ।

ਇਹ ਵੀ ਪੜ੍ਹੋ: Sutlej River Security Alert: ਸਤਲੁਜ ਦਰਿਆ ਤੇ ਨਾਲ ਲੱਗਦੇ ਪਿੰਡਾਂ ’ਚ ਠੀਕਰੀ ਪਹਿਰਾ ਲਾਉਣ ਦੇ ਹੁਕਮ

ਡੱਲੇਵਾਲ ਨੇ ਦਾਅਵਾ ਕੀਤਾ ਕਿ ਖੇਤੀਬਾੜੀ, ਡੇਅਰੀ ਅਤੇ ਪੋਲਟਰੀ ਖੇਤਰ ਪਹਿਲਾਂ ਹੀ ਕਈ ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ। ਜੇਕਰ ਮੁਕਤ ਵਪਾਰ ਸਮਝੌਤਾ ਇਨ੍ਹਾਂ ਖੇਤਰਾਂ 'ਤੇ ਲਾਗੂ ਹੁੰਦਾ ਹੈ ਤਾਂ ਵਿਦੇਸ਼ੀ ਉਤਪਾਦਾਂ ਨਾਲ ਮੁਕਾਬਲਾ ਕਰਨਾ ਕਿਸਾਨਾਂ ਲਈ ਹੋਰ ਮੁਸ਼ਕਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ 4 ਜੂਨ ਨੂੰ ਹੋਣ ਵਾਲੇ ਪ੍ਰਦਰਸ਼ਨਾਂ ਦੌਰਾਨ ਰਾਸ਼ਟਰਪਤੀ ਦੇ ਨਾਮ ਦਿੱਤੇ ਜਾਣ ਵਾਲੇ ਮੰਗ ਪੱਤਰ ਵਿੱਚ ਮੰਗ ਕੀਤੀ ਜਾਵੇਗੀ ਕਿ ਦੇਸ਼ ਦੀ ਖੁਰਾਕ ਸੁਰੱਖਿਆ ਅਤੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਖੇਤੀਬਾੜੀ,ਤੇ ਡੇਅਰੀ ਖੇਤਰ ਨੂੰ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਤੋਂ ਬਾਹਰ ਰੱਖਿਆ ਜਾਵੇ।

About The Author

Latest News

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
IAF Aircraft Crash: ਅਸਾਮ ਦੇ ਜੋਰਹਾਟ ’ਚ ਭਾਰਤੀ ਹਵਾਈ ਫੌਜ ਦਾ ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ

Related Posts