Punjab
Congress Leader ED Raid: ਕਾਂਗਰਸੀ ਆਗੂ ਦੇ ਘਰ ਅਤੇ ਦੁਕਾਨ 'ਤੇ ਈਡੀ ਦੀ ਛਾਪੇਮਾਰੀ
ਈਡੀ ਦੀ ਟੀਮ ਵੱਲੋਂ ਦਸਤਾਵੇਜ਼ਾਂ ਅਤੇ ਹੋਰ ਰਿਕਾਰਡ ਦੀ ਡੂੰਘਾਈ ਨਾਲ ਜਾਂਚ ਜਾ ਰਹੀ ਕੀਤੀ
Congress Leader ED Raid:
ਤਰਨਤਾਰਨ (ਸੱਚ ਕਹੂੰ ਨਿਊਜ਼)। ਤਰਨਤਾਰਨ ਵਿੱਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਕਾਂਗਰਸ ਪਾਰਟੀ ਦੇ ਸ਼ਹਿਰੀ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਦੇ ਘਰ ਅਤੇ ਕਾਰੋਬਾਰੀ ਅਦਾਰੇ 'ਤੇ ਛਾਪੇਮਾਰੀ ਕੀਤੀ। ਜਾਣਕਾਰੀ ਅਨੁਸਾਰ ਈਡੀ ਦੇ ਅਧਿਕਾਰੀ ਸਵੇਰੇ ਕਰੀਬ 11 ਵਜੇ ਦੋ ਵਾਹਨਾਂ ਵਿੱਚ ਤਰਨਤਾਰਨ ਪਹੁੰਚੇ ਅਤੇ ਖਾਲਸਾ ਪੁਰ ਰੋਡ ਸਥਿਤ ਲਖਵਿੰਦਰ ਸਿੰਘ ਲੱਕੀ ਦੇ ਨਿਵਾਸ ਅਤੇ ਦੁਕਾਨ 'ਤੇ ਜਾਂਚ ਸ਼ੁਰੂ ਕੀਤੀ।
ਇਹ ਵੀ ਪੜ੍ਹੋ: Healthy Breakfast Benefits: ਸਵੇਰੇ ਕਿਉਂ ਜ਼ਰੂਰੀ ਹੈ ਸਿਹਤਮੰਦ ਨਾਸ਼ਤਾ, ਥਾਲੀ ’ਚ ਕੀ-ਕੀ ਕਰੀਏ ਸ਼ਾਮਲ?
ਛਾਪੇਮਾਰੀ ਦੌਰਾਨ ਈਡੀ ਦੀ ਟੀਮ ਵੱਲੋਂ ਦਸਤਾਵੇਜ਼ਾਂ ਅਤੇ ਹੋਰ ਰਿਕਾਰਡ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਪਰਿਵਾਰਕ ਮੈਂਬਰਾਂ ਤੋਂ ਵੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ ਅਤੇ ਸੁਰੱਖਿਆ ਕਾਰਨਾਂ ਕਰਕੇ ਕਿਸੇ ਵੀ ਬਾਹਰੀ ਵਿਅਕਤੀ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਇਸ ਕਾਰਵਾਈ ਕਾਰਨ ਸ਼ਹਿਰ ਦੇ ਪ੍ਰਮੁੱਖ ਕਾਰੋਬਾਰੀਆਂ ਅਤੇ ਰਾਜਨੀਤਿਕ ਵਰਗ ਵਿੱਚ ਚਰਚਾਵਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਹਾਲਾਂਕਿ ਛਾਪੇਮਾਰੀ ਦੇ ਕਾਰਨਾਂ ਸਬੰਧੀ ਈਡੀ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ। ਜਾਂਚ ਜਾਰੀ ਹੈ ਅਤੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।