Punjab
Kotkapura News: ਪੰਜਾਬ ਬੰਦ ਦਾ ਅਸਰ, ਦੁਕਾਨਾਂ ਬੰਦ, ਬੱਸਾਂ ਦੇ ਪਹੀਏ ਰੁਕੇ, ਵਾਹਨਾਂ ਦੀ ਆਵਾਜਾਈ ਜਾਰੀ
ਬੱਤੀਆਂ ਵਾਲਾ ਚੌਕ ਵਿਖੇ ਸਿੱਖ ਜਥੇਬੰਦੀਆਂ ਵੱਲੋਂ ਨਾਅਰੇਬਾਜ਼ੀ
ਕੋਟਕਪੂਰਾ (ਅਜੈ ਮਨਚੰਦਾ)। ਕੋਟਕਪੂਰਾ ਵਿੱਚ ਕੌਮੀ ਇਨਸਾਫ ਮੋਰਚੇ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਮਿਲਿਆ-ਜੁਲਿਆ ਅਸਰ ਦੇਖਣ ਨੂੰ ਮਿਲ ਰਿਹਾ ਹੈ। ਸ਼ਹਿਰ ਦੇ ਜ਼ਿਆਦਾਤਰ ਬਾਜ਼ਾਰਾਂ ਵਿੱਚ ਦੁਕਾਨਾਂ ਬੰਦ ਹਨ, ਜਦਕਿ ਸੜਕਾਂ ’ਤੇ ਵਾਹਨਾਂ ਦੀ ਆਵਾਜਾਈ ਜਾਰੀ ਹੈ। ਟਰਾਂਸਪੋਰਟ ਸੇਵਾਵਾਂ ਬੰਦ ਰਹਿਣ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਬੱਤੀਆਂ ਵਾਲਾ ਚੌਕ ਵਿਖੇ ਸਿੱਖ ਜਥੇਬੰਦੀਆਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ ਗਈ।
ਆਗੂਆਂ ਨੇ ਕਿਹਾ ਕਿ ਪਹਿਲਾਂ 10 ਦਿਨ ਦੀ ਪੈਰੋਲ ਦੀ ਮੰਗ ਕੀਤੀ ਜਾ ਰਹੀ ਸੀ, ਪਰ ਗੱਲਬਾਤ ਤੋਂ ਬਾਅਦ ਪੰਜ ਦਿਨ ਦੀ ਪੈਰੋਲ ’ਤੇ ਸਹਿਮਤੀ ਬਣੀ ਹੈ। ਇਸ ਤੋਂ ਇਲਾਵਾ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਅਤੇ ਸਿੱਖ ਆਗੂਆਂ ’ਤੇ ਦਰਜ ਝੂਠੇ ਮਾਮਲੇ ਰੱਦ ਕਰਕੇ ਉਨ੍ਹਾਂ ਨੂੰ ਰਿਹਾਅ ਕਰਨ ਦੀ ਵੀ ਮੰਗ ਕੀਤੀ ਜਾ ਰਹੀ ਹੈ।