Amritsar Crime News: ਅੰਮ੍ਰਿਤਸਰ 'ਚ ਵੱਡੇ ਭਰਾ ਨੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਜ਼ਮੀਨੀ ਵਿਵਾਦ ਨੂੰ ਲੈ ਕੇ ਹੋਇਆ ਝਗੜਾ, ਸਿਰ ਅਤੇ ਛਾਤੀ 'ਚ ਮਾਰੀਆਂ ਦੋ ਗੋਲੀਆਂ; ਵਾਰਦਾਤ ਤੋਂ ਬਾਅਦ ਮੁਲਜ਼ਮ ਫਰਾਰ

Satinder Mathur  Picture
Published On

Amritsar Crime News: ਅੰਮ੍ਰਿਤਸਰ, (ਸੱਚ ਕਹੂੰ ਨਿਊਜ਼/ਹਿੰ.ਸ.)। ਅੰਮ੍ਰਿਤਸਰ ਦੇ ਹਲਕਾ ਅਟਾਰੀ ਅਧੀਨ ਆਉਂਦੇ ਮਜੀਠਾ ਰੋਡ ਸਥਿਤ ਪਿੰਡ ਪੰਡੋਰੀ ਵੜੈਚ ਵਿੱਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਜ਼ਮੀਨੀ ਵਿਵਾਦ ਦੇ ਚੱਲਦਿਆਂ ਵੱਡੇ ਭਰਾ ਵੱਲੋਂ ਆਪਣੇ ਛੋਟੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦਾ ਕਥਿਤ ਦੋਸ਼ ਹੈ। ਇਸ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਬਲਾਕ ਸੰਮਤੀ ਮੈਂਬਰ ਕਿਰਨਪ੍ਰੀਤ ਸਿੰਘ ਕੈਮੀ ਦਾ ਨਾਮ ਸਾਹਮਣੇ ਆਇਆ ਹੈ। ਉਸ 'ਤੇ ਆਪਣੇ ਸਕੇ ਭਰਾ ਸਿਮਰਦੀਪ ਸਿੰਘ ਦੀ ਹੱਤਿਆ ਕਰਨ ਦੇ ਕਥਿਥ ਦੋਸ਼ ਲੱਗੇ ਹਨ।

ਇਹ ਵੀ ਪੜ੍ਹੋ: Bathinda Stubble Burning: ਬਠਿੰਡਾ ’ਚ ਪਰਾਲੀ ਸਾੜਨ ਦੇ ਨਹੀਂ ਰੁਕ ਰਹੇ ਮਾਮਲੇ, ਇੱਕੋ ਦਿਨ ’ਚ 132 ਖੇਤਾਂ ਨੂੰ ਲਾਈ ਅੱਗ

ਜਾਣਕਾਰੀ ਅਨੁਸਾਰ ਦੋਵਾਂ ਭਰਾਵਾਂ ਵਿਚਕਾਰ ਜ਼ਮੀਨ ਦੀ ਵੰਡ ਨੂੰ ਲੈ ਕੇ ਲੰਬੇ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਇਸੇ ਦੌਰਾਨ ਹੋਏ ਝਗੜੇ ਤੋਂ ਬਾਅਦ ਕਿਰਨਪ੍ਰੀਤ ਸਿੰਘ ਕੈਮੀ ਨੇ ਆਪਣੇ ਛੋਟੇ ਭਰਾ ਸਿਮਰਦੀਪ ਸਿੰਘ 'ਤੇ ਗੋਲੀਆਂ ਚਲਾ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਇੱਕ ਗੋਲੀ ਸਿਰ ਅਤੇ ਦੂਜੀ ਛਾਤੀ ਦੇ ਸੱਜੇ ਪਾਸੇ ਲੱਗੀ। ਗੰਭੀਰ ਸੱਟਾਂ ਕਾਰਨ ਸਿਮਰਦੀਪ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਵਾਰਦਾਤ ਤੋਂ ਬਾਅਦ ਮੁਲਜ਼ਮ ਘਰ ਵਿੱਚ ਰਸੋਈ ਅੰਦਰ ਪਈ ਆਪਣੇ ਭਰਾ ਦੀ ਲਾਸ਼ ਛੱਡ ਕੇ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਮੌਕੇ 'ਤੇ ਜਾਂਚ ਲਈ ਪਹੁੰਚੇ ਡੀਐੱਸਪੀ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਦੋਵਾਂ ਭਰਾਵਾਂ ਵਿਚਕਾਰ ਜ਼ਮੀਨ ਦੀ ਵੰਡ ਨੂੰ ਲੈ ਕੇ ਲੰਬੇ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਇਸੇ ਵਿਵਾਦ ਦੌਰਾਨ 10 ਨਵੰਬਰ ਨੂੰ ਸਵੇਰੇ ਕਰੀਬ 11:30 ਵਜੇ ਸਿਮਰਦੀਪ ਸਿੰਘ ਨੂੰ ਦੋ ਗੋਲੀਆਂ ਮਾਰੀਆਂ ਗਈਆਂ। ਇੱਕ ਗੋਲੀ ਸਿਰ ਅਤੇ ਦੂਜੀ ਛਾਤੀ ਦੇ ਸੱਜੇ ਪਾਸੇ ਲੱਗੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਡੀਐੱਸਪੀ ਨੇ ਦੱਸਿਆ ਕਿ ਘਰ ਵਿੱਚ ਨਸ਼ੇ ਦਾ ਸੇਵਨ ਕਰਨ ਅਤੇ ਨਸ਼ਾ ਵੇਚਣ ਨੂੰ ਲੈ ਕੇ ਵੀ ਵਿਵਾਦ ਰਹਿਣ ਦੀ ਗੱਲ ਸਾਹਮਣੇ ਆਈ ਹੈ। ਘਟਨਾ ਦੀ ਜਾਂਚ ਲਈ ਫੋਰੈਂਸਿਕ ਟੀਮ ਨੂੰ ਬੁਲਾਇਆ ਗਿਆ, ਜਿਸ ਵੱਲੋਂ ਮੌਕੇ ਤੋਂ ਵਿਗਿਆਨਕ ਸਬੂਤ ਇਕੱਠੇ ਕੀਤੇ ਗਏ ਹਨ। ਪਰਿਵਾਰ ਦੇ ਹੋਰ ਮੈਂਬਰਾਂ ਦੇ ਬਿਆਨ ਵੀ ਦਰਜ ਕੀਤੇ ਜਾ ਰਹੇ ਹਨ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਕੰਬੋ ਥਾਣੇ ਦੇ ਐੱਸਆਈ ਅਜੈਪਾਲ ਨੇ ਦੱਸਿਆ ਕਿ ਵਾਰਦਾਤ ਸਮੇਂ ਕਿਰਨਪ੍ਰੀਤ ਸਿੰਘ ਅਤੇ ਉਸ ਦਾ ਭਰਾ ਸਿਮਰਦੀਪ ਸਿੰਘ ਘਰ ਵਿੱਚ ਇਕੱਲੇ ਸਨ। ਝਗੜੇ ਤੋਂ ਬਾਅਦ ਕਿਰਨਪ੍ਰੀਤ ਸਿੰਘ ਨੇ ਆਪਣੇ ਭਰਾ ਨੂੰ ਗੋਲੀ ਮਾਰੀ ਅਤੇ ਉੱਥੋਂ ਫਰਾਰ ਹੋ ਗਿਆ। ਇਸ ਤੋਂ ਬਾਅਦ ਮੁਲਜ਼ਮ ਨੇ ਆਪਣੇ ਜੀਜੇ ਨੂੰ ਫੋਨ ਕਰਕੇ ਦੱਸਿਆ ਕਿ ਉਸ ਨੇ ਸਿਮਰਦੀਪ ਸਿੰਘ ਨੂੰ ਗੋਲੀ ਮਾਰ ਦਿੱਤੀ ਹੈ ਅਤੇ ਉਸ ਦੀ ਲਾਸ਼ ਘਰ ਵਿੱਚ ਪਈ ਹੈ। ਇਸ ਸੂਚਨਾ ਤੋਂ ਬਾਅਦ ਜੀਜੇ ਵੱਲੋਂ ਪੁਲਿਸ ਕੰਟਰੋਲ ਰੂਮ ਨੂੰ ਫੋਨ ਕੀਤਾ ਗਿਆ।

ਸੂਚਨਾ ਮਿਲਣ 'ਤੇ ਪੁਲਿਸ ਟੀਮ ਜਦੋਂ ਪਿੰਡ ਪੰਡੋਰੀ ਵੜੈਚ ਸਥਿਤ ਘਰ ਪਹੁੰਚੀ ਤਾਂ ਰਸੋਈ ਵਿੱਚ ਸਿਮਰਦੀਪ ਸਿੰਘ ਦੀ ਲਾਸ਼ ਪਈ ਮਿਲੀ। ਇਸ ਤੋਂ ਬਾਅਦ ਫੋਰੈਂਸਿਕ ਟੀਮ ਨੂੰ ਬੁਲਾ ਕੇ ਸਬੂਤ ਇਕੱਠੇ ਕੀਤੇ ਗਏ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਗਈ। ਡੀਐੱਸਪੀ ਯਾਦਵਿੰਦਰ ਸਿੰਘ ਮੁਤਾਬਕ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਸਾਰੇ ਤੱਥਾਂ ਦੇ ਆਧਾਰ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਵਾਰਦਾਤ ਤੋਂ ਬਾਅਦ ਮੁਲਜ਼ਮ ਫਰਾਰ ਹੈ, ਜਿਸ ਦੀ ਗ੍ਰਿਫ਼ਤਾਰੀ ਲਈ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

Comments

Post Your Comment

About The Author

Related Posts