Road Accident: ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਬਾਈਕ ਸਵਾਰ ਬਜ਼ੁਰਗ ਦੀ ਮੌਤ
ਜੀਜੀਐਸ ਮੈਡੀਕਲ ਕਾਲਜ ਦੇ ਦੋ ਵਿਦਿਆਰਥੀ ਗੰਭੀਰ ਜ਼ਖ਼ਮੀ
Road Accident: (ਗੁਰਪ੍ਰੀਤ ਪੱਕਾ) ਫਰੀਦਕੋਟ।
ਵਿੱਚ ਇੱਕ ਲੜਕੀ ਵੀ ਸ਼ਾਮਲ ਹੈ।
ਜਾਣਕਾਰੀ ਅਨੁਸਾਰ ਸ਼ਾਮ ਕਰੀਬ ਛੇ ਵਜੇ ਸਾਦਿਕ ਚੌਂਕ ਵੱਲੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਨੇੜੇ ਅੱਗੇ ਜਾ ਰਹੀ ਇੱਕ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਇਸ ਦੇ ਬਾਵਜ਼ੂਦ ਕਾਰ ਚਾਲਕ ਨਹੀਂ ਰੁਕਿਆ ਅਤੇ ਉਸ ਨੇ ਕਾਰ ਭਜਾਉਣ ਦੀ ਕੋਸ਼ਿਸ਼ ਕੀਤੀ। ਇਸ ਘਬਰਾਹਟ ਵਿੱਚ ਉਸ ਨੇ ਅੱਗੇ ਜਾ ਰਹੀ ਇੱਕ ਹੋਰ ਬਾਈਕ ਨੂੰ ਵੀ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ: House Collapse News: ਸੁਨਾਮ ’ਚ ਅੱਧੀ ਰਾਤ ਘਰ ਦੀ ਛੱਤ ਡਿੱਗੀ, ਨੌਜਵਾਨ ਵਾਲ-ਵਾਲ ਬਚਿਆ
ਹਾਲਾਂਕਿ ਇਸ ਤੋਂ ਬਾਅਦ ਵੀ ਕਾਰ ਚਾਲਕ ਨੇ ਕਾਰ ਭਜਾਉਣ ਦੀ ਕੋਸ਼ਿਸ਼ ਕੀਤੀ, ਪਰ ਕਾਰ ਦਾ ਟਾਇਰ ਫੱਟ ਜਾਣ ਕਾਰਨ ਉਸ ਨੂੰ ਰੁਕਣਾ ਪਿਆ। ਇਸ ਤੋਂ ਬਾਅਦ ਰਾਹਗੀਰਾਂ ਨੇ ਉਸ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ, ਜਦਕਿ ਦੂਜੇ ਪਾਸੇ ਜ਼ਖ਼ਮੀਆਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਨੇ ਬਾਈਕ ਸਵਾਰ ਬਜ਼ੁਰਗ ਨੂੰ ਮ੍ਰਿਤ ਐਲਾਨ ਦਿੱਤਾ।
ਐਕਟਿਵਾ ਸਵਾਰ ਜ਼ਖ਼ਮੀਆਂ ਦੀ ਪਛਾਣ ਜੀਜੀਐਸ ਮੈਡੀਕਲ ਕਾਲਜ ਦੇ ਐਮਬੀਬੀਐਸ ਅੰਤਿਮ ਸਾਲ ਦੇ ਵਿਦਿਆਰਥੀ ਅਜੈ ਚੌਧਰੀ ਅਤੇ ਵਿਦਿਆਰਥਣ ਕ੍ਰਿਸ਼ਨਾ ਪਿਲਾਨੀਆ ਵਜੋਂ ਹੋਈ ਹੈ। ਦੋਵੇਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ। ਦੂਜੇ ਪਾਸੇ ਮ੍ਰਿਤਕ ਬਾਈਕ ਸਵਾਰ ਦੀ ਹਾਲੇ ਤੱਕ ਪਛਾਣ ਨਹੀਂ ਹੋ ਸਕੀ। ਮੁਲਜ਼ਮ ਕਾਰ ਚਾਲਕ ਦੀ ਪਛਾਣ ਯੁਵਰਾਜ ਸਿੰਘ ਵਜੋਂ ਹੋਈ ਹੈ, ਜੋ ਇੱਥੇ ਆਪਣੀ ਕਿਸੇ ਰਿਸ਼ਤੇਦਾਰੀ ਵਿੱਚ ਆਇਆ ਹੋਇਆ ਸੀ। ਇਸ ਸਬੰਧੀ ਡੀ ਐਸ ਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਕਾਰ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। Road Accident
About The Author