Faridkot Elections News: ਫਰੀਦਕੋਟ, ਕੋਟਕਪੂਰਾ ਤੇ ਜੈਤੋ ਨਗਰ ਕੌਂਸਲ ਲਈ ਹੋਣਗੀਆਂ ਚੋਣਾਂ : ਡੀ.ਸੀ

ਨਗਰ ਕੌਂਸਲ ਚੋਣਾਂ ਲਈ ਜਿਲ੍ਹੇ ਵਿੱਚ ਰਿਟਰਨਿੰਗ ਅਫਸਰ ਅਤੇ ਸਹਾਇਕ ਰਿਟਰਨਿੰਗ ਅਫਸਰ ਨਿਯੁਕਤ

Satinder Mathur  Picture
Published On

Faridkot Elections News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜਾਰੀ ਚੋਣ ਸ਼ਡਿਊਲ ਅਨੁਸਾਰ ਜ਼ਿਲ੍ਹਾ ਫਰੀਦਕੋਟ ਅਧੀਨ ਨਗਰ ਕੌਂਸਲ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਦੀਆਂ ਚੋਣਾਂ 26 ਮਈ 2026 ਨੂੰ ਕਰਵਾਈਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਚੋਣਾਂ ਨੂੰ ਸੁਚੱਜੇ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਰਿਟਰਨਿੰਗ ਅਫਸਰ ਅਤੇ ਸਹਾਇਕ ਰਿਟਰਨਿੰਗ ਅਫਸਰ ਨਿਯੁਕਤ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਫਰੀਦਕੋਟ ਲਈ ਸ੍ਰੀ ਪੁਨੀਤ ਸ਼ਰਮਾ ਐਸ.ਡੀ.ਐਮ. ਫਰੀਦਕੋਟ ਨੂੰ ਰਿਟਰਨਿੰਗ ਅਫਸਰ ਅਤੇ ਸ੍ਰੀ ਜਤਿੰਦਰਪਾਲ ਸਿੰਘ ਮਾਨ ਐਗਰੀਕਲਚਰ ਡਿਵੈਲਪਮੈਂਟ ਅਫਸਰ (ਇਨਫੋਰਸਮੈਂਟ) ਫਰੀਦਕੋਟ ਨੂੰ ਸਹਾਇਕ ਰਿਟਰਨਿੰਗ ਅਫਸਰ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਨਗਰ ਕੌਂਸਲ ਕੋਟਕਪੂਰਾ ਲਈ ਸ੍ਰੀ ਬੇਅੰਤ ਸਿੰਘ ਸਿੱਧੂ ਐਸ.ਡੀ.ਐਮ. ਕੋਟਕਪੂਰਾ ਨੂੰ ਰਿਟਰਨਿੰਗ ਅਫਸਰ ਅਤੇ ਸ੍ਰੀ ਗੁਰਚਰਨ ਸਿੰਘ ਬਰਾੜ ਨਾਇਬ ਤਹਿਸੀਲਦਾਰ ਕੋਟਕਪੂਰਾ ਨੂੰ ਸਹਾਇਕ ਰਿਟਰਨਿੰਗ ਅਫਸਰ ਵਜੋਂ ਨਾਮਜ਼ਦ ਕੀਤਾ ਗਿਆ ਹੈ। ਨਗਰ ਕੌਂਸਲ ਜੈਤੋ ਲਈ ਸ੍ਰੀ ਵਿਕਰਮਜੀਤ ਐਸ.ਡੀ.ਐਮ. ਜੈਤੋ ਨੂੰ ਰਿਟਰਨਿੰਗ ਅਫਸਰ ਅਤੇ ਸ੍ਰੀ ਹਰਪ੍ਰੀਤ ਸਿੰਘ ਧਾਲੀਵਾਲ ਅਸਿਸਟੈਂਟ ਫੂਡ ਸਪਲਾਈ ਅਫਸਰ ਜੈਤੋ ਨੂੰ ਸਹਾਇਕ ਰਿਟਰਨਿੰਗ ਅਫਸਰ ਨਿਯੁਕਤ ਕੀਤਾ ਗਿਆ ਹੈ।

DC
Faridkot Elections News: ਫਰੀਦਕੋਟ, ਕੋਟਕਪੂਰਾ ਤੇ ਜੈਤੋ ਨਗਰ ਕੌਂਸਲ ਲਈ ਹੋਣਗੀਆਂ ਚੋਣਾਂ : ਡੀ.ਸੀ

। ਉਨ੍ਹਾਂ ਦੱਸਿਆ ਕਿ 26 ਮਈ ਨੂੰ ਵੋਟਾਂ ਪੈਣਗੀਆਂ ਅਤੇ 29 ਮਈ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਉਨ੍ਹਾਂ ਹੋਰ ਦੱਸਿਆ ਕਿ ਨਾਮਜ਼ਦਗੀ ਪੱਤਰ ਸੰਬੰਧਤ ਰਿਟਰਨਿੰਗ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਦੇ ਦਫ਼ਤਰਾਂ ਵਿੱਚ ਪ੍ਰਾਪਤ ਕੀਤੇ ਜਾਣਗੇ।

About The Author

Related Posts