Punjab Employees Protest: ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਡੀਸੀ ਦਫ਼ਤਰ ਅੱਗੇ ਰੋਸ ਧਰਨਾ, ਸੀਐਮ ਮਾਨ ਦਾ ਪੁਤਲਾ ਫੂਕਿਆ

27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਪੰਜਾਬ ਬੰਦ ਦੇ ਐਕਸ਼ਨ ਨੂੰ ਸਫਲ ਬਣਾਉਣ ਦੀਆਂ ਤਿਆਰੀਆਂ ਜਾਰੀ

Khushdeep Singh Picture
Published On

ਫ਼ਰੀਦਕੋਟ (ਗੁਰਪ੍ਰੀਤ ਪੱਕਾ)। Punjab Latest News: ਸਾਂਝੀ ਤਾਲਮੇਲ ਕਮੇਟੀ, ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਤੇ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ’ਤੇ ਅੱਜ ਸਥਾਨਕ ਮਿੰਨੀ ਸਕੱਤਰੇਤ ਵਿਖੇ ਡਿਪਟੀ ਕਮਿਸ਼ਨਰ ਫਰੀਦਕੋਟ ਦਫ਼ਤਰ ਸਾਹਮਣੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਰੋਸ ਧਰਨਾ ਦਿੱਤਾ ਗਿਆ। ਇਸ ਦੌਰਾਨ ਪੰਜਾਬ ਸਰਕਾਰ ਖਿਲਾਫ਼ ਤਿੱਖੀ ਨਾਅਰੇਬਾਜ਼ੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂਆਂ ਪ੍ਰੇਮ ਚਾਵਲਾ, ਜਤਿੰਦਰ ਕੁਮਾਰ, ਡੀਟੀਐੱਫ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ, ਸਾਬਕਾ ਸੂਬਾ ਪ੍ਰਧਾਨ ਮਨਿਸਟਰੀਅਲ ਸਟਾਫ਼ ਅਮਰੀਕ ਸਿੰਘ ਸੰਧੂ, ਰਵਿੰਦਰ ਪਾਲ ਸਿੰਘ ਘਾਲੀ, ਬਖ਼ਸ਼ੀਸ਼ ਸਿੰਘ, ਕੰਵਲਜੀਤ ਕੌਰ, ਪੈਨਸ਼ਨਰ ਆਗੂ ਇੰਦਰਜੀਤ ਸਿੰਘ ਖੀਵਾ ਤੇ ਕੁਲਵੰਤ ਸਿੰਘ ਚਾਨੀ ਸਮੇਤ ਹੋਰਨਾਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਸਬੰਧਤ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : JP Nadda Health Update: ਜੇਪੀ ਨੱਡਾ ਦੀ ਹੋਈ ਐਂਜੀਓਪਲਾਸਟੀ, ਹਾਲਤ ਸਥਿਰ

ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਅਦਾਲਤਾਂ ਵੱਲੋਂ ਡੀਏ ਸਬੰਧੀ ਕੀਤੇ ਗਏ ਫੈਸਲਿਆਂ ਨੂੰ ਲਾਗੂ ਕਰਨ ਤੋਂ ਵੀ ਟਾਲ-ਮਟੋਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, 2.59 ਦਾ ਗੁਣਾਂਕ ਲਾਗੂ ਕਰਨ, ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਤੇ ਸਕੀਮ ਵਰਕਰਾਂ ਦੀਆਂ ਮੰਗਾਂ ਪ੍ਰਵਾਨ ਕਰਨ ਸਬੰਧੀ ਸਰਕਾਰ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਦੋਸ਼ ਲਾਇਆ ਕਿ ਵੱਖ-ਵੱਖ ਵਿਭਾਗਾਂ ’ਚ ਮੁਲਾਜ਼ਮ ਵਿਰੋਧੀ ਨਿਯਮ ਲਾਗੂ ਕੀਤੇ ਜਾ ਰਹੇ ਹਨ। ਆਗੂਆਂ ਨੇ ਕਿਹਾ ਕਿ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਫੈਸਲੇ ਲਾਗੂ ਕਰਨ ਦੇ ਮਾਮਲੇ ’ਚ ਭਗਵੰਤ ਮਾਨ ਸਰਕਾਰ ਪਿਛਲੀਆਂ ਸਰਕਾਰਾਂ ਨਾਲੋਂ ਵੀ ਚਾਰ ਕਦਮ ਅੱਗੇ ਲੰਘ ਗਈ ਹੈ। ਉਨ੍ਹਾਂ ਸਰਕਾਰ ਤੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਤੁਰੰਤ ਹੱਲ ਕਰਨ ਦੀ ਮੰਗ ਕੀਤੀ। ਆਗੂਆਂ ਨੇ ਐਲਾਨ ਕੀਤਾ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ 23 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਦੇ ਪਿੰਡ ਸਤੋਜ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ।

ਇਸ ਤੋਂ ਬਾਅਦ 27 ਅਗਸਤ ਨੂੰ ਪੰਜਾਬ ਦੇ ਸਮੂਹ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਸਰਕਾਰੀ ਕੰਮਕਾਜ ਮੁਕੰਮਲ ਤੌਰ ’ਤੇ ਠੱਪ ਕਰਨਗੇ ਤੇ ਪੰਜਾਬ ਬੰਦ ਦੇ ਐਕਸ਼ਨ ਪ੍ਰੋਗਰਾਮ ਨੂੰ ਸਫਲ ਬਣਾਇਆ ਜਾਵੇਗਾ। ਇਸ ਮੌਕੇ ਪੈਨਸ਼ਨਰ ਆਗੂ ਸੋਮ ਨਾਥ ਅਰੋੜਾ, ਅਧਿਆਪਕ ਆਗੂ ਕੁਲਦੀਪ ਸਿੰਘ ਘਣੀਆ, ਗੁਰਪ੍ਰੀਤ ਸਿੰਘ ਰੰਧਾਵਾ, ਬਿਸ਼ਨ ਕੁਮਾਰ ਅਰੋੜਾ, ਸੁਖਮੰਦਰ ਸਿੰਘ ਗਿੱਲ ਪ੍ਰਧਾਨ ਪੀਆਰਟੀਸੀ, ਸੂਰਤ ਸਿੰਘ ਮਾਹਲਾ, ਅਮੀ ਚੰਦ ਸੀਵਰਮੈਨ ਆਗੂ, ਸੁਖਮੰਦਰ ਸਿੰਘ ਸੰਧਵਾਂ, ਮਨੋਹਰ ਸਿੰਘ ਧੁੰਨਾ, ਗੁਰਿੰਦਰ ਸਿੰਘ ਮਨੀ, ਮੰਦਰ ਸਿੰਘ, ਤਾਰਾ ਸਿੰਘ, ਹਰਨੇਕ ਸਿੰਘ ਸਾਹੋਕੇ, ਵੀਰ ਸਿੰਘ ਕੰਮੇਆਣਾ, ਗੁਰਚਰਨ ਸਿੰਘ ਮਾਨ, ਰਮੇਸ਼ ਕੌਸ਼ਲ, ਰੂਪ ਸਿੰਘ, ਮੁਨੀਸ਼ ਕੁਮਾਰ, ਸੇਵਕ ਸਿੰਘ ਪ੍ਰਧਾਨ ਡੀਸੀ ਦਫ਼ਤਰ, ਗੁਰਚਰਨ ਸਿੰਘ ਪ੍ਰਧਾਨ ਜਲ ਸਪਲਾਈ ਵਿਭਾਗ, ਮਨਦੀਪ ਸਿੰਘ ਤੇ ਸਰਬਜੀਤ ਸਿੰਘ ਸਮੇਤ ਵੱਡੀ ਗਿਣਤੀ ’ਚ ਮੁਲਾਜ਼ਮ ਤੇ ਪੈਨਸ਼ਨਰ ਹਾਜ਼ਰ ਸਨ।

About The Author

Related Posts