Faridkot News: ਫਰੀਦਕੋਟ ਵਿਖੇ ਸਕੂਲੀ ਬੱਚਿਆਂ ਦੇ ਲੇਖ ਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

16 ਸਤੰਬਰ ਨੂੰ ਭਾਸ਼ਣ ਤੇ 17 ਸਤੰਬਰ ਨੂੰ ਸ਼ਬਦ ਗਾਇਣ ਮੁਕਾਬਲੇ ਹੋਣਗੇ

Khushdeep Singh Picture
Published On

ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਫ਼ਰੀਦਕੋਟ ਵਿਖੇ ਬਾਬਾ ਫ਼ਰੀਦ ਦੇ ਆਗਮਨ-ਪੁਰਬ ਨੂੰ ਸਮਰਪਿਤ ਸਕੂਲੀ ਵਿਦਿਆਰਥੀਆਂ ਦੇ ਲੇਖ ਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਬਾਬਾ ਫ਼ਰੀਦ ਧਾਰਮਿਕ ਤੇ ਵਿਦਿਅਕ ਸੰਸਥਾਵਾਂ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਸੇਖੋਂ ਦੀ ਰਹਿਨੁਮਾਈ ਹੇਠ ਕਰਵਾਏ ਗਏ, ਜਿਨ੍ਹਾਂ ’ਚ ਫ਼ਰੀਦਕੋਟ ਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ë ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਆਪਣੀ ਸੂਖਮ ਦ੍ਰਿਸ਼ਟੀ, ਗਿਆਨ ਅਤੇ ਉੱਚੀ ਸੂਝ-ਬੂਝ ਦਾ ਪ੍ਰਗਟਾਵਾ ਕਰਦਿਆਂ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਦੱਸਿਆ ਕਿ 16 ਸਤੰਬਰ ਨੂੰ ਭਾਸ਼ਣ ਮੁਕਾਬਲੇ ਤੇ 17 ਸਤੰਬਰ ਨੂੰ ਸ਼ਬਦ ਗਾਇਣ ਮੁਕਾਬਲੇ ਕਰਵਾਏ ਜਾਣਗੇ। Faridkot News

ਇਹ ਵੀ ਪੜ੍ਹੋ : IND vs AFG: ਭਾਰਤ ਤੇ ਅਫਗਾਨਿਸਤਾਨ ਵਿਚਕਾਰ ਦੂਜਾ ਟੀ20 ਅੱਜ, ਜਖ਼ਮੀ ਵਰੁਣ ਦੀ ਜਗ੍ਹਾ ਰਵਿ ਬਿਸ਼ਨੋਈ ਨੂੰ ਮਿਲ ਸਕਦੈ ਮੌਕਾ

ਇਹ ਮੁਕਾਬਲੇ ਵੀ ਬਾਬਾ ਫ਼ਰੀਦ ਦੇ ਸਲੋਕਾਂ, ਸ਼ਬਦਾਂ, ਜੀਵਨ ਤੇ ਵਿਚਾਰਧਾਰਾ ’ਤੇ ਆਧਾਰਿਤ ਹੋਣਗੇ। ਸੇਖੋਂ ਨੇ ਦੱਸਿਆ ਕਿ ਸਾਰੇ ਮੁਕਾਬਲਿਆਂ ਦੇ ਨਤੀਜੇ 17 ਸਤੰਬਰ ਨੂੰ ਐਲਾਨੇ ਜਾਣਗੇ, ਜਦਕਿ ਜੇਤੂ ਵਿਦਿਆਰਥੀਆਂ ਨੂੰ 23 ਸਤੰਬਰ ਨੂੰ ਗੁਰਦੁਆਰਾ ਗੋਦੜੀ ਸਾਹਿਬ ਦੇ ਦੀਵਾਨ ਹਾਲ ਵਿਖੇ ਸਨਮਾਨਿਤ ਕੀਤਾ ਜਾਵੇਗਾ। ਪਹਿਲੇ ਸਥਾਨ ’ਤੇ ਰਹਿਣ ਵਾਲੇ ਵਿਦਿਆਰਥੀ ਨੂੰ 10 ਹਜ਼ਾਰ ਰੁਪਏ, ਦੂਜੇ ਸਥਾਨ ਲਈ 7 ਹਜ਼ਾਰ ਰੁਪਏ ਤੇ ਤੀਜੇ ਸਥਾਨ ਲਈ 5 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਦੇ ਨਾਲ ਸਰਟੀਫਿਕੇਟ ਵੀ ਦਿੱਤੇ ਜਾਣਗੇ। ਇਸ ਮੌਕੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਨੇ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਸਮੂਹ ਵਿਦਿਆਰਥੀਆਂ ਤੇ ਵਿਦਿਅਕ ਅਦਾਰਿਆਂ ਦੇ ਮੁਖੀਆਂ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਕਮੇਟੀ ਮੈਂਬਰ ਚਰਨਜੀਤ ਸਿੰਘ ਸੇਖੋਂ, ਸੁਰਿੰਦਰ ਸਿੰਘ ਰੋਮਾਣਾ, ਡਾ. ਗੁਰਇੰਦਰ ਮੋਹਨ ਸਿੰਘ, ਦੀਪਇੰਦਰ ਸਿੰਘ ਸੇਖੋਂ, ਕੁਲਜੀਤ ਸਿੰਘ ਮੌਗੀਆਂ, ਗੁਰਜਾਪ ਸਿੰਘ ਸੇਖੋਂ ਤੇ ਨਰਿੰਦਰ ਪਾਲ ਸਿੰਘ ਬਰਾੜ ਹਾਜ਼ਰ ਸਨ। Faridkot News

About The Author

Related Posts