Punjab

Jalandhar News: ਜਲੰਧਰ ’ਚ ਚੱਲਦੀ ਸਕਾਰਪੀਓ ਨੂੰ ਲੱਗੀ ਭਿਆਨਕ ਅੱਗ
Punjab Youth Congress: ਧੂਰੀ ਦੇ ਸ਼ੁਭਮ ਸ਼ਰਮਾ ਸ਼ੁਭੀ ਬਣੇ ਪੰਜਾਬ ਯੂਥ ਕਾਂਗਰਸ ਦੇ ਨਵੇਂ ਸੂਬਾ ਪ੍ਰਧਾਨ
Health News: ਪੰਜਾਬ 'ਚ ਮਹਿਲਾਵਾਂ ਨੂੰ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੁਰੱਖਿਅਤ ਅਤੇ ਸਮੇਂ ਸਿਰ ਪ੍ਰਜਨਨ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਦਾ ਲਾਭ
Kejriwal: ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਤਹਿਤ ਪੰਜਾਬ ਦੀਆਂ ਔਰਤਾਂ ਨੂੰ 1 ਜੁਲਾਈ ਨੂੰ ₹3,000 ਤੇ ਦਲਿਤ ਔਰਤਾਂ ਨੂੰ ₹4,500 ਮਿਲਣਗੇ, ਇਹ ਦੁਨੀਆ ਦਾ ਸਭ ਤੋਂ ਵੱਡਾ ਮਹਿਲਾ ਸਸ਼ਕਤੀਕਰਨ ਪ੍ਰੋਗਰਾਮ ਹੈ: ਅਰਵਿੰਦ ਕੇਜਰੀਵਾਲ
Punjab Government Schemes: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ 'ਆਪ' ਵੱਲੋਂ ਦਿੱਤੀਆਂ 100% ਗਾਰੰਟੀਆਂ ਪੂਰੀਆਂ ਕੀਤੀਆਂ: ਬਲਤੇਜ ਪੰਨੂ

Punjab News: ਪੰਜਾਬ ‘ਚ ਈ-ਨੀਲਾਮੀ ਦਾ ਸ਼ਾਨਦਾਰ ਨਤੀਜਾ, ਸਰਕਾਰ ਨੇ ਇਕ ਦਿਨ ‘ਚ ਕਮਾਏ ਕਰੋੜਾਂ ਰੁਪਏ

Sach Kahoon Punjabi Desk Picture
Published On

ਪੰਜਾਬ ਸਰਕਾਰ ਨੇ ਇੱਕੋ ਦਿਨ ਕੀਤੀ 2945 ਕਰੋੜ ਰੁਪਏ ਦੀ ਕਮਾਈ | Punjab News

(ਅਸ਼ਵਨੀ ਚਾਵਲਾ) ਚੰਡੀਗੜ੍ਹ। Punjab News: ਪੰਜਾਬ ਦੀ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇੱਕੋ ਦਿਨ ਹੀ 2945 ਕਰੋੜ ਰੁਪਏ ਦੀ ਕਮਾਈ ਕਰ ਲਈ ਗਈ ਹੈ ਅਤੇ ਸਿਰਫ਼ ਇੱਕ ਹੀ ਜਾਇਦਾਦ ਨੂੰ 527 ਕਰੋੜ 11 ਲੱਖ ਰੁਪਏ ਵਿੱਚ ਵੇਚਿਆ ਗਿਆ ਹੈ। ਪੰਜਾਬ ਸਰਕਾਰ ਦੇ ਇਤਿਹਾਸ ਵਿੱਚ ਇਹ ਕਾਫ਼ੀ ਜ਼ਿਆਦਾ ਵੱਡੀ ਕਮਾਈ ਕੀਤੀ ਗਈ ਹੈ। ਪੰਜਾਬ ਸਰਕਾਰ ਦੀਆਂ ਵੱਖ-ਵੱਖ ਏਜੰਸੀਆਂ ਵੱਲੋਂ ਰਿਹਾਇਸ਼ੀ ਅਤੇ ਕਮਰਸ਼ੀਅਲ ਜਾਇਦਾਦ ਨੂੰ ਸੈਕਟਰ ਤੇ ਇਲਾਕੇ ਅਨੁਸਾਰ ਵੇਚਿਆ ਜਾਂਦਾ ਰਿਹਾ ਹੈ ਅਤੇ ਇਸ ਤੋਂ ਹੋਣ ਵਾਲੀ ਆਦਮਨ ਨਾਲ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਵਿਕਾਸ ਕਾਰਜ਼ ਕੀਤੇ ਜਾਂਦੇ ਹਨ।

ਸਿਰਫ ਇੱਕ ਜਾਇਦਾਦ ਦੇ ਮਿਲੇ 527 ਕਰੋੜ 

ਪੰਜਾਬ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ ਅਥਾਰਟੀ (ਪੁੱਡਾ) ਅਤੇ ਹੋਰ ਖੇਤਰੀ ਵਿਕਾਸ ਅਥਾਰਟੀਆਂ ਨੇ ਵੱਖ-ਵੱਖ ਜਾਇਦਾਦਾਂ ਦੀ ਈ-ਨਿਲਾਮੀ ਰਾਹੀਂ 2954 ਕਰੋੜ ਰੁਪਏ ਕਮਾਏ ਹਨ, ਜੋ 16 ਸਤੰਬਰ (ਸੋਮਵਾਰ) ਨੂੰ ਖਤਮ ਹੋਈ। ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਇਹ ਈ-ਨਿਲਾਮੀ 6 ਸਤੰਬਰ ਨੂੰ ਸ਼ੁਰੂ ਹੋਈ ਸੀ ਅਤੇ ਇਸ ਵਿੱਚ ਗਰੁੱਪ ਹਾਊਸਿੰਗ, ਮਲਟੀਪਲੈਕਸ, ਵਪਾਰਕ ਥਾਵਾਂ, ਰਿਹਾਇਸ਼ੀ ਪਲਾਟ, ਐੱਸਸੀਓ, ਬੂਥ, ਦੁਕਾਨਾਂ, ਐੱਸਸੀਐੱਫ ਤੇ ਹੋਰ ਜਾਇਦਾਦਾਂ ਸ਼ਾਮਲ ਸਨ।

ਇਹ ਵੀ ਪੜ੍ਹੋ: One Nation One Election: ਇਕ ਦੇਸ਼, ਇਕ ਚੋਣ ਨੂੰ ਮਨਜ਼ੂਰੀ, ਸਰਦ ਰੁੱਤ ਸੈਸ਼ਨ ‘ਚ ਪੇਸ਼ ਕੀਤਾ ਜਾਵੇਗਾ ਬਿੱਲ

ਇਸ ਸ਼ਾਨਦਾਰ ਸਫਲਤਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਮਕਾਨ ਉਸਾਰੀ ਤੇ ਸ਼ਹਿਰ ਵਿਕਾਸ ਵਿਭਾਗ ਹੇਠ ਕਾਰਜਸ਼ੀਲ ਵਿਕਾਸ ਅਥਾਰਟੀਆਂ ਨੇ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਨੂੰ ਆਪਣੀਆਂ ਸੁਪਨਮਈ ਜਾਇਦਾਦਾਂ ਖਰੀਦਣ ਦਾ ਮੌਕਾ ਦਿੱਤਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹਨਾਂ ਜਾਇਦਾਦਾਂ ਦੀ ਨਿਲਾਮੀ ਪ੍ਰਤੀ ਆਮ ਲੋਕਾਂ ਖਾਸ ਕਰਕੇ ਰਿਹਾਇਸ਼ੀ ਪਲਾਟ ਦੇ ਇਛੁੱਕ ਜਾਂ ਕਾਰੋਬਾਰ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੇ ਲੋਕਾਂ ਨੇ ਵੱਡਾ ਉਤਸ਼ਾਹ ਦਿਖਾਇਆ। ਉਨ੍ਹਾਂ ਅੱਗੇ ਕਿਹਾ ਕਿ ਹਰੇਕ ਅਧਿਕਾਰੀ ਤੇ ਮੁਲਾਜ਼ਮ ਨੇ ਆਪਣੇ ਡਿਊਟੀ ਪੇਸ਼ੇਵਾਰਾਨਾ ਅਤੇ ਜ਼ਿੰਮੇਵਾਰੀ ਨਾਲ ਨਿਭਾਈ ਹੈ ਤਾਂ ਕਿ ਇਸ ਸਮੁੱਚੀ ਪ੍ਰਕਿਰਿਆ ਨੂੰ ਪਾਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ ਜਾ ਸਕੇ। Punjab News

ਪੁੱਡਾ ਨੂੰ ਓਯੂਵੀਜੀਐੱਲ ਦੀਆਂ 162 ਜਾਇਦਾਦਾਂ ਦੀ ਨਿਲਾਮੀ ਪ੍ਰਾਪਤ ਹੋਈ | Punjab News

ਦੱਸਣਯੋਗ ਹੈ ਕਿ ਪੁੱਡਾ ਨੂੰ ਓਯੂਵੀਜੀਐੱਲ ਦੀਆਂ 162 ਜਾਇਦਾਦਾਂ ਦੀ ਨਿਲਾਮੀ ਪ੍ਰਾਪਤ ਹੋਈ। ਗਮਾਡਾ ਨੇ ਸੈਕਟਰ-62 ਵਿੱਚ ਦੋ ਕਮਰਸ਼ੀਅਲ ਥਾਵਾਂ, ਈਕੋ-ਸਿਟੀ-1 ਅਤੇ ਏਅਰੋਸਿਟੀ ਵਿੱਚ ਇੱਕ-ਇੱਕ ਰਕਬਾ (ਚੰਕ), ਸੈਕਟਰ-66 ਵਿੱਚ ਤਿੰਨ ਗਰੁੱਪ ਹਾਊਸਿੰਗ ਥਾਵਾਂ, ਐੱਸਏਐੱਸ ਨਗਰ ਦੇ ਵੱਖ-ਵੱਖ ਸੈਕਟਰਾਂ ਵਿੱਚ 16 ਐੱਸਸੀਓ ਅਤੇ 12 ਬੂਥਾਂ ਦੀ ਸਫਲ ਨਿਲਾਮੀ ਕਰਵਾਈ।

ਇਸੇ ਤਰ੍ਹਾਂ ਗਲਾਡਾ ਨੇ 32 ਜਾਇਦਾਦਾਂ ਦੀ ਨਿਲਾਮੀ ਕਰਵਾਈ। ਬਠਿੰਡਾ ਵਿਕਾਸ ਅਥਾਰਟੀ (ਬੀਡੀਏ) ਨੇ 23 ਜਾਇਦਾਦਾਂ ਦੀ ਨਿਲਾਮੀ ਕਰਵਾਈ। ਅੰਮ੍ਰਿਤਸਰ ਵਿਕਾਸ ਅਥਾਰਟੀ (ਏਡੀਏ) ਅਤੇ ਜਲੰਧਰ ਵਿਕਾਸ ਅਥਾਰਟੀ (ਜੇਡੀਏ) ਨੇ ਕ੍ਰਮਵਾਰ 34 ਅਤੇ 22 ਜਾਇਦਾਦਾਂ ਦੀ ਨਿਲਾਮੀ ਕਰਵਾਈ ਅਤੇ ਪਟਿਆਲਾ ਵਿਕਾਸ ਅਥਾਰਟੀ (ਪੀਡੀਏ) ਨੇ 17 ਜਾਇਦਾਦਾਂ ਦੀ ਨਿਲਾਮੀ ਕਰਵਾਈ। ਸਫਲ ਬੋਲੀਕਾਰਾਂ ਨੂੰ ਕੁੱਲ ਕੀਮਤ ਦੀ 10 ਫੀਸਦੀ ਰਾਸ਼ੀ ਜਮ੍ਹਾਂ ਕਰਵਾਉਣ ’ਤੇ ਸਬੰਧਿਤ ਜਗ੍ਹਾ ਅਲਾਟ ਕੀਤੀ ਜਾਵੇਗੀ ਅਤੇ ਕੁੱਲ ਕੀਮਤ ਦੀ 25 ਫੀਸਦੀ ਰਾਸ਼ੀ ਦੀ ਅਦਾਇਗੀ ਕਰਨ ਮਗਰੋਂ ਕਬਜ਼ਾ ਸੌਂਪਿਆ ਜਾਵੇਗਾ।

Punjab News
Punjab News

About The Author

Related Posts