Punjab

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
Ravi River Flood Threat: ਰਾਵੀ ਦਰਿਆ ’ਚ ਹੋ ਰਹੀ ਨਜਾਇਜ਼ ਮਾਈਨਿੰੰਗ ਅਤੇ ਬੰਨਾਂ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਮੁੜ ਹੜ੍ਹਾਂ ਦਾ ਡਰ ਸਤਾਉਣ ਲੱਗਾ

Hospital Blast News: ਕਲਾਨੌਰ ਦੇ ਨਿੱਜੀ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਧਮਾਕਾ

ਪੁਲਿਸ, ਫੋਰੈਂਸਿਕ ਟੀਮ ਅਤੇ ਹੋਰ ਜਾਂਚ ਏਜੰਸੀਆਂ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਕੀਤੀ ਜਾ ਰਹੀ ਹੈ ਜਾਂਚ

Satinder Mathur  Picture
Published On

Hospital Blast News:

Hospital Blast News
Hospital Blast News: ਕਲਾਨੌਰ ਦੇ ਨਿੱਜੀ ਹਸਪਤਾਲ ਦੀ ਐਮਰਜੈਂਸੀ ਵਾਰਡ 'ਚ ਧਮਾਕਾ

ਗੁਰਦਾਸਪੁਰ (ਸੱਚ ਕਹੂੰ ਨਿਊਜ਼/ਸ਼ਬਦ)। ਗੁਰਦਾਸਪੁਰ ਦੇ ਬੱਸ ਸਟੈਂਡ ਨੇੜੇ ਸਥਿਤ ਇੱਕ ਨਿੱਜੀ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦੁਪਹਿਰ ਵੇਲੇ ਹੋਏ ਧਮਾਕੇ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਧਮਾਕੇ ਦੀ ਆਵਾਜ਼ ਇੰਨੀ ਤੇਜ਼ ਸੀ ਕਿ ਇਹ ਦੂਰ-ਦੂਰ ਤੱਕ ਸੁਣਾਈ ਦਿੱਤੀ, ਜਦਕਿ ਧਮਾਕੇ ਕਾਰਨ ਹਸਪਤਾਲ ਦੀਆਂ ਖਿੜਕੀਆਂ ਵੀ ਟੁੱਟ ਗਈਆਂ।

ਪ੍ਰਤੱਖਦਰਸ਼ੀਆਂ ਅਤੇ ਆਸ-ਪਾਸ ਦੇ ਦੁਕਾਨਦਾਰਾਂ ਅਨੁਸਾਰ ਧਮਾਕੇ ਦੀ ਗੂੰਜ ਕਾਫ਼ੀ ਦੂਰ ਤੱਕ ਸੁਣਾਈ ਦਿੱਤੀ, ਜਿਸ ਨਾਲ ਲੋਕਾਂ ਵਿੱਚ ਹੜਕੰਪ ਮਚ ਗਿਆ। ਘਟਨਾ ਤੋਂ ਬਾਅਦ ਸਾਹਮਣੇ ਆਈ ਸੀਸੀਟੀਵੀ ਫੁਟੇਜ ਵਿੱਚ ਇੱਕ ਸ਼ੱਕੀ ਵਿਅਕਤੀ ਦੀ ਤਸਵੀਰ ਵੀ ਕੈਦ ਹੋਈ ਦੱਸੀ ਜਾ ਰਹੀ ਹੈ, ਜਿਸ ਦੇ ਆਧਾਰ 'ਤੇ ਪੁਲਿਸ ਵੱਲੋਂ ਜਾਂਚ ਅੱਗੇ ਵਧਾਈ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਅਮੋਲਕ ਸਿੰਘ ਕਾਹਲੋ ਅਤੇ ਐਸਐਚਓ ਜਤਿੰਦਰਪਾਲ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਬਾਅਦ ਵਿੱਚ ਐਸਐਸਪੀ ਗੁਰਦਾਸਪੁਰ ਆਦਿੱਤਿਆ ਵੀ ਮੌਕੇ 'ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਸੂਚਨਾ ਮਿਲਦੇ ਹੀ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ ਅਤੇ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਫੋਰੈਂਸਿਕ ਟੀਮ ਨੂੰ ਵੀ ਮੌਕੇ 'ਤੇ ਬੁਲਾਇਆ ਗਿਆ ਹੈ ਅਤੇ ਵਿਗਿਆਨਕ ਢੰਗ ਨਾਲ ਸਬੂਤ ਇਕੱਠੇ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ: Sourav Ganguly Security: ਭਾਜਪਾ ਸਰਕਾਰ ਨੇ ਸੌਰਵ ਗਾਂਗੁਲੀ ਦੀ ਸੁਰੱਖਿਆ ਘਟਾਈ

ਇਸ ਦੌਰਾਨ ਹਸਪਤਾਲ ਦੇ ਡਾਕਟਰ ਐਸ.ਕੇ. ਮੁਲਤਾਨੀ ਨੇ ਦੱਸਿਆ ਕਿ ਐਮਰਜੈਂਸੀ ਰੂਮ ਵਿੱਚ ਹੋਏ ਧਮਾਕੇ ਨਾਲ ਨੁਕਸਾਨ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਸਪਤਾਲ ਨੂੰ ਨਿਸ਼ਾਨਾ ਬਣਾਉਂਦੇ ਹੋਏ ਧਮਾਕਾਖੇਜ਼ ਸਮੱਗਰੀ ਸੁੱਟੀ ਗਈ ਹੈ। ਡਾ. ਮੁਲਤਾਨੀ ਨੇ ਕਿਹਾ ਕਿ ਪਿਛਲੇ ਸਾਲ ਤੋਂ ਉਨ੍ਹਾਂ ਨੂੰ ਫਿਰੌਤੀ ਸਬੰਧੀ ਧਮਕੀਆਂ ਮਿਲ ਰਹੀਆਂ ਸਨ, ਜਿਸ ਬਾਰੇ ਪੁਲਿਸ ਨੂੰ ਸ਼ਿਕਾਇਤ ਵੀ ਕੀਤੀ ਗਈ ਸੀ। ਉਨ੍ਹਾਂ ਅਨੁਸਾਰ ਉਸ ਸਮੇਂ ਉਨ੍ਹਾਂ ਨੂੰ ਕਰੀਬ ਦੋ ਮਹੀਨਿਆਂ ਲਈ ਸੁਰੱਖਿਆ ਮੁਹੱਈਆ ਕਰਵਾਈ ਗਈ ਸੀ। ਡਾ. ਮੁਲਤਾਨੀ ਨੇ ਪ੍ਰਸ਼ਾਸਨ ਤੋਂ ਮੁੜ ਸੁਰੱਖਿਆ ਮੁਹੱਈਆ ਕਰਵਾਉਣ ਅਤੇ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਫਿਲਹਾਲ ਪੁਲਿਸ, ਫੋਰੈਂਸਿਕ ਟੀਮ ਅਤੇ ਹੋਰ ਜਾਂਚ ਏਜੰਸੀਆਂ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਫੁਟੇਜ ਸਮੇਤ ਹੋਰ ਸਬੂਤਾਂ ਨੂੰ ਖੰਗਾਲਿਆ ਜਾ ਰਿਹਾ ਹੈ।

About The Author

Latest News

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
IAF Aircraft Crash: ਅਸਾਮ ਦੇ ਜੋਰਹਾਟ ’ਚ ਭਾਰਤੀ ਹਵਾਈ ਫੌਜ ਦਾ ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ

Related Posts