Malerkotla News: ਗੈਰ-ਕਾਨੂੰਨੀ ਪਟਾਕੇ ਬਣਾਉਣ ਵਾਲੀ ਇਕਾਈ ਦਾ ਪਰਦਾਫਾਸ਼, ਵਿਸਫੋਟਕ ਸਮੱਗਰੀ ਬਰਾਮਦ

ਤਿੰਨ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ, ਸਾਵਧਾਨੀ ਵਜੋਂ ਤਿੰਨ ਹੋਰ ਵਿਅਕਤੀ ਹਿਰਾਸਤ ਵਿੱਚ ਲਏ

Ravinder Sharma Picture
Published On

ਅਹਿਮਦਗੜ੍ਹ/ਮਾਲੇਰਕੋਟਲਾ (ਗੁਰਤੇਜ ਜੋਸ਼ੀ)। ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮਾਲੇਰਕੋਟਲਾ ਪੁਲਿਸ ਨੇ ਪਿੰਡ ਦਹਲੀਜ ਕਲਾਂ ਵਿਖੇ ਬਿਨਾਂ ਲਾਇਸੈਂਸ ਗੈਰ-ਕਾਨੂੰਨੀ ਢੰਗ ਨਾਲ ਪਟਾਕੇ ਬਣਾਉਣ ਵਾਲੀ ਇਕਾਈ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਮੌਕੇ ਤੋਂ ਪਟਾਕੇ ਬਣਾਉਣ ਵਿੱਚ ਵਰਤੀ ਜਾਣ ਵਾਲੀ ਵਿਸਫੋਟਕ ਸਮੱਗਰੀ ਬਰਾਮਦ ਕਰਦਿਆਂ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ, ਜਦਕਿ ਸਾਵਧਾਨੀ ਵਜੋਂ ਤਿੰਨ ਹੋਰ ਵਿਅਕਤੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ।

ਸੀਨੀਅਰ ਕਪਤਾਨ ਪੁਲਿਸ ਹਰਕਮਲ ਪ੍ਰੀਤ ਸਿੰਘ ਖੱਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕਾਰਵਾਈ ਐੱਸਪੀ (ਡੀ) ਰਮਨਦੀਪ ਭੁੱਲਰ, ਡੀ.ਐੱਸ.ਪੀ. ਸੁਮਿਤ ਸੂਦ ਅਤੇ ਥਾਣਾ ਸਦਰ ਅਹਿਮਦਗੜ੍ਹ ਦੀ ਪੁਲਿਸ ਟੀਮ ਦੀ ਅਗਵਾਈ ਹੇਠ ਕੀਤੀ ਗਈ। 13 ਅਕਤੂਬਰ ਦੀ ਸ਼ਾਮ ਨੂੰ ਗਸ਼ਤ ਦੌਰਾਨ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਦਹਲੀਜ ਕਲਾਂ ਸਥਿਤ ਸਾਇਮਨ ਪੈਲੇਸ ਵਿੱਚ ਗੈਰ-ਕਾਨੂੰਨੀ ਢੰਗ ਨਾਲ ਪਟਾਕੇ ਬਣਾਏ ਜਾ ਰਹੇ ਹਨ। ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਕੀਤੀ ਅਤੇ ਪਟਾਕੇ ਬਣਾਉਣ ਵਿੱਚ ਵਰਤੀ ਜਾਣ ਵਾਲੀ ਵੱਡੀ ਮਾਤਰਾ ਵਿੱਚ ਸਮੱਗਰੀ ਬਰਾਮਦ ਕੀਤੀ।

Read Also: ਮੁਫ਼ਤ ਮੈਡੀਕਲ ਚੈਕਅੱਪ ’ਚ 86 ਮਰੀਜਾਂ ਦਾ ਚੈਕਅੱਪ ਤੇ ਮੁਫ਼ਤ ਦਵਾਈਆਂ ਵੰਡੀਆਂ

About The Author

Related Posts