Punjab

Jalandhar News: ਜਲੰਧਰ ’ਚ ਚੱਲਦੀ ਸਕਾਰਪੀਓ ਨੂੰ ਲੱਗੀ ਭਿਆਨਕ ਅੱਗ
Punjab Youth Congress: ਧੂਰੀ ਦੇ ਸ਼ੁਭਮ ਸ਼ਰਮਾ ਸ਼ੁਭੀ ਬਣੇ ਪੰਜਾਬ ਯੂਥ ਕਾਂਗਰਸ ਦੇ ਨਵੇਂ ਸੂਬਾ ਪ੍ਰਧਾਨ
Health News: ਪੰਜਾਬ 'ਚ ਮਹਿਲਾਵਾਂ ਨੂੰ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੁਰੱਖਿਅਤ ਅਤੇ ਸਮੇਂ ਸਿਰ ਪ੍ਰਜਨਨ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਦਾ ਲਾਭ
Kejriwal: ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਤਹਿਤ ਪੰਜਾਬ ਦੀਆਂ ਔਰਤਾਂ ਨੂੰ 1 ਜੁਲਾਈ ਨੂੰ ₹3,000 ਤੇ ਦਲਿਤ ਔਰਤਾਂ ਨੂੰ ₹4,500 ਮਿਲਣਗੇ, ਇਹ ਦੁਨੀਆ ਦਾ ਸਭ ਤੋਂ ਵੱਡਾ ਮਹਿਲਾ ਸਸ਼ਕਤੀਕਰਨ ਪ੍ਰੋਗਰਾਮ ਹੈ: ਅਰਵਿੰਦ ਕੇਜਰੀਵਾਲ
Punjab Government Schemes: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ 'ਆਪ' ਵੱਲੋਂ ਦਿੱਤੀਆਂ 100% ਗਾਰੰਟੀਆਂ ਪੂਰੀਆਂ ਕੀਤੀਆਂ: ਬਲਤੇਜ ਪੰਨੂ

Aadhaar Card Update: ਲੋਕਾਂ ਨੂੰ ਲੰਮੀਆਂ ਲਾਈਨਾਂ ਤੋਂ ਮਿਲੇਗਾ ਛੁਟਕਾਰਾ, ਮੁੱਖ ਡਾਕਘਰ ਤੇ ਆਧਾਰ ਕਾਊਂਟਰਾਂ ਦਾ ਸਮਾਂ ਵਧਾਇਆ

ਸਵੇਰੇ 7:30 ਵਜੇ ਤੋਂ ਸ਼ਾਮ 8:00 ਵਜੇ ਤੱਕ ਮਿਲਣਗੀਆਂ ਆਧਾਰ ਸੇਵਾਵਾਂ

Satinder Mathur  Picture
Published On

Aadhaar Card Update: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਭਾਰਤੀ ਡਾਕ ਵਿਭਾਗ ਵੱਲੋਂ ਆਮ ਲੋਕਾਂ ਨੂੰ ਬਿਹਤਰ ਅਤੇ ਸੁਵਿਧਾਜਨਕ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਮੁੱਖ ਡਾਕਘਰ ਫ਼ਰੀਦਕੋਟ ਅਤੇ ਮੁੱਖ ਡਾਕਘਰ ਮੋਗਾ ਵਿਖੇ ਚੱਲ ਰਹੇ ਆਧਾਰ ਕਾਊਂਟਰਾਂ ਦੇ ਕੰਮਕਾਜੀ ਸਮੇਂ ਵਿੱਚ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਪਰਡੈਂਟ ਡਾਕਘਰ ਫ਼ਰੀਦਕੋਟ ਮੰਡਲ ਵਿਵੇਕ ਨਿਧੀ ਸਿੰਘ ਨੇ ਦੱਸਿਆ ਕਿ ਹੁਣ ਦੋਵੇਂ ਹੈੱਡ ਪੋਸਟ ਆਫਿਸਾਂ ਵਿੱਚ ਆਧਾਰ ਕਾਰਡ ਨਾਲ ਸਬੰਧਤ ਸਾਰੀਆਂ ਸੇਵਾਵਾਂ ਸਵੇਰੇ 7:30 ਵਜੇ ਤੋਂ ਸ਼ਾਮ 8:00 ਵਜੇ ਤੱਕ ਉਪਲੱਬਧ ਰਹਿਣਗੀਆਂ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਲੋਕਾਂ ਨੂੰ ਆਪਣੀ ਸਹੂਲਤ ਅਨੁਸਾਰ ਆਧਾਰ ਸੇਵਾਵਾਂ ਪ੍ਰਾਪਤ ਕਰਨ ਦਾ ਵਧੇਰੇ ਮੌਕਾ ਮਿਲੇਗਾ।

ਉਨ੍ਹਾਂ ਦੱਸਿਆ ਕਿ ਨਵਾਂ ਆਧਾਰ ਕਾਰਡ ਬਣਵਾਉਣ, ਆਧਾਰ ਵਿੱਚ ਨਾਂਅ, ਪਤਾ, ਜਨਮ ਮਿਤੀ ਜਾਂ ਹੋਰ ਵੇਰਵਿਆਂ ਦੀ ਸੋਧ ਕਰਵਾਉਣ ਅਤੇ ਹੋਰ ਸਬੰਧਤ ਸੇਵਾਵਾਂ ਲਈ ਲੋਕ ਹੁਣ ਵਧੇ ਹੋਏ ਸਮੇਂ ਦਾ ਲਾਭ ਲੈ ਸਕਣਗੇ। ਇਸ ਨਾਲ ਖ਼ਾਸ ਤੌਰ 'ਤੇ ਸਕੂਲੀ ਵਿਦਿਆਰਥੀਆਂ, ਨੌਕਰੀਪੇਸ਼ਾ ਲੋਕਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੂੰ ਵੱਡੀ ਸਹੂਲਤ ਮਿਲੇਗੀ। ਸੁਪਰਡੈਂਟ ਡਾਕਘਰ ਨੇ ਦੱਸਿਆ ਕਿ ਪਹਿਲਾਂ ਆਧਾਰ ਕਾਊਂਟਰ ਰੋਜ਼ਾਨਾ ਲਗਭਗ 8 ਘੰਟੇ ਕੰਮ ਕਰਦੇ ਸਨ, ਜਦਕਿ ਹੁਣ ਇਹ ਕਾਊਂਟਰ ਕਰੀਬ 13 ਘੰਟੇ ਲੋਕਾਂ ਦੀ ਸੇਵਾ ਲਈ ਉਪਲਬਧ ਰਹਿਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੁਵਿਧਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਧਾਰ ਸਬੰਧੀ ਕੰਮ ਸਮੇਂ ਸਿਰ ਕਰਵਾਉਣ।

About The Author

Related Posts