Punjab
Mansa News: ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰਿਕ ਮੈਂਬਰਾਂ ਨੂੰ ਮਿਲੀ ਸੁਰੱਖਿਆ
ਸੁਰੱਖਿਆ ਵਜੋਂ ਤੈਨਾਤ ਸੀਆਰਪੀਐਫ ਜਵਾਨਾਂ ਨੇ ਮਾਨਸਾ ਪੁੱਜ ਕੇ ਆਪਣੀ ਡਿਊਟੀ ਸੰਭਾਲ ਲਈ
ਮਾਨਸਾ (ਸੁਖਜੀਤ ਮਾਨ)। ਐਂਟੀ ਡਰੱਗ ਟਾਸਕ ਫੋਰਸ ਮਾਨਸਾ ਦੇ ਮੈਂਬਰ ਪਰਵਿੰਦਰ ਸਿੰਘ ਝੋਟਾ ਜਿਸ ਦਾ ਲੰਘੀ 13 ਅਕਤੂਬਰ ਨੂੰ ਮੈਡੀਕਲ ਸੰਚਾਲਕ ਅਸ਼ਵਨੀ ਕੁਮਾਰ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਉਸ ਦੇ ਪਰਿਵਾਰਿਕ ਮੈਂਬਰਾਂ ਨੂੰ ਕੇਂਦਰ ਸਰਕਾਰ ਵੱਲੋਂ ਸਖਤ ਸੁਰੱਖਿਆ ਮੁਹਈਆ ਕਰਵਾਈ ਗਈ ਹੈ।
ਕੁਝ ਦਿਨ ਪਹਿਲਾਂ ਇਸ ਮਾਮਲੇ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪਰਿਵਾਰਿਕ ਮੈਂਬਰਾਂ ਨੂੰ ਮਿਲਣ ਮਾਨਸਾ ਆਏ ਸੀ ਤਾਂ ਉਹਨਾਂ ਨੇ ਪਰਿਵਾਰ ਨੂੰ ਇਸ ਮਸਲੇ ਵਿੱਚ ਇਨਸਾਫ ਦੇ ਨਾਲ ਨਾਲ ਸਖਤ ਸੁਰੱਖਿਆ ਦਾ ਵਾਅਦਾ ਕੀਤਾ ਸੀ। ਉਸ ਵਾਅਦੇ ਤਹਿਤ ਅੱਜ ਕੇਂਦਰ ਸਰਕਾਰ ਵੱਲੋਂ ਪਰਿਵਾਰ ਨੂੰ ਸਖਤ ਸੁਰੱਖਿਆ ਦੇ ਦਿੱਤੀ ਗਈ ਹੈ। ਸੁਰੱਖਿਆ ਵਜੋਂ ਤੈਨਾਤ ਸੀਆਰਪੀਐਫ ਜਵਾਨਾਂ ਨੇ ਮਾਨਸਾ ਪੁੱਜ ਕੇ ਆਪਣੀ ਡਿਊਟੀ ਸੰਭਾਲ ਲਈ।
ਦੱਸਣਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਦੇ 13 ਅਕਤੂਬਰ ਨੂੰ ਹੋਏ ਕਤਲ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਦੇ ਨਾਲ ਨਾਲ ਵੱਡੀ ਗਿਣਤੀ ਲੋਕ ਮਾਨਸਾ ਵਿਖੇ ਪੱਕਾ ਧਰਨਾ ਲਗਾ ਕੇ ਬੈਠੇ ਹੋਏ ਹਨ। ਕਤਲ ਤੋਂ 18 ਦਿਨ ਬਾਅਦ ਵੀ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਨਹੀਂ ਹੋਇਆ। ਪਰਿਵਾਰਿਕ ਮੈਂਬਰਾਂ ਵੱਲੋਂ ਅਤੇ ਇਨਸਾਫ ਕਮੇਟੀ ਵੱਲੋਂ ਇਹ ਐਲਾਨ ਕੀਤਾ ਹੋਇਆ ਹੈ ਕਿ ਜਿੰਨਾ ਸਮਾਂ ਪਰਿਵਾਰ ਦੀਆਂ ਸਾਰੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਓਨਾ ਸਮਾਂ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਨਹੀਂ ਕਰਵਾਇਆ ਜਾਵੇਗਾ।
Read Also ; ਦੋ ਆਰਮੀ ਸਕੂਲਾਂ ਤੇ ਰੇਲਵੇ ਟਰੈਕਾਂ ਨੂੰ ਬੰਬ ਨਾਲ ਉਡਾਉਣ ਦੀ ਈਮੇਲ ਧਮਕੀ
Comments