Faridkot News: ਫ਼ਰੀਦਕੋਟ ਦੀ ਸੈਂਟਰਲ ਮਾਡਰਨ ਜ਼ੇਲ੍ਹ ’ਚ ਪੁਲਿਸ ਦਾ ਅਚਾਨਕ ਸਰਚ ਆਪ੍ਰੇਸ਼ਨ

ਜ਼ੇਲ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ੇਲ੍ਹ ਦੇ ਹਰ ਹਿੱਸੇ ਦੀ ਬਾਰੀਕੀ ਨਾਲ ਤਲਾਸ਼ੀ

Khushdeep Singh Picture
Published On

Faridkot News: ਫ਼ਰੀਦਕੋਟ (ਸੱਚ ਕਹੂੰ ਨਿਊਜ਼/ਹਿੰ.ਸ.)। ਫ਼ਰੀਦਕੋਟ ਜ਼ਿਲ੍ਹਾ ਪੁਲਿਸ ਨੇ ਮੰਗਲਵਾਰ ਨੂੰ ਸੈਂਟਰਲ ਮਾਡਰਨ ਜ਼ੇਲ੍ਹ ’ਚ ਵੱਡੇ ਪੱਧਰ ’ਤੇ ਅਚਾਨਕ ਸਰਚ ਅਭਿਆਨ ਚਲਾਇਆ। ਇਸ ਦੌਰਾਨ ਕਰੀਬ 100 ਪੁਲਿਸ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ, ਜਿਨ੍ਹਾਂ ਨੇ ਜ਼ੇਲ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ੇਲ੍ਹ ਦੇ ਹਰ ਹਿੱਸੇ ਦੀ ਬਾਰੀਕੀ ਨਾਲ ਤਲਾਸ਼ੀ ਲਈ। ਇਸ ਅਭਿਆਨ ਦਾ ਮੁੱਖ ਉਦੇਸ਼ ਜ਼ੇਲ੍ਹ ਅੰਦਰ ਕਿਸੇ ਵੀ ਤਰ੍ਹਾਂ ਦੀ ਗੈਰਕਾਨੂੰਨੀ ਗਤੀਵਿਧੀ, ਨਸ਼ੀਲੇ ਪਦਾਰਥਾਂ ਤੇ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕਰਨਾ ਸੀ। ਇਹ ਵਿਸ਼ੇਸ਼ ਸਰਚ ਅਭਿਆਨ ਡੀਐੱਸਪੀ (ਡੀ) ਅਵਤਾਰ ਸਿੰਘ ਰਾਜਪਾਲ ਦੀ ਨਿਗਰਾਨੀ ਹੇਠ ਚਲਾਇਆ ਗਿਆ। ਉਨ੍ਹਾਂ ਦੇ ਨਾਲ ਵੱਖ-ਵੱਖ ਥਾਣਿਆਂ ਦੇ ਐੱਸਐੱਚਓ ਤੇ ਜ਼ੇਲ੍ਹ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਜ਼ੂਦ ਰਹੇ।

ਪੁਲਿਸ ਟੀਮਾਂ ਨੇ ਕੈਦੀਆਂ ਦੀਆਂ ਬੈਰਕਾਂ, ਕੈਂਟੀਨ, ਬਾਥਰੂਮ, ਜ਼ੇਲ੍ਹ ਦੀ ਚਾਰਦੀਵਾਰੀ, ਨਿਗਰਾਨੀ ਕੈਮਰਿਆਂ ਤੇ ਹੋਰ ਸੁਰੱਖਿਆ ਪ੍ਰਬੰਧਾਂ ਦੀ ਡੂੰਘਾਈ ਨਾਲ ਜਾਂਚ ਕੀਤੀ। ਡੀਐੱਸਪੀ ਅਵਤਾਰ ਸਿੰਘ ਰਾਜਪਾਲ ਨੇ ਦੱਸਿਆ ਕਿ ਮਹਿਲਾ ਬੈਰਕਾਂ ਦੀ ਤਲਾਸ਼ੀ ਮਹਿਲਾ ਪੁਲਿਸ ਕਰਮਚਾਰੀਆਂ ਵੱਲੋਂ ਪੂਰੀ ਸੰਵੇਦਨਸ਼ੀਲਤਾ ਤੇ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਦਿਆਂ ਲਈ ਗਈ। ਇਸ ਦੌਰਾਨ ਮਹਿਲਾ ਕੈਦੀਆਂ ਦੀ ਨਿੱਜਤਾ ਤੇ ਸਨਮਾਨ ਦਾ ਪੂਰਾ ਧਿਆਨ ਰੱਖਿਆ ਗਿਆ। ਪੁਲਿਸ ਵੱਲੋਂ ਇਹ ਕਾਰਵਾਈ ਜ਼ੇਲ੍ਹ ਅੰਦਰ ਮੋਬਾਈਲ ਫੋਨ, ਨਸ਼ੀਲੇ ਪਦਾਰਥਾਂ ਤੇ ਹੋਰ ਪਾਬੰਦੀਸ਼ੁਦਾ ਸਮਾਨ ਦੀ ਮੌਜ਼ੂਦਗੀ ਦੀ ਜਾਂਚ ਕਰਨ ਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਕੀਤੀ ਗਈ। ਪੂਰੇ ਸਰਚ ਆਪ੍ਰੇਸ਼ਨ ਨੂੰ ਗੁਪਤ ਰੱਖਿਆ ਗਿਆ ਤਾਂ ਜੋ ਕੋਈ ਵੀ ਗੈਰ-ਸਮਾਜਿਕ ਅਨਸਰ ਪਹਿਲਾਂ ਤੋਂ ਸੁਚੇਤ ਹੋ ਕੇ ਬਚ ਨਾ ਸਕੇ। Faridkot News

ਇਹ ਵੀ ਪੜ੍ਹੋ : IMD Weather Forecast: ਦੇਸ਼ ਦੇ ਉੱਤਰ-ਪੂਰਬੀ ਖੇਤਰ ’ਚ ਅਗਲੇ ਦੋ ਦਿਨਾਂ ਦੌਰਾਨ ਭਾਰੀ ਮੀਂਹ ਪੈਣ ਦੀ ਸੰਭਾਵਨਾ

About The Author

Related Posts