Bomb Threat Punjab: ਫ਼ਰੀਦਕੋਟ ਡੀਸੀ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਵੱਲੋਂ ਸਰਚ ਆਪ੍ਰੇਸ਼ਨ ਜਾਰੀ

ਫ਼ਰੀਦਕੋਟ ਡੀਸੀ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਵੱਲੋਂ ਸਰਚ ਆਪ੍ਰੇਸ਼ਨ ਜਾਰੀ

Khushdeep Singh Picture
Published On

ਫਰੀਦਕੋਟ (ਗੁਰਪ੍ਰੀਤ ਪੱਕਾ)। ਸਥਾਨਕ ਮਿੰਨੀ ਸਕੱਤਰੇਤ ਸਥਿਤ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਮੰਗਲਵਾਰ ਦੁਪਹਿਰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਜ਼ਿਲ੍ਹਾ ਪੁਲਿਸ ’ਚ ਹੜਕੰਪ ਮਚ ਗਿਆ। ਧਮਕੀ ਨੂੰ ਗੰਭੀਰਤਾ ਨਾਲ ਲੈਂਦਿਆਂ ਡੀਐਸਪੀ ਤਰਲੋਚਨ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਤੁਰੰਤ ਡੀਸੀ ਦਫ਼ਤਰ ਦੇ ਪੂਰੇ ਪਰਿਸਰ ’ਚ ਸਰਚ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ। ਜਾਣਕਾਰੀ ਅਨੁਸਾਰ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਕਥਿਤ ਤੌਰ ’ਤੇ ‘ਖਾਲਿਸਤਾਨ ਨੈਸ਼ਨਲ ਆਰਮੀ’ ਦੇ ਨਾਮ ਤੋਂ ਈਮੇਲ ਭੇਜ ਕੇ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਈਮੇਲ ਪ੍ਰਾਪਤ ਹੋਣ ਤੋਂ ਤੁਰੰਤ ਬਾਅਦ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ। ਏਹਤਿਆਤ ਵਜੋਂ ਪੁਲਿਸ ਵੱਲੋਂ ਦਫ਼ਤਰ ਵਿੱਚ ਮੌਜੂਦ ਮੁਲਾਜ਼ਮਾਂ ਤੇ ਆਮ ਲੋਕਾਂ ਨੂੰ ਬਾਹਰ ਕੱਢ ਕੇ ਪੂਰੇ ਪਰਿਸਰ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਸਰਚ ਆਪ੍ਰੇਸ਼ਨ ਦੌਰਾਨ ਐਂਟੀ-ਸੈਬੋਟਾਜ ਟੀਮ ਅਤੇ ਡੌਗ ਸਕੁਐਡ ਦੀ ਮਦਦ ਨਾਲ ਡਿਪਟੀ ਕਮਿਸ਼ਨਰ ਦਫ਼ਤਰ ਦੀ ਇਮਾਰਤ, ਆਸ-ਪਾਸ ਦੇ ਇਲਾਕੇ ਤੇ ਹੋਰ ਥਾਵਾਂ ਦੀ ਡੂੰਘਾਈ ਨਾਲ ਤਲਾਸ਼ੀ ਲਈ ਗਈ। Faridkot Latest News

ਇਹ ਵੀ ਪੜ੍ਹੋ : KPSC ਭਰਤੀ ਮਾਮਲੇ 'ਚ ਈਡੀ ਨੇ ਕਰਨਾਟਕ ਅਤੇ ਗੁਜਰਾਤ 'ਚ 21 ਥਾਵਾਂ 'ਤੇ ਕੀਤੀ ਛਾਪੇਮਾਰੀ

ਹਾਲਾਂਕਿ ਤਲਾਸ਼ੀ ਦੌਰਾਨ ਪੁਲਿਸ ਨੂੰ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਜਾਂ ਇਤਰਾਜ਼ਯੋਗ ਵਸਤੂ ਬਰਾਮਦ ਨਹੀਂ ਹੋਈ। ਇਸ ਸਬੰਧੀ ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਈਮੇਲ ਰਾਹੀਂ ਧਮਕੀ ਮਿਲਣ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਪੂਰੇ ਪਰਿਸਰ ਦੀ ਗਹਿਰਾਈ ਨਾਲ ਜਾਂਚ ਕੀਤੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਸੂਬੇ ਦੇ ਵੱਖ-ਵੱਖ ਹਿੱਸਿਆਂ ਤੇ ਫਰੀਦਕੋਟ ’ਚ ਇਸ ਤਰ੍ਹਾਂ ਦੀਆਂ ਝੂਠੀਆਂ ਧਮਕੀਆਂ ਮਿਲਦੀਆਂ ਰਹੀਆਂ ਹਨ, ਪਰ ਪੁਲਿਸ ਪ੍ਰਸ਼ਾਸਨ ਵੱਲੋਂ ਹਰ ਧਮਕੀ ਨੂੰ ਗੰਭੀਰਤਾ ਨਾਲ ਲੈਂਦਿਆਂ ਸੁਰੱਖਿਆ ਦੇ ਸਾਰੇ ਲੋੜੀਂਦੇ ਕਦਮ ਚੁੱਕੇ ਜਾਂਦੇ ਹਨ। ਡੀਐਸਪੀ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦਫ਼ਤਰ ਤੇ ਇਸ ਦੇ ਆਸ-ਪਾਸ ਦੇ ਇਲਾਕੇ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਗਈ ਹੈ ਤੇ ਫਿਲਹਾਲ ਕੋਈ ਵੀ ਇਤਰਾਜ਼ਯੋਗ ਵਸਤੂ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਸਥਿਤੀ ’ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ ਤੇ ਸੁਰੱਖਿਆ ਪ੍ਰਬੰਧਾਂ ਨੂੰ ਚੌਕਸ ਰੱਖਿਆ ਗਿਆ ਹੈ।

About The Author

Related Posts