Faridkot Protest: ਫਰੀਦਕੋਟ ’ਚ ਮੁਲਾਜ਼ਮਾਂ ਨੇ ਸਰਕਾਰ ਵਿਰੁੱਧ ਪੱਤਰ ਦੀਆਂ ਕਾਪੀਆਂ ਫੂਕੀਆਂ
ਡਿਪਟੀ ਕਮਿਸ਼ਨਰ ਫਰੀਦਕੋਟ ਦੇ ਦਫਤਰ ਸਾਹਮਣੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਪ੍ਰਦਰਸ਼ਨ
Faridkot Protest: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਅੱਜ ਸਥਾਨਕ ਮਿੰਨੀ ਸਕੱਤਰੇਤ ਵਿਖੇ ਡਿਪਟੀ ਕਮਿਸ਼ਨਰ ਦੇ ਦਫਤਰ ਸਾਹਮਣੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖਿਲਾਫ਼ ਤਿੱਖੀ ਨਾਹਰੇਬਾਜੀ ਪਿਛਲੀ ਹੁਕਮਰਾਨ ਕਾਂਗਰਸ ਸਰਕਾਰ ਵੱਲੋਂ ਮਿਤੀ 17 ਜੁਲਾਈ 2020 ਨੂੰ ਜਾਰੀ ਕੀਤੇ ਗਏ ਮੁਲਾਜ਼ਮ ਵਿਰੋਧੀ ਪੱਤਰ ਦੀਆਂ ਕਾਪੀਆਂ ਫੁਕੀਆਂ ਗਈਆਂ। ਇਸ ਐਕਸ਼ਨ ਦਾ ਸੱਦਾ ਸਾਂਝੀ ਤਾਲਮੇਲ ਕਮੇਟੀ, ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵੱਲੋਂ ਸੂਬੇ ਭਰ ਦੇ ਜ਼ਿਲ੍ਹਾ ਤੇ ਤਹਿਸੀਲ ਪੱਧਰ ਤੇ ਕਰਨ ਦਾ ਦਿੱਤਾ ਗਿਆ ਸੀ। ਇਸ ਐਕਸ਼ਨ ਸਮੇਂ ਮੁਲਾਜ਼ਮ ਅਤੇ ਪੈਨਸ਼ਨਰ ਕਾਲੇ ਬਿੱਲੇ ਲਗਾਕੇ, ਕਾਲੇ ਚੋਗੇ ਪਾਕੇ, ਕਾਲੀਆਂ ਪੱਟੀਆਂ, ਦਸਤਾਰਾਂ ਪਾ ਕੇ ਸ਼ਾਮਲ ਹੋਏ।
ਇਸ ਮੌਕੇ ਤੇ ਸੰਬੋਧਨ ਕਰਦਿਆਂ ਮੁਲਾਜ਼ਮਾਂ ਦੇ ਸੂਬਾਈ ਆਗੂ ਗੁਰਨਾਮ ਸਿੰਘ ਵਿਰਕ ਮੁੱਖ ਕਨਵੀਨਰ ਸਾਂਝਾ ਮੁਲਾਜ਼ਮ ਮੰਚ ਪੰਜਾਬ, ਵਿਕਰਮਜੀਤ ਸਿੰਘ ਢਿੱਲੋਂ ਜ਼ਿਲ੍ਹਾ ਪ੍ਰਧਾਨ ਮਨਿਸਟਰੀਅਲ ਸਟਾਫ, ਮੁਲਾਜ਼ਮ ਆਗੂ ਜਤਿੰਦਰ ਕੁਮਾਰ, ਜਸਮੇਲ ਸਿੰਘ ਜੱਸੀ, ਸਿਮਰਜੀਤ ਸਿੰਘ ਬਰਾੜ, ਬਲਕਾਰ ਸਿੰਘ ਸਹੋਤਾ, ਅਧਿਆਪਕ ਆਗੂ ਸੁਖਵਿੰਦਰ ਸਿੰਘ ਸੁੱਖੀ, ਗਗਨ ਪਾਹਵਾ, ਧਰਿਮੰਦਰ ਸਿੰਘ, ਜੀਤੇਂਦਰ ਕੁਮਾਰ ਹੰਸ, ਹਰਪ੍ਰੀਤ ਸਿੰਘ ਸਰਾਂ, ਪੈਨਸ਼ਨਰ ਆਗੂ ਇੰਦਰਜੀਤ ਸਿੰਘ ਖੀਵਾ, ਕੁਲਵੰਤ ਸਿੰਘ ਚਾਨੀ, ਪ੍ਰਿੰਸੀਪਲ ਕ੍ਰਿਸ਼ਨ ਲਾਲ, ਵੀਰ ਇੰਦਰਜੀਤ ਸਿੰਘ ਪੁਰੀ, ਸੋਮ ਨਾਥ ਅਰੋੜਾ, ਜਗਤਾਰ ਸਿੰਘ ਗਿੱਲ, ਇੰਦਰਜੀਤ ਸਿੰਘ ਗਿੱਲ, ਰਜਿੰਦਰ ਸਿੰਘ ਸਰਾਂ ਸੇਵਾ ਮੁਕਤ ਤਹਿਸੀਲਦਾਰ, ਪ੍ਰਦੀਪ ਸਿੰਘ ਬਰਾੜ, ਅਮਰਜੀਤ ਸਿੰਘ ਵਾਲੀਆ, ਮਿੱਠੂ ਸਿੰਘ ਬਿਜਲੀ ਬੋਰਡ, ਬਲਵਿੰਦਰ ਸਿੰਘ ਬਰਾੜ ਸਿਹਤ ਵਿਭਾਗ, ਨੇ ਕਿਹਾ ਕਿ ਇਹ ਮੁਲਾਜ਼ਮ ਵਿਰੋਧੀ ਪੱਤਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਜਾਰੀ ਕੀਤਾ ਗਿਆ ਸੀ।
Read Also : Crime News: ਅਸਮਾਨਪੁਰ ਦੇ ਨੌਜਵਾਨ ਦਾ ਕਤਲ, ਲਾਸ਼ ਖੇਤਾਂ ’ਚੋਂ ਬਰਾਮਦ
ਮੁਲਾਜ਼ਮਾਂ ਨੇ ਇਸ ਪੱਤਰ ਨੂੰ ਰੱਦ ਕਰਵਾਉਣ ਲਈ ਸੜਕੀ ਸੰਘਰਸ਼ ਲਗਾਤਾਰ ਜਾਰੀ ਹੈ। ਕਾਂਗਰਸ ਸਰਕਾਰ ਵੱਲੋਂ ਜਾਰੀ ਕੀਤੇ ਗਏ ਇਸ ਮੁਲਾਜ਼ਮ ਵਿਰੋਧੀ ਪੱਤਰ ਨੂੰ ਲਾਗੂ ਕਰਨ ਲਈ ਮੌਜੂਦਾ ਹੁਕਮਰਾਨ ਭਗਵੰਤ ਮਾਨ ਸਰਕਾਰ ਚਾਰ ਕਦਮ ਅੱਗੇ ਤੇਜੀ ਨਾਲ ਚੱਲ ਰਹੀ ਹੈ। ਇਸ ਦੇ ਨਾਲ ਹੀ ਇਨੁਸਾਫ ਦੀ ਪ੍ਰਾਪਤੀ ਲਈ ਵੱਡੀ ਗਿਣਤੀ ’ਚ ਮੁਲਾਜ਼ਮਾ ਨੂੰ ਮਾਣਯੋਗ ਅਦਾਲਤਾਂ ਦਾ ਦਰਵਾਜ਼ਾ ਖੜਕਾਉਣ ਲਈ ਵੀ ਮਜਬੂਰ ਹੋਣਾ ਪਿਆ। ਆਗੂਆਂ ਨੇ ਤਸੱਲੀ ਪ੍ਰਗਟ ਕੀਤੀ ਕਿ ਮਾਨਯੋਗ ਅਦਾਲਤਾਂ ਵੱਲੋਂ ਹਰ ਪੱਧਰ ਤੇ ਮੁਲਾਜ਼ਮਾਂ ਨੂੰ ਇਨਸਾਫ ਦਿੱਤਾ ਗਿਆ ਤੇ ਭਗਵੰਤ ਮਾਨ ਸਰਕਾਰ ਨੂੰ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਤੇ ਮਾਨਯੋਗ ਸੁਪਰੀਮ ਕੋਰਟ ’ਚ ਵੀ ਮੂੰਹ ਦੀ ਖਾਣੀ ਪਈ ਅਤੇ ਹਾਰ ਦਾ ਮੂੰਹ ਦੇਖਣਾ ਪਿਆ।
ਆਗੂਆਂ ਨੇ ਅਫਸੋਸ ਪ੍ਰਗਟ ਕੀਤਾ ਕਿ ਪੰਜਾਬ ਦੀ ਹੁਕਮਰਾਨ ਭਗਵੰਤ ਮਾਨ ਸਰਕਾਰ ਮਾਨਯੋਗ ਅਦਾਲਤਾਂ ਵੱਲੋਂ ਕੀਤੇ ਗਏ ਫੈਸਲਿਆਂ ਨੂੰ ਸਹੀ ਦਿਸ਼ਾ ’ਚ ਲਾਗੂ ਕਰਨ ਲਈ ਤਿਆਰ ਨਹੀਂ ਹੈ ਅਤੇ ਲਗਾਤਾਰ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵੱਲੋਂ ਮੁਲਾਜ਼ਮ ਵਿਰੋਧੀ ਨਿਯਮ ਬਣਾ ਕੇ ਲਾਗੂ ਕੀਤੇ ਜਾ ਰਹੇ ਹਨ। ਆਗੂਆਂ ਨੇ ਅੱਗੇ ਕਿਹਾ ਕਿ ਸਾਂਝੀ ਤਾਲਮੇਲ ਕਮੇਟੀ ਵੱਲੋਂ 7 ਅਗਸਤ ਨੂੰ ਚੰਡੀਗੜ੍ਹ ਵਿਖੇ ਮਹਾਂ ਰੈਲੀ ਨੂੰ ਸਫ਼ਲ ਬਣਾਉਣ ਲਈ ਲਗਾਤਾਰ ਲਾਮਬੰਦੀ ਕੀਤੀ ਜਾਵੇਗੀ ਤੇ ਫਰੀਦਕੋਟ ਜ਼ਿਲ੍ਹੇ ਵਿੱਚੋਂ ਵੱਡੀ ਗਿਣਤੀ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਚੰਡੀਗੜ੍ਹ ਮਹਾਂ ਰੈਲੀ ’ਚ ਸ਼ਾਮਲ ਹੋਣਗੇ। ਇਹ ਰੈਲੀ ਭਗਵੰਤ ਮਾਨ ਸਰਕਾਰ ਦੇ ਪਤਨ ਦਾ ਰਾਹ ਪੱਧਰਾ ਕਰੇਗੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਹਰਜਸਦੀਪ ਸਿੰਘ, ਕੁਲਦੀਪ ਸਿੰਘ ਘਣੀਆ, ਗੁਰਪ੍ਰੀਤ ਸਿੰਘ ਔਲਖ, ਹਰਬਰਿੰਦਰ ਸਿੰਘ ਸੇਖੋ, ਦੀਪਕ ਕੁਮਾਰ, ਸਤੇਧ ਭੂੰਦੜ, ਬਿਸ਼ਨ ਕੁਮਾਰ ਅਰੋੜਾ, ਗੁਰਿੰਦਰ ਸਿੰਘ ਮਨੀ, ਮਦਨ ਲਾਲ ਸ਼ਰਮਾ ਸੰਧਵਾਂ, ਮੰਦਰ ਸਿੰਘ, ਤਾਰਾ ਸਿੰਘ ਤੇ ਗੇਜ ਰਾਮ ਭੌਰਾ ਆਦਿ ਹਾਜ਼ਰ ਸਨ। Faridkot Protest