Faridkot Sports News: ਅੰਤਰ-ਜ਼ਿਲ੍ਹਾ ਸਰਕਲ ਕਬੱਡੀ ਅੰਡਰ-19 ਮੁਕਾਬਲੇ ’ਚ ਫਰੀਦਕੋਟ ਦੇ ਖਿਡਾਰੀਆਂ ਨੇ ਜਿੱਤਿਆ ਸੋਨੇ ਦਾ ਤਮਗਾ
ਪਟਿਆਲਾ ਨੇ ਕਾਂਸੀ ਅਤੇ ਮਾਲੇਰਕੋਟਲਾ ਨੇ ਚਾਂਦੀ ਦਾ ਤਮਗਾ ਜਿੱਤਿਆ
Faridkot Sports News: ਪਟਿਆਲਾ, (ਸੱਚ ਕਹੂੰ ਨਿਊਜ਼/ਹਿੰ.ਸ.)| ਅੰਤਰ-ਜ਼ਿਲ੍ਹਾ ਸਰਕਲ ਕਬੱਡੀ ਅੰਡਰ-19 ਲੜਕਿਆਂ ਦੇ ਟੂਰਨਾਮੈਂਟ ਵਿੱਚ ਪਟਿਆਲਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਮਗਾ ਜਿੱਤਿਆ। ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ ਮਮਤਾ ਖੁਰਾਣਾ ਦੀ ਯੋਗ ਅਗਵਾਈ ਹੇਠ ਪ੍ਰੋਫੈਸਰ ਗੁਰਸੇਵਕ ਸਿੰਘ ਸਰਕਾਰੀ ਫਿਜ਼ੀਕਲ ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਵਿਖੇ ਕਰਵਾਏ ਗਏ।
ਇਹ ਵੀ ਪੜ੍ਹੋ: Municipal Election Updates: ਨਗਰ ਨਿਗਮ ਚੋਣਾਂ ਲਈ ਆਈ.ਏ.ਐਸ ਅਧਿਕਾਰੀ ਡਾ. ਸੇਨੂੰ ਦੁੱਗਲ, ਆਬਜ਼ਰਵਰ ਨਿਯੁਕਤ
ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਨੇ ਦੱਸਿਆ ਕਿ ਟੂਰਨਾਮੈਂਟ ਦੇ ਫਾਈਨਲ ਨਤੀਜਿਆਂ ਵਿੱਚ ਫਰੀਦਕੋਟ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਸੋਨੇ ਦਾ ਤਮਗਾ ਜਿੱਤਿਆ, ਜਦਕਿ ਮਾਲੇਰਕੋਟਲਾ ਦੀ ਟੀਮ ਦੂਜੇ ਸਥਾਨ ’ਤੇ ਰਹੀ ਅਤੇ ਚਾਂਦੀ ਦਾ ਤਮਗਾ ਆਪਣੇ ਨਾਂ ਕੀਤਾ। ਇਸੇ ਤਰ੍ਹਾਂ ਪਟਿਆਲਾ ਦੀ ਟੀਮ ਨੇ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਮਗਾ ਜਿੱਤਿਆ।
ਇਨਾਮ ਵੰਡ ਸਮਾਰੋਹ ਵਿੱਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸ਼ਰਮਾ, ਪ੍ਰਿੰਸੀਪਲ ਜਸਪਾਲ ਸਿੰਘ ਸਟੇਟ ਐਵਾਰਡੀ ਅਤੇ ਜ਼ਿਲ੍ਹਾ ਟੂਰਨਾਮੈਂਟ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਜੇਤੂ ਖਿਡਾਰੀਆਂ ਨੂੰ ਤਮਗੇ ਅਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਡਾ. ਰਵਿੰਦਰਪਾਲ ਸ਼ਰਮਾ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਮਨੁੱਖੀ ਸਰੀਰ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਟੀਮ ਭਾਵਨਾ ਅਤੇ ਅਨੁਸ਼ਾਸਨ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਖੇਡਾਂ ਰਾਹੀਂ ਨੌਜਵਾਨਾਂ ਵਿੱਚ ਮਿਲ-ਜੁਲ ਕੇ ਕੰਮ ਕਰਨ ਅਤੇ ਜ਼ਿੰਦਗੀ ਵਿੱਚ ਅੱਗੇ ਵਧਣ ਦੀ ਪ੍ਰੇਰਣਾ ਮਿਲਦੀ ਹੈ।
ਇਸ ਮੌਕੇ ਟੂਰਨਾਮੈਂਟ ਦੇ ਆਬਜ਼ਰਵਰ ਜਸਵਿੰਦਰ ਸਿੰਘ, ਰਾਏਪੁਰ ਦੀ ਹੈੱਡ ਮਿਸਟ੍ਰੈੱਸ ਰਮਨਦੀਪ ਕੌਰ, ਨੈਣ ਕਲਾਂ ਦੀ ਹੈੱਡ ਮਿਸਟ੍ਰੈੱਸ ਸ਼ੈਲੀ ਸ਼ਰਮਾ, ਕਨਵੀਨਰ ਦਵਿੰਦਰ ਸਿੰਘ ਵਿਰਕ ਅਤੇ ਗੁਰਪ੍ਰੀਤ ਸਿੰਘ ਝੰਡਾ ਸਮੇਤ ਅਮਨਿੰਦਰ ਸਿੰਘ ਬਾਬਾ, ਗੁਰਪ੍ਰੀਤ ਸਿੰਘ ਟਿਵਾਣਾ, ਜਸਪਾਲ ਸਿੰਘ ਸਟੈਨੋ, ਸ਼ਿਵ ਭੰਡੀ, ਬੇਅੰਤ ਸਿੰਘ, ਭਰਪੂਰ ਸਿੰਘ, ਕੁਲਵੰਤ ਸਿੰਘ, ਲਖਵਿੰਦਰ ਸਿੰਘ, ਰਣਧੀਰ ਸਿੰਘ, ਰਾਕੇਸ਼ ਕੁਮਾਰ ਅਰੋੜਾ, ਗੁਰਪਿਆਰ ਸਿੰਘ, ਸੁਨੀਲ, ਹਰਜੀਤ ਸਿੰਘ ਅਤੇ ਜੈਤ ਸ਼ਾਹੂਦੀਪ ਸਿੰਘ ਹਾਜ਼ਰ ਸਨ।
Comments