Faridkot Crime News: ਫ਼ਰੀਦਕੋਟ ਪੁਲਿਸ ਵੱਲੋਂ 508 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਤਸਕਰ ਕਾਬੂ

ਸੀ.ਆਈ.ਏ. ਸਟਾਫ਼ ਦੀ ਵੱਡੀ ਕਾਰਵਾਈ, 3 ਮੋਬਾਈਲ ਫੋਨ ਵੀ ਬਰਾਮਦ

Satinder Mathur  Picture
Published On

(ਗੁਰਪ੍ਰੀਤ ਪੱਕਾ) ਫ਼ਰੀਦਕੋਟ। ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਫਰੀਦਕੋਟ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਕਾਰਵਾਈ ਦੌਰਾਨ ਇੱਕ ਹੋਰ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਸੀ.ਆਈ.ਏ. ਸਟਾਫ਼ ਫਰੀਦਕੋਟ ਦੀ ਟੀਮ ਨੇ ਕਾਰਵਾਈ ਕਰਦਿਆਂ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਸ਼ਾਮਲ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 508 ਗ੍ਰਾਮ ਹੈਰੋਇਨ ਅਤੇ 3 ਮੋਬਾਈਲ ਫੋਨ ਬਰਾਮਦ ਕੀਤੇ ਹਨ। ਮੁੱਢਲੀ ਜਾਂਚ ਤੋਂ ਬਾਅਦ ਪੁਲਿਸ ਵੱਲੋਂ ਮੁਲਜ਼ਮਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਨਸ਼ਾ ਤਸਕਰੀ ਨਾਲ ਜੁੜੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।

ਇਹ ਵੀ ਪੜ੍ਹੋ: Ukraine Russia War: ਯੂਕਰੇਨ ਦਾ ਰੂਸ ’ਤੇ ਜਵਾਬੀ ਹਮਲਾ, ਤੇਲ ਸਥਾਪਨਾਵਾਂ ਅਤੇ 'ਸ਼ੈਡੋ ਫਲੀਟ' ਨੂੰ ਬਣਾਇਆ ਨਿਸ਼ਾਨਾ  

ਫਰੀਦਕੋਟ ਪੁਲਿਸ ਨੇ ਕਿਹਾ ਹੈ ਕਿ ਜ਼ਿਲ੍ਹੇ ਵਿੱਚ ਨਸ਼ਾ ਤਸਕਰੀ ਨੂੰ ਜੜ੍ਹ ਤੋਂ ਖਤਮ ਕਰਨ ਲਈ ਲਗਾਤਾਰ ਮੁਹਿੰਮ ਜਾਰੀ ਰਹੇਗੀ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਪੁਲਿਸ ਨੇ ਇਹ ਵੀ ਦੁਹਰਾਇਆ ਕਿ ਸਮਾਜ ਨੂੰ ਨਸ਼ਾ-ਮੁਕਤ ਬਣਾਉਣ ਲਈ ਲੋਕਾਂ ਦੇ ਸਹਿਯੋਗ ਨਾਲ ਇਹ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ।

About The Author

Related Posts