Faridkot News: ਫ਼ਰੀਦਕੋਟ ਪੁਲਿਸ ਦਾ ਤੜਕੇ ਵੱਡਾ ਸਰਚ ਆਪ੍ਰੇਸ਼ਨ, ਨਸ਼ਾ ਤਸਕਰਾਂ ਦੇ ਸ਼ੱਕੀ ਟਿਕਾਣਿਆਂ ’ਤੇ ਛਾਪੇ

ਜੂਨ ਮਹੀਨੇ ਦੌਰਾਨ 117 ਕੇਸ ਦਰਜ, 152 ਮੁਲਜ਼ਮ ਗ੍ਰਿਫਤਾਰ, 677 ਗ੍ਰਾਮ ਹੈਰੋਇਨ ਤੇ ਹਜ਼ਾਰਾਂ ਨਸ਼ੀਲੀਆਂ ਗੋਲੀਆਂ ਬਰਾਮਦ

Khushdeep Singh Picture
Published On

ਫਰੀਦਕੋਟ (ਗੁਰਪ੍ਰੀਤ ਪੱਕਾ)। ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫਰੀਦਕੋਟ ਪੁਲਿਸ ਨੇ ਮੰਗਲਵਾਰ ਸਵੇਰੇ ਤੜਕੇ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ’ਚ ਵੱਡੇ ਪੱਧਰ ’ਤੇ ਕਾਰਡਨ ਐਂਡ ਸਰਚ ਆਪਰੇਸ਼ਨ (ਸੀਏਐਸਓ) ਚਲਾਇਆ। ਇਸ ਦੌਰਾਨ ਨਸ਼ਾ ਤਸਕਰਾਂ ਦੇ ਸ਼ੱਕੀ ਟਿਕਾਣਿਆਂ ’ਤੇ ਛਾਪੇ ਮਾਰੇ ਗਏ ਤੇ ਡਰੱਗ ਹਾਟਸਪਾਟ ਇਲਾਕਿਆਂ ’ਚ ਬਾਰੀਕੀ ਨਾਲ ਤਲਾਸ਼ੀ ਲਈ ਗਈ। ਇਹ ਆਪ੍ਰੇਸ਼ਨ ਐੱਸਐੱਸਪੀ ਫਰੀਦਕੋਟ ਗੁਰਬੰਸ ਸਿੰਘ ਬੈਂਸ ਦੀ ਅਗਵਾਈ ਹੇਠ ਡੀਐੱਸਪੀ ਤਰਲੋਚਨ ਸਿੰਘ, ਡੀਐੱਸਪੀ ਸੰਜੀਵ ਕੁਮਾਰ ਤੇ ਡੀਐੱਸਪੀ ਇਕਬਾਲ ਸਿੰਘ ਦੀ ਨਿਗਰਾਨੀ ’ਚ ਚਲਾਇਆ ਗਿਆ। ਲਗਭਗ 110 ਪੁਲਿਸ ਕਰਮਚਾਰੀਆਂ ਦੀਆਂ ਵਿਸ਼ੇਸ਼ ਟੀਮਾਂ ਨੇ ਵੱਖ-ਵੱਖ ਥਾਣਾ ਖੇਤਰਾਂ ’ਚ ਸ਼ੱਕੀ ਥਾਵਾਂ ਦੀ ਚੈਕਿੰਗ ਕੀਤੀ। ਸਰਚ ਦੌਰਾਨ ਐੱਨਡੀਪੀਐੱਸ ਐਕਟ ਤਹਿਤ ਪਹਿਲਾਂ ਦਰਜ ਮਾਮਲਿਆਂ ਵਾਲੇ ਵਿਅਕਤੀਆਂ ਤੇ ਅਪਰਾਧਿਕ ਰਿਕਾਰਡ ਰੱਖਣ ਵਾਲਿਆਂ ਦੇ ਟਿਕਾਣਿਆਂ ’ਤੇ ਛਾਪੇ ਮਾਰੇ ਗਏ।

Read Also : Weather Today Punjab: ਪੰਜਾਬ ਤੇ ਚੰਡੀਗੜ੍ਹ 'ਚ ਭਾਰੀ ਮੀਂਹ, ਕਈ ਇਲਾਕਿਆਂ ਲਈ ਰੈੱਡ ਤੇ ਆਰੇਂਜ ਅਲਰਟ ਜਾਰੀ

ਪੁਲਿਸ ਨੇ ਇਲਾਕਿਆਂ ਦੀ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਸਾਰੇ ਰਸਤੇ ਸੀਲ ਕੀਤੇ ਤੇ ਸ਼ੱਕੀ ਵਿਅਕਤੀਆਂ ਦੀ ਪਛਾਣ ਪੀਏ ਐਲਐਸ ਐਪ ਰਾਹੀਂ ਕੀਤੀ। ਇਸ ਦੇ ਨਾਲ ਹੀ ਸ਼ੱਕੀ ਵਾਹਨਾਂ ਦੀ ਵੀ ਗਹਿਰਾਈ ਨਾਲ ਜਾਂਚ ਕੀਤੀ ਗਈ। ਐੱਸਐੱਸਪੀ ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਡੀਜੀਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰੀ ਨੂੰ ਜੜ੍ਹ ਤੋਂ ਖਤਮ ਕਰਨ ਲਈ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਦੇ ਨਾਲ-ਨਾਲ ਨਸ਼ਾ ਪੀੜਤਾਂ ਨੂੰ ਨਸ਼ਾ ਛੁਡਾਊ ਕੇਂਦਰਾਂ ’ਚ ਭਰਤੀ ਕਰਵਾ ਕੇ ਮੁੱਖ ਧਾਰਾ ’ਚ ਲਿਆਉਣ ਦੇ ਯਤਨ ਵੀ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਐੱਨਡੀਪੀਐੱਸ ਐਕਟ ਅਧੀਨ ਦਰਜ ਹਰ ਕੇਸ ਦੀ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਵੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। Faridkot News

ਐੱਸਐੱਸਪੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਰੀਦਕੋਟ ਪੁਲਿਸ ਵੱਲੋਂ ਜੂਨ 2026 ਦੌਰਾਨ ਨਸ਼ਾ ਤਸਕਰਾਂ ਖਿਲਾਫ਼ 117 ਮੁਕੱਦਮੇ ਦਰਜ ਕਰਕੇ 152 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਦੌਰਾਨ 677 ਗ੍ਰਾਮ ਹੈਰੋਇਨ, 2.5 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਤੇ 4,244 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਸੇਫ ਪੰਜਾਬ ਹੈਲਪਲਾਈਨ ’ਤੇ ਫਰੀਦਕੋਟ ਜ਼ਿਲ੍ਹੇ ਤੋਂ ਜੂਨ ਮਹੀਨੇ ਦੌਰਾਨ 171 ਸ਼ਿਕਾਇਤਾਂ ਪ੍ਰਾਪਤ ਹੋਈਆਂ। ਇਨ੍ਹਾਂ ਦੀ 100 ਫ਼ੀਸਦੀ ਤਸਦੀਕ ਤੋਂ ਬਾਅਦ 50 ਮੁਕੱਦਮੇ ਦਰਜ ਕਰਕੇ ਸੰਬੰਧਿਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਸਰਚ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ ਸ਼ੱਕੀ ਵਿਅਕਤੀਆਂ ਦੀ ਜਾਂਚ ਕਰਨ ਦੇ ਨਾਲ ਕਈ ਵਿਅਕਤੀਆਂ ਨੂੰ ਰਾਊਂਡ-ਅੱਪ ਵੀ ਕੀਤਾ ਤੇ ਸ਼ੱਕੀ ਵਾਹਨਾਂ ਦੀ ਵੀ ਸਖ਼ਤੀ ਨਾਲ ਚੈਕਿੰਗ ਕੀਤੀ। Faridkot News

About The Author

Related Posts