Faridkot News: ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਫ਼ਰੀਦਕੋਟ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ, ਤਿੰਨਾਂ ਸ਼ਹਿਰਾਂ ’ਚ ਫਲੈਗ ਮਾਰਚ

ਅਜ਼ਾਦੀ ਦਿਵਸ ਮੌਕੇ ਸੁਰੱਖਿਆ ਪ੍ਰਬੰਧ ਮਜ਼ਬੂਤ

Khushdeep Singh Picture
Published On

ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਆਗਾਮੀ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਫ਼ਰੀਦਕੋਟ ਪੁਲਿਸ ਵੱਲੋਂ ਜ਼ਿਲ੍ਹੇ ਭਰ ’ਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਆਮ ਲੋਕਾਂ ’ਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨ ਤੇ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖਣ ਲਈ ਫ਼ਰੀਦਕੋਟ, ਕੋਟਕਪੂਰਾ ਤੇ ਜੈਤੋ ’ਚ ਭਾਰੀ ਪੁਲਿਸ ਬਲ ਨਾਲ ਫਲੈਗ ਮਾਰਚ ਕੀਤੇ ਗਏ। ਇਹ ਫਲੈਗ ਮਾਰਚ ਐਸਪੀ (ਸਥਾਨਕ) ਮਨਵਿੰਦਰ ਬੀਰ ਸਿੰਘ ਤੇ ਐਸਪੀ (ਇਨਵੈਸਟੀਗੇਸ਼ਨ) ਜੋਗੇਸ਼ਵਰ ਸਿੰਘ ਗੋਰਾਇਆ ਦੀ ਅਗਵਾਈ ਹੇਠ ਕਰਵਾਏ ਗਏ। ਫ਼ਰੀਦਕੋਟ ਸ਼ਹਿਰ ’ਚ ਡੀਐਸਪੀ (ਸਬ-ਡਵੀਜ਼ਨ) ਤਰਲੋਚਨ ਸਿੰਘ ਤੇ ਡੀਐਸਪੀ ਜਗਤਾਰ ਸਿੰਘ ਦੀ ਅਗਵਾਈ ਹੇਠ ਥਾਣਾ ਸਿਟੀ ਫ਼ਰੀਦਕੋਟ ਤੋਂ ਸ਼ੁਰੂ ਹੋਇਆ ਫਲੈਗ ਮਾਰਚ ਭਾਈ ਘਨੱਈਆ ਚੌਕ, ਘੰਟਾ ਘਰ ਚੌਕ, ਹੁੱਕੀ ਚੌਕ ਸਮੇਤ ਸ਼ਹਿਰ ਦੇ ਵੱਖ-ਵੱਖ ਮਹੱਤਵਪੂਰਨ ਇਲਾਕਿਆਂ ਵਿੱਚੋਂ ਲੰਘਿਆ। ਇਸੇ ਤਰ੍ਹਾਂ ਕੋਟਕਪੂਰਾ ’ਚ ਡੀਐਸਪੀ ਸੰਜੀਵ ਕੁਮਾਰ ਦੀ ਅਗਵਾਈ ਹੇਠ ਥਾਣਾ ਸਿਟੀ ਕੋਟਕਪੂਰਾ ਤੋਂ ਫਲੈਗ ਮਾਰਚ ਸ਼ੁਰੂ ਹੋ ਕੇ ਬੱਤੀਆਂ ਵਾਲਾ ਚੌਕ ਤੇ ਸ਼ਹਿਰ ਦੇ ਹੋਰ ਮੁੱਖ ਸਥਾਨਾਂ ’ਚੋਂ ਲੰਘਿਆ। Faridkot News

ਇਹ ਵੀ ਪੜ੍ਹੋ : Body Donation Punjab: ਬਲਾਕ ਲਹਿਰਾਗਾਗਾ ਦੇ 36ਵੇਂ ਸਰੀਰਦਾਨੀ ਬਣੇ ਮਾਤਾ ਗੁਲਸ਼ਨ ਦੇਵੀ ਇੰਸਾਂ

ਜੈਤੋ ’ਚ ਵੀ ਪੁਲਿਸ ਟੀਮਾਂ ਵੱਲੋਂ ਥਾਣਾ ਜੈਤੋ ਤੋਂ ਫਲੈਗ ਮਾਰਚ ਸ਼ੁਰੂ ਕਰਕੇ ਸ਼ਹਿਰ ਦੇ ਮੁੱਖ ਸਥਾਨਾਂ ’ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਜ਼ਿਲ੍ਹੇ ’ਚ ਕਰੀਬ 500 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਅਹਿਮ ਸਥਾਨਾਂ ’ਤੇ ਸਖ਼ਤ ਨਾਕਾਬੰਦੀਆਂ ਕਰਨ ਦੇ ਨਾਲ-ਨਾਲ ਪੁਲਿਸ ਵੱਲੋਂ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ। ਸੀਸੀਟੀਵੀ ਤੇ ਡਰੋਨ ਕੈਮਰਿਆਂ ਦੀ ਮਦਦ ਨਾਲ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਐਂਟੀ-ਸੈਬੋਟਾਜ਼ ਟੀਮਾਂ ਤੇ ਡਾਗ ਸਕੁਆਡ ਵੱਲੋਂ ਵੀ ਜ਼ਿਲ੍ਹੇ ਦੇ ਮਹੱਤਵਪੂਰਨ ਸਥਾਨਾਂ ’ਤੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਲੋਕਾਂ ਦੀ ਸਹੂਲਤ ਨੂੰ ਧਿਆਨ ’ਚ ਰੱਖਦਿਆਂ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਲਈ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪੁਲਿਸ ਅਧਿਕਾਰੀ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਤੇ ਕੋਈ ਲਾਵਾਰਿਸ ਵਸਤੂ ਜਾਂ ਸ਼ੱਕੀ ਵਿਅਕਤੀ ਨਜ਼ਰ ਆਉਂਦਾ ਹੈ ਤਾਂ ਉਹ ਬਿਨਾਂ ਦੇਰੀ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਪੁਲਿਸ ਅਧਿਕਾਰੀ ਨੂੰ ਸੂਚਿਤ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਲਈ ਪੁਲਿਸ ਵੱਲੋਂ ਹਰ ਪੱਧਰ ’ਤੇ ਚੌਕਸੀ ਵਰਤੀ ਜਾ ਰਹੀ ਹੈ। Faridkot News

About The Author

Related Posts