Faridkot News: ਪੰਜਾਬ ਸਰਕਾਰ ਵੱਲੋਂ ਫ਼ਰੀਦਕੋਟ ਹਲਕੇ ਨੂੰ ਸੜਕਾਂ ਦੇ ਵਿਕਾਸ ਲਈ ਵੱਡੀ ਸੌਗਾਤ : ਵਿਧਾਇਕ ਸੇਖੋਂ

ਫ਼ਰੀਦਕੋਟ ਹਲਕੇ ’ਚ ਸੜਕੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਲਈ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਨੂੰ ਮਨਜ਼ੂਰੀ

Khushdeep Singh Picture
Published On

Faridkot News: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫ਼ਰੀਦਕੋਟ ਹਲਕੇ ’ਚ ਸੜਕੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਲਈ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਬਿਹਤਰ, ਸੁਰੱਖਿਅਤ ਤੇ ਸੁਵਿਧਾਜਨਕ ਆਵਾਜਾਈ ਦੀ ਸਹੂਲਤ ਮਿਲੇਗੀ। ਵਿਧਾਇਕ ਸ. ਸੇਖੋਂ ਨੇ ਦੱਸਿਆ ਕਿ ਫ਼ਰੀਦਕੋਟ–ਬਸਤੀ ਗੋਬਿੰਦਸਰ–ਅਰਾਈਆਂਵਾਲਾ ਸੜਕ ਦੀ 6.30 ਕਿਲੋਮੀਟਰ ਲੰਬਾਈ ਦੇ ਨਵੀਨੀਕਰਨ ਤੇ ਚੌੜੀਕਰਨ ਲਈ 602.45 ਲੱਖ ਰੁਪਏ ਅਤੇ ਮਹਿਮੂਆਣਾ–ਬੀਹਲੇਵਾਲਾ–ਮੁਕਤਸਰ–ਫਿਰੋਜ਼ਪੁਰ ਰੋਡ ਨਾਲ ਜੁੜਦੀ 7.02 ਕਿਲੋਮੀਟਰ ਸੜਕ ਲਈ 668.41 ਲੱਖ ਰੁਪਏ ਦੀ ਰਕਮ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਕੀਤੀ ਗਈ ਹੈ। Faridkot News

Read Also : Punjab Medical News: ਸਿਵਲ ਸਰਜਨ ਵੱਲੋਂ ਸਿਹਤ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵਧੀਆ ਕਾਰਗੁਜ਼ਾਰੀ ਜਾਰੀ ਰੱਖਣ ਦੇ ਨਿਰਦੇਸ਼

ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੀ ਮੌਜ਼ੂਦਾ ਚੌੜਾਈ 10 ਫੁੱਟ ਤੋਂ ਵਧਾ ਕੇ 18 ਫੁੱਟ ਕੀਤੀ ਜਾਵੇਗੀ, ਜਿਸ ਨਾਲ ਆਵਾਜਾਈ ਹੋਰ ਸੁਚਾਰੂ ਤੇ ਸੁਰੱਖਿਅਤ ਬਣੇਗੀ। ਇਸ ਨਾਲ ਨਾ ਸਿਰਫ਼ ਪਿੰਡਾਂ ਦੀ ਆਪਸੀ ਕਨੈਕਟੀਵਿਟੀ ਮਜ਼ਬੂਤ ਹੋਵੇਗੀ, ਸਗੋਂ ਕਿਸਾਨਾਂ ਨੂੰ ਆਪਣੀ ਉਪਜ ਮੰਡੀਆਂ ਤੱਕ ਪਹੁੰਚਾਉਣ, ਵਪਾਰਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਤੇ ਰੋਜ਼ਾਨਾ ਆਵਾਜਾਈ ਨੂੰ ਵੀ ਵੱਡਾ ਲਾਭ ਮਿਲੇਗਾ। ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਇਸ ਮਹੱਤਵਪੂਰਨ ਵਿਕਾਸ ਕਾਰਜ ਲਈ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਆਧੁਨਿਕ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਫ਼ਰੀਦਕੋਟ ਹਲਕੇ ਦੇ ਸਰਵਪੱਖੀ ਵਿਕਾਸ ਲਈ ਅਜਿਹੇ ਲੋਕ-ਪੱਖੀ ਵਿਕਾਸ ਕਾਰਜ ਆਉਣ ਵਾਲੇ ਸਮੇਂ ’ਚ ਵੀ ਨਿਰੰਤਰ ਜਾਰੀ ਰਹਿਣਗੇ। Faridkot News

About The Author

Related Posts