Farmers Protest: ਸੰਯੁਕਤ ਕਿਸਾਨ ਮੋਰਚੇ ਦੇ ਚੰਡੀਗੜ੍ਹ ਧਰਨੇ ਲਈ ਕਿਸਾਨ ਆਗੂਆਂ ਦੀਆਂ ਡਿਊਟੀਆਂ ਲਾਈਆਂ

ਫਰੀਦਕੋਟ ਤੋਂ ਲਾਈਆਂ ਗਈਆਂ ਕਿਸਾਨਾਂ ਦੀਆਂ ਡਿਊਟੀਆਂ

Khushdeep Singh Picture
Published On

ਜੈਤੋ (ਗੁਰਪ੍ਰੀਤ ਪੱਕਾ)। ਭਾਰਤੀ ਕਿਸਾਨ ਯੂਨੀਅਨ ਪੰਜਾਬ, ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਗਿੱਲ ਸੰਧਵਾਂ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਗੰਗਸਰ ਸਾਹਿਬ, ਜੈਤੋ ਵਿਖੇ ਹੋਈ। ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਭੁਪਿੰਦਰ ਸਿੰਘ ਔਲਖ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦੀ ਕਾਰਵਾਈ ਜ਼ਿਲ੍ਹਾ ਜਨਰਲ ਸਕੱਤਰ ਅਮਰਜੀਤ ਕੌਰ ਚੰਦਭਾਨ ਵੱਲੋਂ ਚਲਾਈ ਗਈ। ਮੀਟਿੰਗ ਦੌਰਾਨ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਲਾਏ ਜਾਣ ਵਾਲੇ ਧਰਨੇ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਫ਼ਰੀਦਕੋਟ ਜ਼ਿਲ੍ਹੇ ਵਿੱਚੋਂ ਵੱਡੀ ਗਿਣਤੀ ਵਿੱਚ ਕਿਸਾਨਾਂ ਤੇ ਸਾਥੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਕਿਸਾਨ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਆਗੂਆਂ ਨੇ ਦੱਸਿਆ ਕਿ 1 ਸਤੰਬਰ ਨੂੰ ਸਾਰੇ ਕਿਸਾਨ ਆਗੂ ਤੇ ਸਾਥੀ ਸਵੇਰੇ 11 ਵਜੇ ਜਗਰਾਓਂ ਦਾਣਾ ਮੰਡੀ ਵਿਖੇ ਇਕੱਠੇ ਹੋਣਗੇ, ਜਿੱਥੋਂ ਚੰਡੀਗੜ੍ਹ ਲਈ ਰਵਾਨਗੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਧਰਨੇ ’ਚ ਸ਼ਾਮਲ ਹੋਣ ਵਾਲੇ ਕਿਸਾਨਾਂ ਲਈ ਲੰਗਰ ਤੇ ਪਾਣੀ ਦਾ ਪ੍ਰਬੰਧ ਭਾਰਤੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਕੀਤਾ ਜਾਵੇਗਾ। Samyukt Kisan Morcha

ਮੀਟਿੰਗ ਵਿੱਚ ਜੈਤੋ ਦੇ ਗ਼ਰੀਬ ਪਰਿਵਾਰ ਦੀ ਲੜਕੀ ਸੰਦੀਪ ਕੌਰ ਦੀ ਮੌਤ ਦੇ ਮਾਮਲੇ ਦਾ ਵੀ ਜ਼ਿਕਰ ਕੀਤਾ ਗਿਆ। ਜਥੇਬੰਦੀ ਵੱਲੋਂ ਸੰਦੀਪ ਕੌਰ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਹਸਪਤਾਲ ਦੇ ਸਾਹਮਣੇ ਲਾਇਆ ਗਿਆ ਪੱਕਾ ਧਰਨਾ 14 ਦਿਨ ਲਗਾਤਾਰ ਚੱਲਿਆ। ਬਾਅਦ ਵਿੱਚ ਡਾਕਟਰ ਰਾਜੀਵ ਕੁਮਾਰ ਤੇ ਮ੍ਰਿਤਕਾ ਦੇ ਪਰਿਵਾਰ ਵਿਚਕਾਰ ਆਪਸੀ ਸਮਝੌਤਾ ਹੋਣ ਤੋਂ ਬਾਅਦ ਜਥੇਬੰਦੀ ਵੱਲੋਂ ਧਰਨਾ ਸਮਾਪਤ ਕਰ ਦਿੱਤਾ ਗਿਆ। ਮੀਟਿੰਗ ’ਚ ਜ਼ਿਲ੍ਹਾ ਸਹਾਇਕ ਪ੍ਰੈਸ ਸਕੱਤਰ ਭੁਪਿੰਦਰ ਸਿੰਘ ਕੋਠੇ ਮਹਿਲੜ, ਬਲਾਕ ਪ੍ਰਧਾਨ ਫ਼ਰੀਦਕੋਟ ਗੁਰਚਰਨ ਸਿੰਘ ਸਰਾਂ, ਬਲਾਕ ਪ੍ਰਧਾਨ ਕੋਟਕਪੂਰਾ ਗੁਰਪ੍ਰੀਤ ਸਿੰਘ ਕੋਠੇ ਰਾਮਸਰ, ਬਲਾਕ ਪ੍ਰਧਾਨ ਜੈਤੋ ਮੱਖਣ ਸਿੰਘ, ਬਲਾਕ ਫ਼ਰੀਦਕੋਟ ਦੇ ਮੀਤ ਪ੍ਰਧਾਨ ਜਲੋਰ ਸਿੰਘ ਬਰਾੜ, ਪਿੰਡ ਚਹਿਲ ਦੇ ਇਕਾਈ ਪ੍ਰਧਾਨ ਰਾਜਮਹਿੰਦਰ ਸਿੰਘ, ਚਾਨਣ ਸਿੰਘ ਚੰਨਾ ਸੀਨੀਅਰ ਮੀਤ ਪ੍ਰਧਾਨ ਕੋਠੇ ਡੋਡ, ਜਸਵੀਰ ਸਿੰਘ ਚੰਦਭਾਨ ਅਤੇ ਸੁਰੇਸ਼ ਕੁਮਾਰ ਸਹਿਰੀ ਪ੍ਰਧਾਨ ਜੈਤੋ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।

ਇਹ ਵੀ ਪੜ੍ਹੋ : AAP Faridkot: ਫ਼ਰੀਦਕੋਟ ਹਲਕੇ ’ਚ ‘ਆਪ’ ਨੂੰ ਮਿਲਿਆ ਭਰਵਾਂ ਸਮਰਥਨ, ਵੱਖ-ਵੱਖ ਪਿੰਡਾਂ ਦੇ ਲੋਕ ਪਾਰਟੀ ’ਚ ਸ਼ਾਮਲ

About The Author

Related Posts