Faridkot Farmers Protest: 10 ਅਗਸਤ ਨੂੰ ਫਰੀਦਕੋਟ ਡੀਸੀ ਦਫ਼ਤਰ ਅੱਗੇ ਕਿਸਾਨਾਂ ਦਾ ਵਿਸ਼ਾਲ ਰੋਸ ਪ੍ਰਦਰਸ਼ਨ
ਮੀਟਿੰਗ ’ਚ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਕਿਸਾਨ-ਮਜ਼ਦੂਰ ਵਿਰੋਧੀ ਨੀਤੀਆਂ ਦੀ ਸਖ਼ਤ ਨਿਖੇਧੀ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਜ਼ਿਲ੍ਹਾ ਫ਼ਰੀਦਕੋਟ ਦੀ ਅਹਿਮ ਮੀਟਿੰਗ ਰੈਸਟ ਹਾਊਸ ਫ਼ਰੀਦਕੋਟ ਵਿਖੇ ਜ਼ੋਰਾ ਸਿੰਘ ਭਾਣਾ, ਜ਼ਿਲ੍ਹਾ ਜਨਰਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੀ ਅਗਵਾਈ ਹੇਠ ਹੋਈ। ਮੀਟਿੰਗ ’ਚ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਕਿਸਾਨ-ਮਜ਼ਦੂਰ ਵਿਰੋਧੀ ਨੀਤੀਆਂ ਦੀ ਸਖ਼ਤ ਨਿਖੇਧੀ ਕੀਤੀ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਭਾਰਤ-ਅਮਰੀਕਾ ਕਰ-ਮੁਕਤ ਵਪਾਰ ਸਮਝੌਤਾ (ਫ੍ਰੀ ਟਰੇਡ ਐਗਰੀਮੈਂਟ) ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਸ ਨਾਲ ਕਿਸਾਨਾਂ, ਮਜ਼ਦੂਰਾਂ, ਛੋਟੇ ਵਪਾਰੀਆਂ ਤੇ ਦੁਕਾਨਦਾਰਾਂ ਦੇ ਹਿੱਤਾਂ ਨੂੰ ਗੰਭੀਰ ਨੁਕਸਾਨ ਪਹੁੰਚੇਗਾ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਨੂੰ ਨਵੇਂ ਰੂਪ ’ਚ ਦੁਬਾਰਾ ਲਾਗੂ ਕਰਕੇ ਕਿਸਾਨਾਂ ਦੀ ਉਪਜਾਊ ਜ਼ਮੀਨ ਕੌਡੀਆਂ ਦੇ ਭਾਅ ਹਾਸਲ ਕਰਕੇ ਵੱਡੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੀ ਕੋਸ਼ਿਸ਼ ਕੀਤੀ ਹੈ, ਜਿਸ ਦਾ ਸੰਯੁਕਤ ਕਿਸਾਨ ਮੋਰਚਾ ਡਟ ਕੇ ਵਿਰੋਧ ਕਰੇਗਾ।
ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਫਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ ਦੇਣ ਤੋਂ ਲਗਾਤਾਰ ਪਿੱਛੇ ਹਟਿਆ ਜਾ ਰਿਹਾ ਹੈ, ਜਦਕਿ ਕਾਰਪੋਰੇਟ ਘਰਾਣਿਆਂ ਦੇ ਅਰਬਾਂ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਜਾ ਰਹੇ ਹਨ। ਇਸ ਉਲਟ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੀ ਮੰਗ ਨੂੰ ਅਣਡਿੱਠਾ ਕੀਤਾ ਜਾ ਰਿਹਾ ਹੈ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਐਲਾਨ ਕੀਤਾ ਕਿ ਇਨ੍ਹਾਂ ਮੰਗਾਂ ਸਬੰਧੀ 10 ਅਗਸਤ ਨੂੰ ਸਵੇਰੇ 11 ਵਜੇ ਡੀਸੀ ਦਫ਼ਤਰ ਫ਼ਰੀਦਕੋਟ ਵਿਖੇ ‘ਕਾਰਪੋਰੇਟ ਭਾਰਤ ਛੱਡੋ ਅੰਦੋਲਨ’ ਤਹਿਤ ਵਿਸ਼ਾਲ ਰੋਸ ਰੈਲੀ ਤੇ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਸਮੂਹ ਕਿਸਾਨਾਂ, ਮਜ਼ਦੂਰਾਂ ਤੇ ਆਮ ਲੋਕਾਂ ਨੂੰ ਵੱਡੀ ਗਿਣਤੀ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ। ਮੀਟਿੰਗ ’ਚ ਸ਼ਮਸ਼ੇਰ ਸਿੰਘ ਕਿੰਗਰਾ (ਕਨਵੀਨਰ, ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫ਼ਰੀਦਕੋਟ)। Faridkot Farmers Protest
ਇਹ ਵੀ ਪੜ੍ਹੋ : IND vs SL: ਸ਼੍ਰੀਲੰਕਾ ਪਹੁੰਚੀ ਟੀਮ ਇੰਡੀਆ, ਸਾਈ ਸੁਦਰਸ਼ਨ ਦੀ ਫਿਟਨੈਸ ’ਤੇ ਫੈਸਲਾ 3-4 ਦਿਨਾਂ ’ਚ
ਭੁਪਿੰਦਰ ਸਿੰਘ ਔਲਖ (ਸੂਬਾ ਜਨਰਲ ਸਕੱਤਰ, ਭਾਰਤੀ ਕਿਸਾਨ ਯੂਨੀਅਨ ਪੰਜਾਬ), ਸੁਖਜਿੰਦਰ ਸਿੰਘ ਤੂਬੜਭੰਨ (ਜ਼ਿਲ੍ਹਾ ਪ੍ਰਧਾਨ, ਕੁੱਲ ਹਿੰਦ ਕਿਸਾਨ ਸਭਾ), ਵੀਰਇੰਦਰਜੀਤ ਸਿੰਘ ਪੁਰੀ (ਜ਼ਿਲ੍ਹਾ ਪ੍ਰਧਾਨ, ਜਮਹੂਰੀ ਕਿਸਾਨ ਸਭਾ), ਰਾਜਵੀਰ ਸਿੰਘ ਸੰਧਵਾਂ (ਜ਼ਿਲ੍ਹਾ ਪ੍ਰਧਾਨ, ਭਾਰਤੀ ਕਿਸਾਨ ਯੂਨੀਅਨ ਪੰਜਾਬ), ਸ਼ਮਸ਼ੇਰ ਸਿੰਘ ਜਲਾਲੇਆਣਾ (ਜ਼ਿਲ੍ਹਾ ਪ੍ਰਧਾਨ, ਭਾਰਤੀ ਕਿਸਾਨ ਯੂਨੀਅਨ ਕਾਦੀਆਂ-2), ਸੁਖਦੇਵ ਸਿੰਘ ਬਰਾੜ (ਜ਼ਿਲ੍ਹਾ ਜਨਰਲ ਸਕੱਤਰ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ), ਮਲਕੀਤ ਸਿੰਘ ਚਮੇਲੀ (ਜ਼ਿਲ੍ਹਾ ਆਗੂ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ), ਜਸਵੀਰ ਸਿੰਘ (ਬਲਾਕ ਪ੍ਰਧਾਨ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬੁਰਜਗਿੱਲ), ਅਮਰਜੀਤ ਸਿੰਘ ਪੰਨੂੰ (ਬਲਾਕ ਪ੍ਰਧਾਨ, ਕਿਰਤੀ ਕਿਸਾਨ ਯੂਨੀਅਨ), ਗੁਰਦੌਰ ਸਿੰਘ (ਜ਼ਿਲ੍ਹਾ ਆਗੂ, ਭਾਰਤੀ ਕਿਸਾਨ ਯੂਨੀਅਨ ਕਾਦੀਆਂ-1), ਜਤਿੰਦਰ ਸਿੰਘ (ਜ਼ਿਲ੍ਹਾ ਆਗੂ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ), ਸੂਰਤ ਸਿੰਘ ਮਾਹਲਾ (ਜ਼ਿਲ੍ਹਾ ਆਗੂ, ਜਮਹੂਰੀ ਕਿਸਾਨ ਸਭਾ), ਸੁਖਦੀਪ ਸਿੰਘ (ਬਲਾਕ ਆਗੂ, ਬੀਕੇਯੂ ਉਗਰਾਹਾਂ), ਹਰਬੰਸ ਸਿੰਘ ਔਲਖ ਸਮੇਤ ਹੋਰ ਆਗੂ ਹਾਜ਼ਰ ਸਨ।