Farmers Protest: ਕਿਸਾਨਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ

ਕਿਸਾਨਾਂ ਨੇ ਮੁੱਖ ਮੰਤਰੀ ਦਾ "ਲੋਕ ਮਿਲਣੀ " ਦੌਰਾਨ ਕਾਲੀਆਂ ਝੰਡੀਆਂ ਨਾਲ ਸਵਾਗਤ ਕਰਨ ਲਈ ਕੀਤੇ ਕਮਰਕੱਸੇ 

Satinder Mathur  Picture
Published On

Farmers Protest: (ਰਾਜਨ ਮਾਨ) ਅੰਮ੍ਰਿਤਸਰ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਜੀਠਾ ਹਲਕੇ ਤੋਂ "ਲੋਕ ਮਿਲਣੀ" ਪ੍ਰੋਗਰਾਮ ਦੇ ਦੂਜੇ ਪੜਾਅ ਦੀ ਕੱਲ ਕੀਤੀ ਜਾ ਰਹੀ ਸੁ਼ੁਰੂਆਤ ਨੂੰ ਮੱਦੇਨਜ਼ਰ ਕਿਸਾਨਾਂ ਵੱਲੋਂ ਅੱਜ ਕੇਂਦਰ ਤੇ ਪੰਜਾਬ ਸਰਕਾਰ ਦੇ ਪੁਤਲੇ ਸਾੜਕੇ ਕੱਲ੍ਹ ਦੀ ਰੈਲੀ ਵਿਚ ਮੁੱਖ ਮੰਤਰੀ ਦਾ ਕਾਲੀਆਂ ਝੰਡੀਆਂ ਵਿਖਾ ਕੇ ਵਿਰੋਧ ਕਰਨ ਲਈ ਕਮਰਕੱਸੇ ਕੀਤੇ ਗਏ ਹਨ। ਮੁੱਖ ਮੰਤਰੀ ਵੱਲੋਂ ਹਲਕੇ ਦੇ ਕਸਬਾ ਚਵਿੰਡਾ ਦੇਵੀ ਵਿਖੇ 26 ਅਗਸਤ ਨੂੰ ਲੋਕ ਮਿਲਣੀ ਕੀਤੀ ਜਾ ਰਹੀ ਹੈ। ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਤੇ ਆਮ ਆਦਮੀ ਪਾਰਟੀ ਦੇ ਵਰਕਰ ਇਸ ਲੋਕ ਮਿਲਣੀ ਦੀਆਂ ਤਿਆਰੀਆਂ ਵਿੱਚ ਰੁੱਝੇ ਹੋਏ ਹਨ ਉਥੇ ਕਿਸਾਨਾਂ ਵੱਲੋਂ ਇਸਦੇ ਵਿਰੋਧ ਵਿੱਚ ਲੰਗੋਟ ਕੱਸੇ ਜਾ ਰਹੇ ਹਨ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜੋਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵੱਲੋਂ ਅੱਜ ਪਿੰਡ ਝੰਡੇ ਵਿਖੇ ਸੈਂਟਰ ਸਰਕਾਰ ਦਾ ਤੇ ਪੰਜਾਬ ਸਰਕਾਰ ਦਾ ਪੁਤਲਾ ਸਾੜਕੇ ਇਹਨਾਂ ਦੀਆਂ ਕਿਸਾਨ ਅਤੇ ਲੋਕ ਮਾਰੂ ਨੀਤੀਆਂ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।

ਕਿਸਾਨ ਸੰਘਰਸ਼ ਕਮੇਟੀ ਵੱਲੋਂ ਅੱਜ ਪੰਜਾਬ ਸਰਕਾਰ ਵਿਰੁੱਧ ਪਿੰਡ ਪਿੰਡ ਫਲੈਕਸੀਆਂ ਲਾਉਣ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਤਾਂ ਜੋ ਇਹਨਾਂ ਸਰਕਾਰਾਂ ਦਾ ਮਾੜਾ ਵਤੀਰਾ  ਹਰ ਵਰਗ ਦੀਆਂ ਅੱਖਾਂ ਖੋਲ੍ਹ ਸਕੇ। ਇਸ ਮੌਕੇ ਕਿਸਾਨ ਆਗੂ ਕੰਧਾਰ ਸਿੰਘ ਭੋਏਵਾਲ ਨੇ ਸੰਬੋਧਨ ਕਰਦਿਆਂ ਕਿਹਾ ਦਿੱਲੀ ਖਨੌਰੀ ਬਾਰਡਰ ਤੇ ਕਿਸਾਨਾਂ ਦੀਆਂ ਕੀਤੀਆਂ ਚੋਰੀ ਟਰਾਲੀਆਂ ਵਾਪਸ ਕੀਤੀਆਂ ਜਾਣ ਅਤੇ ਕਿਸਾਨ ਮੋਰਚੇ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਦੋਸ਼ੀਆਂ ਨੂੰ ਸਜਾਵਾਂ ਦਿੱਤੀਆਂ ਜਾਣ ਅਤੇ ਸ਼ਹੀਦਾਂ ਦੇ ਵਾਰਸਾਂ ਦੇ ਕਰਜੇ ਖਤਮ ਕੀਤੇ ਜਾਣ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਦਿੱਤੀਆਂ ਜਾਣ। ਇਸ ਮੋਰਚੇ ਦੌਰਾਨ ਅਥਰੂ ਗੈਸ ਰਾਹੀਂ ਕੀਤੇ ਗਏ ਅੱਖਾਂ ਤੋਂ ਅੰਨੇ ਕਿਸਾਨਾਂ ਨੂੰ ਮੁਆਵਜਾ ਦਿੱਤਾ ਜਾਵੇ। ਉਹਨਾਂ ਕਿਹਾ ਕੀ ਜੇ ਸਾਡੀ ਇਹ ਸੁਣਵਾਈ ਨਾ ਹੋਈ ਤਾਂ ਇਹ ਮੋਰਚੇ ਨੂੰ ਪੂਰੇ ਤਰੀਕੇ ਨਾਲ ਲਾਮਬੰਦ ਕਰਕੇ ਸਰਕਾਰਾਂ ਦੀਆਂ ਜੜਾਂ ਹਿਲਾ ਦਿੱਤੀਆਂ ਜਾਣਗੀਆਂ ਅਤੇ ਅੱਜ  ਚਵਿੰਡਾ ਦੇਵੀ ਅੰਮ੍ਰਿਤਸਰ ਵਿਖੇ ਕੀਤੀ ਜਾ ਰਹੀ ਰੈਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Punjab AI Hub: ਪੰਜਾਬ ਨੂੰ ਏ.ਆਈ. ਦੀ ਹੱਬ ਬਣਾਇਆ ਜਾਵੇਗਾ : ਚੇਅਰਮੈਨ ਗੁਰਪਾਲ ਸਿੰਘ

ਇਸ ਮੌਕੇ ਜਿਲ੍ਹਾ ਖਜਾਨਚੀ  ਕੰਧਾਰ ਸਿੰਘ ਭੋਏਵਾਲ,ਜੋਨ ਪ੍ਰਧਾਨ ਗੁਰਭੇਜ ਸਿੰਘ ਝੰਡੇ, ਗੁਰਦੇਵ ਸਿੰਘ ਮੁੱਗੋ ਸੋਹੀ,ਕਾਬਲ ਸਿੰਘ ਵਰਿਆਮ ਨੰਗਲ, ਜੰਗ ਬਹਾਦਰ ਸਿੰਘ ਅਲਕੜੇ, ਕੁਲਦੀਪ ਸਿੰਘ ਚਾਚੋਵਾਲੀ, ਜਗਤਾਰ ਸਿੰਘ ਅਬਦਾਲ, ਵੀਰ ਸਿੰਘ ਲਹਿਰਕਾ, ਹਰਜਿੰਦਰ ਸਿੰਘ ਭੰਗਾਲੀ, ਹਰਦੀਪ ਸਿੰਘ ਭੰਗਾਲੀ, ਸਰਵਣ ਸਿੰਘ ਕੋਟਲੀ, ਟੇਕ ਸਿੰਘ ਝੰਡੇ ਸਮੇਤ ਕਮੇਟੀ ਮੈਂਬਰ ਹਾਜ਼ਰ ਸਨ। 

ਅੰਮ੍ਰਿਤਸਰ: ਪਿੰਡ ਝੰਡੇ ਵਿਖੇ ਸਰਕਾਰ ਦਾ ਪੁਤਲਾ ਸਾੜਦੇ ਹੋਏ ਉਪਰੰਤ ਫਲੈਕਸੀਆਂ ਲਾਉਂਦੇ ਹੋਏ ਕਿਸਾਨ ਆਗੂ। ਫੋਟੋ:ਮਾਨ

About The Author

Related Posts